ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨਾਲ ਰਾਬਤਾ ਕਾਇਮ ਕਰਨ ਲਈ ਕੀਤੀ ਨਵੀਂ ਸ਼ੁਰੂਆਤ: ਡਿਪਟੀ ਕਮਿਸ਼ਨਰ

ਪਠਾਨਕੋਟ (ਦ ਸਟੈਲਰ ਨਿਊਜ਼)।  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਸਮੇਂ ਸਮੇਂ ਤੇ ਖੇਤੀਬਾੜੀ ਨਾਲ ਸੰਬੰਧਤ ਨਵੀਨਤਮ ਤਕਨੀਕਾਂ ਨੂੰ ਕਿਸਾਨਾਂ ਤੱਕ ਪਿੰਡ ਅਤੇ ਬਲਾਕ ਪੱਧਰ ਤੇ ਜਾਗਰੁਕਤਾ ਕੈਂਪ ਲਗਾ ਕੇ ਪਹੁੰਚਾਇਆ ਜਾਂਦਾ ਹੈ ਤਾਂ ਜੋ ਫਸਲਾਂ ਦੀ ਕਾਸਤ ਵਿੱਚ ਸੰਭਾਵਤ ਕਿਸੇ ਕਿਸਮ ਦੀਆਂ ਸਮੱਸਿਆ ਦਾ ਹੱਲ ਕੀਤਾ ਜਾ ਸਕੇ। ਕੋਵਿਡ-19  ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਹਰੇਕ ਤਰਾਂ ਦੇ ਜਨਤਕ ਇਕੱਠ ਕਰਨ ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਕਰੋਨਾ ਵਾਇਰਸ ਦੇ ਅਗਾਂਹ ਪਸਾਰ ਨੂੰ ਰੋਕਿਆ ਜਾ ਸਕੇ, ਅਜਿਹੇ ਹਾਲਾਤ ਵਿੱਚ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਨਵੀਂ ਪਹਿਲਕਦਮੀ ਕਰਦਿਆਂ ਫਸਲਾਂ ਦੀ ਕਾਸਤ ਸੰਬੰਧੀ ਤਕਨੀਕਾਂ ਅਤੇ ਹੋਰ ਸੰਬੰਧਤ ਸਮੱਸਿਆਵਾਂ ਦੇ ਹੱਲ ਲਈ ਆਨਲਾਈਨ ਜਾਣਕਾਰੀ ਦੇਣ ਲਈ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਸੰਬੰਧੀ ਬਲਾਕ ਪਠਾਨਕੋਟ ਦੇ ਕਿਸਾਨਾਂ ਲਈ ਗੁੱਗਲ ਮੀਟ ਐਪ ਦੀ ਵਰਤੋਂ ਕਰਦਿਆਂ ਕਿਸਾਨਾਂ ਦਾ ਦੂਜਾ ਆਨਲਾਈਨ ਜਾਗਰੁਕਤਾ ਕੈਂਪ ਲਗਾਇਆ ਗਿਆ, ਜਿਸ ਦੀ ਪ੍ਰਧਾਨਗੀ ਡਾ.ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਕੀਤੀ । ਕੈਂਪ ਦੋਰਾਨ ਖੇਤੀ ਬਾੜੀ ਅਧਿਕਾਰੀ ਨੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਤੇ ਵੀ ਰੋਸ਼ਨੀ ਪਾਈ ਅਤੇ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋਂ ਤਾਂ ਜੋ ਪੰਜਾਬ ਸਰਕਾਰ ਦਾ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕੇ। ਲਗਾਏ ਗਏ ਇਸ ਆਨਲਾਈਨ ਜਾਗਰੁਕਤਾ ਕੈਂਪ ਵਿੱਚ ਜ਼ਿਲਾ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੋਂ 30 ਅਗਾਂਹਵਧੂ ਨੌਜਵਾਨਾਂ ਕਿਸਾਨ ਸ਼ਾਮਿਲ ਹੋਏ ਅਤੇ ਵੱਖ ਵੱਖ ਕਿਸਾਨਾਂ ਨੇ ਫਸਲਾਂ ਦੀ ਕਾਸ਼ਤ ਬਾਰੇ ਸਵਾਲ ਵੀ ਕੀਤੇ ਅਤੇ ਮਾਹਿਰਾਂ ਨੇ ਢੁਕਵੇਂ ਜੁਆਬ ਦਿੱਤੇ।

Advertisements

ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਪਠਾਨਕੋਟ ਨੇ ਕਿਸਾਨਾਂ ਨੂੰ ਅਜੋਕੇ ਦੌਰ ਵਿੱਚ ਝੋਨੇ ਅਤੇ ਬਾਸਮਤੀ ਦੀ ਫਸਲ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ।  ਆਨਲਾਈਨ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਹਰਤਰਨਪਾਲ  ਸਿੰਘ  ਸੈਣੀ ਨੇ ਕਿਹਾ ਕਿ ਸਿਹਤ ਵਿਭਾਗ ,ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਅਧੀਨ ਕੋਵਿਡ -19 ਦੇ ਅਗਾਹ ਪ੍ਰਸਾਰ ਨੂੰ ਰੋਕਣ ਲਈ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਉਨਾ ਕਿਹਾ ਕਿ ਭੀੜ ਭਾੜ ਵਾਲੀਆਂ ਜਗਾ ਤੇ ਜਾਣ ਤੋਂ ਪਰਹੇਜ਼ ਕੀਤਾ ਜਾਵੇ ਅਤੇ ਜੇਕਰ ਜ਼ਰੂਰੀ ਹੋਵੇ ਤਾਂ ਨੱਕ ਅਤੇ ਮੂੰਹ ਨੂੰ ਮਾਸਕ ਨਾਲ ਢੱਕ ਕੇ ਜਾਇਆ ਜਾਵੇ ਅਤੇ ਹੱਥਾਂ ਦੀ ਸਫਾਈ ਲਈ ਸਮੇਂ ਸਮੇਂ ਤੇ ਸੈਨੇਟਾਈਜ਼ਰ ਜਾ ਸਾਬਣ ਨਾਲ ਹੱਥਾਂ ਨੂੰ ਧੋਇਆ ਜਾਵੇ। । ਉਨਾਂ ਕਿਹਾ ਕਿ ਕੋਵਿਡ -19 ਦੇ ਚੱਲਦਿਆਂ ਕਿਸਾਨਾਂ ਨਾਲ ਰਾਬਤਾ ਕਾਇਮ ਕਰਨ ਵਿੱਚ ਸਮਾਜਿਕ ਮਾਧਿਅਮ ਬਹੁਤ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਉਨਾਂ ਕਿਹਾ ਕਿ ਸਮਾਜਿਕ ਮਾਧਿਅਮ ਦੀ ਵਧੀ ਮਹੱਤਤਾ ਅਤੇ ਕੋਵਿਡ-19 ਦੇ ਚੱਲਦਿਆਂ ਫੈਸਲਾ ਕੀਤਾ ਗਿਆ ਹੈ ਕਿ ਹਰੇਕ ਮੰਗਲਵਾਰ ਨੂੰ ਦੁਪਹਿਰ 12.30 ਵਜੇ ਤੋਂ 1.30 ਵਜੇ ਤੱਕ ਆਨਲਾਈਨ ਕਿਸਾਨ ਜਾਗਰੁਕਤਾ ਕੈਂਪਾਂ ਦਾ ਆਯੋਜਨ ਕੀਤਾ ਜਾਇਆ ਕਰੇਗਾ। ਉਨਾਂ ਕਿਹਾ ਕਿਹਾ ਕਿ ਇਸ ਕੈਂਪ ਵਿੱਚ ਕਿਸੇ ਵੀ ਜਗਾ ਤੋਂ ਕੋਈ ਵੀ ਕਿਸਾਨ ਸ਼ਾਮਿਲ ਹੋ ਸਕਦਾ ਹੈ।

ਡਾ. ਅਮਰੀਕ ਸਿੰਘ ਨੇ ਝੋਨੇ ਅਤੇ ਬਾਸਮਤੀ ਦੀ ਕਾਸਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਰਸਾਇਣਕ ਖਾਦਾਂ ਦੀ ਵਰਤੋਂ ਸੰਤੁਲਿਤ ਰੂਪ ਵਿੱਚ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਕਿਸੇ ਦੇ ਕਹੇ ਤੇ ਕੋਈ ਗੈਰ ਸਿਫਾਰਸ਼ਸ਼ੁਦਾ ਖੇਤੀ ਸਮੱਗਰੀ ਨਹੀਂ ਵਰਤਨੀ ਚਾਹੀਦੀ , ਗੈਰਸਿਫਾਰਸ਼ੀ ਅਤੇ ਗੈਰ ਜ਼ਰੂਰੀ ਖੇਤੀ ਸਮੱਗਰੀ ਵਰਤਣ ਨਾਲ ਖੇਤੀ ਲਾਗਿਤ ਖਰਚੇ ਵਧਦੇ ਹਨ ਜਦਕਿ ਸ਼ੁਧ ਆਮਦਨ ਘਟਦੀ ਹੈ। ਉਨਾਂ ਕਿਹਾ ਕਿ ਇਸ ਜਾਗਰੁਕਤਾ ਕੈਂਪ ਵਿੱਚ ਸ਼ਾਮਿਲ ਹੋਣ ਵਾਲੇ ਇਛੁੱਕ ਕਿਸਾਨਾਂ ਨੂੰ ਐਪ ਸਟੋਰ ਤੋਂ ਗੁੱਗਲ ਮੀਟ ਐਪ ਡਾਊਨਲੋਡ ਕਰਨੀ ਹੋਵੇਗੀ । ਉਨਾਂ ਕਿਹਾ ਕਿ ਖੇਤੀ ਮਾਹਿਰਾਂ ਵੱਲੋਂ ਸਮੇਂ ਅਤੇ ਮੌਸਮ ਮੁਤਾਬਕ ਫਸਲਾਂ ਦੀ ਦੇਖਭਾਲ, ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਇਆ ਕਰੇਗੀ। ਉਨਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਦੀ ਸਮੱਸਿਆ ਦੇ ਹੱਲ ਲਈ ਕਿਸਾਨ ਦੇ ਖੇਤਾਂ ਵਿੱਚ ਜਾਣ ਦੀ ਜ਼ਰੂਰਤ ਹੋਵੇਗੀ ਤਾਂ ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਖੇਤਾਂ ਵਿੱਚ ਵੀ ਜਾਇਆ ਕਰੇਗਾ। ਉਨਾਂ ਸਮੂਹ ਨੌਜਵਾਨ ਕਿਸਾਨਾਂ ਨੂੰ ਇਸ ਨਵੇਕਲੇ ਪ੍ਰੋਗਰਾਮ ਨੂੰ ਸਫਲ ਬਨਾਉਣ ਲਈ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ਼ ਕੀਤੀ।ਨੌਜਵਾਨ ਕਿਸਾਨ ਅਮਰਜੀਤ ਸਿੰਘ, ਰਜਿੰਦਰ ਸਿੰਘ ਅਤੇ ਐਡਵੋਕੇਟ ਅਜੇ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਅਤੇ ਜ਼ਿਲਾ ਪ੍ਰਸ਼ਾਸ਼ਣ ਪਠਾਨਕੋਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹੋ ਜਿਹੇ ਪ੍ਰੋਗਰਾਮ ਕਿਸਾਨੀ ਲਈ ਬਹੁਤ ਲਾਹੇਵੰਦ ਸਾਬਿਤ ਹੋਣਗੇ ਕਿਉਂਕਿ ਕੋਈ ਕਿਸਾਨ ਕਿਸੇ ਜਗਾ ਤੋ ( ਭਾਵੇਂ ਉਹ ਖੇਤਾਂ ਵਿੱਚ ਹੀ ਹੋਵੇ) ਮੀਟਿੰਗ ਵਿੱਚ ਸ਼ਾਮਲ ਹੋ ਸਕਦਾ ਹੈ।

LEAVE A REPLY

Please enter your comment!
Please enter your name here