ਪੁਲਿਸ ਕਮਿਸ਼ਨਰੇਟ ਵਲੋਂ 21,188 ਲੋਕਾਂ ਨੂੰ ਮਾਸਕ ਨਾ ਪਾਉਣ ‘ਤੇ ਕੀਤਾ 99.39 ਲੱਖ ਦਾ ਜੁਰਮਾਨਾ

ਜਲੰਧਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਸਕ ਨਾ ਪਾਉਣ ਵਾਲਿਆਂ ਵਿਰੁੱਧ ਸਖਤੀ ਕਰਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਹੁਣ ਤੱਕ ਜਾਣਬੁੱਝ ਕੇ ਮਾਸਕ ਨਾ ਪਾਉਣ ਵਾਲੇ 21,188 ਲੋਕਾਂ ਵਲੋਂ ਮਾਸਕ ਨਾ ਪਾਏ ਜਾਣ ‘ਤੇ 99.39 ਲੱਖ ਰੁਪਏ ਦਾ ਜੁਰਮਾਨਾ ਵਸੂਲ ਕੀਤਾ ਗਿਆ ਹੈ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ 42 ਵਿਅਕਤੀਆਂ ਨੂੰ 75000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ ‘ਤੇ ਥੁੱਕਣ ਵਾਲੇ 395 ਵਿਅਕਤੀਆਂ ਨੂੰ 87100 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 45961 ਟਰੈਫਿਕ ਚਲਾਨ ਕਰਕੇ 2186 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 71 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 1.37 ਲੱਖ ਰੁਪਏ ਅਤੇ 34 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ‘ਤੇ 17000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਉਨਾਂ ਇਹ ਵੀ ਦੱਸਿਆ ਕਿ ਹੁਣ ਤੱਕ 188 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ‘ਤੇ 377000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਉਨਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਵਲੋਂ 225 ਟਰੈਫਿਕ ਚਲਾਨ ਕੀਤੇ ਗਏ ਹਨ। ਉਨਾਂ ਦੱਸਿਆ ਕਿ ਅੱਜ 263 ਲੋਕਾਂ ਨੂੰ ਮਾਸਕ ਨਾ ਪਾਉਣ ‘ਤੇ 131500 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨਾਂ ਕਿਹਾ ਕਿ ਲੋਕਾਂ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਊ ਲਈ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

LEAVE A REPLY

Please enter your comment!
Please enter your name here