ਜਿਲੇ ਵਿੱਚ 14 ਨਵੇਂ ਪਾਜੇਟਿਵ ਕੇਸ ਮਿਲਣ ਨਾਲ ਪਾਜੇਟਿਵ ਕੇਸਾ ਦੀ ਗਿਣਤੀ 392 ਹੋਈ

ਹੁਸ਼ਿਆਰਪੁਰ  (ਦ ਸਟੈਲਰ ਨਿਊਜ਼ )।  ਕੋਵਿਡ-19 ਵਾਇਰਸ ਦੇ ਜਿਲੇ ਵਿੱਚ 14 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਹੁਣ ਤੱਕ ਕੁੱਲ ਮਰੀਜਾਂ ਦੀ ਗਿਣਤੀ 392 ਹੋ ਗਈ ਹੈ ਅਤੇ ਗੜਸ਼ੰਕਰ ਨਾਲ ਸਬੰਧਿਤ ਪਾਜੇਟਿਵ ਮਰੀਜ ਦੀ ਮੌਤ ਹੋਣ ਨਾਲ ਜਿਲੇ ਵਿੱਚ ਕੁੱਲ ਮੌਤਾਂ ਦੀ ਗਿਣਤੀ 12 ਹੋ ਗਈ ਹੈ  । ਇਹ ਜਾਣਂਕਾਰੀ ਦਿੰਦੇ ਹੋਏ ਡਾ ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 751 ਵਿਆਕਤੀਆਂ ਦੇ ਸੈਪਲ ਲੈਣ ਨਾਲ ਕੁੱਲ ਸੈਪਲਾੰ ਦੀ ਗਿਣਤੀ 24091 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 22257 ਸੈਪਲ  ਨੈਗਟਿਵ ਜਦ ਕਿ 1426 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 43 ਸੈਪਲ ਇਨਵੈਲਡ ਹਨ । ਐਕਟਿਵ ਕੈਸਾ ਦੀ ਗਿਣਤੀ 175 ਹੈ । ਸਿਹਤ ਐਡਵਾਈਜਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਕੋਰੋਨਾ ਨੂੰ ਹਰਾਉਣ ਲਈ ਅਤੇ ਮਿਸ਼ਨ ਫਹਿਤ ਪ੍ਰਾਪਤ ਕਰਨ ਲਈ ਸਾਨੂੰ ਸਮਾਜਿਕ ਨਿਯਮਾ ਦੀ ਦੂਰੀ , ਘਰ ਤੋ ਬਹਾਰ ਨਿਕਲਣ ਸਮੇ ਮੂੰਹ ਤੇ ਮਾਸਿਕ ਲਗਾਉਣ ਅਤੇ ਸਮੇ ਸਮੇ ਸਿਰ ਹੱਥਾਂ ਦੀ ਸਫਾਈ ਨੂੰ ਯਕੀਨੀ ਬਣਾਉਣ ਨਾਲ ਅਸੀ ਕੋਰੋਨਾ ਦੇ ਫੈਲਾਅ ਨੂੰ ਰੋਕ ਸਕਦੇ ਹਾਂ ।

Advertisements

LEAVE A REPLY

Please enter your comment!
Please enter your name here