Sunday, November 1, 2026
Home Latest ਪ੍ਰੀ-ਨਰਸਰੀ ਤੋਂ 5ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਡਿਜ਼ੀਟਲ ਮਾਧਿਅਮ ਰਾਹੀਂ ਦਿੱਤੀ...

ਪ੍ਰੀ-ਨਰਸਰੀ ਤੋਂ 5ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਡਿਜ਼ੀਟਲ ਮਾਧਿਅਮ ਰਾਹੀਂ ਦਿੱਤੀ ਜਾਵੇਗੀ ਸਿੱਖਿਆ : ਵਧੀਕ ਡਿਪਟੀ ਕਮਿਸ਼ਨਰ

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲ ਪ੍ਰਸਾਸ਼ਨ ਵਲੋਂ ਕੋਵਿਡ-19 ਦੇ ਮੱਦੇਨਜ਼ਰ ਜਲੰਧਰ ਜ਼ਿਲੇ ਦੇ ਪ੍ਰੀ-ਨਰਸਰੀ ਤੋਂ 5ਵੀਂ ਤੱਕ ਦੇ ਵਿਦਿਆਰਥੀਆਂ ਨੂੰ ਡਿਜ਼ੀਟਲ ਮਾਰਗ ਦਰਸ਼ਕ ਪ੍ਰੋਗਰਾਮ ਰਾਹੀਂ ਸਿੱਖਿਆ ਦੇਣ ਦੀ ਨਿਵੇਕਲੀ ਪਹਿਲ ਕੀਤੀ ਗਈ ਹੈ, ਤਾਂ ਜੋ ਬੱਚਿਆਂ ਨੂੰ ਮੰਨੋਰੰਜਨ ਰਾਹੀਂ ਪੜਈ ਨਾਲ ਜੋੜਿਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸ਼ੁਰੂ ਕੀਤੇ ਗਏ ਪ੍ਰੋਗਰਾਮ ਜ਼ਰੀਏ ਕੋਰੋਨਾ ਮਹਾਂਮਾਰੀ ਕਾਰਨ ਘਰ ਬੈਠੇ ਵਿਦਿਆਰਥੀਆਂ ਨੂੰ ਆਨਲਾਈਨ ਵੱਖ-ਵੱਖ ਗਤੀਵਿਧੀਆਂ ਕਰਵਾ ਕੇ ਮੰਨੋਰੰਜਨ ਰਾਹੀਂ ਪੜਇਆ ਜਾਵੇਗਾ।

Advertisements

ਸ਼੍ਰੀ ਸਾਰੰਗਲ ਨੇ ਦੱਸਿਆ ਕਿ ਮੇਰਾਕੀ ਫਾਉਂਡੇਸ਼ਨ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਗਏ ਡਿਜ਼ੀਟਲ ਪੇਰੇਂਟਸ ਮਾਰਗ ਦਰਸ਼ਕ ਪ੍ਰੋਗਰਾਮ ਨੂੰ ਘਰ-ਘਰ ਪਹੁੰਚਾਉਣ ਲਈ ਮੁਹਿੰਮ ਵਿੱਢੀ ਗਈ ਹੈ, ਤਾਂ ਜੋ ਹਰੇਕ ਬੱਚੇ ਨੂੰ ਇਕ ਪ੍ਰੋਗਰਾਮ ਦਾ ਹਿੱਸਾ ਬਣਾਇਆ ਜਾ ਸਕੇ। ਉਹਨਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ 45 ਹਜ਼ਾਰ ਬੱਚਿਆਂ ਤੱਕ ਪਹੁੰਚ ਕਰਨ ਦਾ ਟੀਚਾ ਮਿਥਿਆ ਗਿਆ ਹੈ ਅਤੇ ਅੱਜ ਤੱਕ ਕਰੀਬ 5 ਹਜ਼ਾਰ ਬੱਚਿਆਂ ਨੂੰ ਇਸ ਡਿਜ਼ੀਟਲ ਪ੍ਰੋਗਰਾਮ ਦਾ ਹਿੱਸਾ ਬਣਾ ਲਿਆ ਗਿਆ ਹੈ। ਉਹਨਾਂ ਸ਼ਲਾਘਾ ਕਰਦਿਆਂ ਕਿਹਾ ਕਿ ਐਸ.ਡੀ.ਐਮ ਰਾਹੁਲ ਸਿੰਧੂ, ਜੁਆਇੰਟ ਕਮਿਸ਼ਨਰ ਇਨਾਇਤ ਵਲੋਂ ਮੇਰਾਕੀ ਫਾਉਂਡੇਸ਼ਨ ਦੇ ਸਹਿਯੋਗ ਨਾਲ ਬੱਚਿਆਂ ਲਈ ਤਿਆਰ ਕੀਤਾ ਗਿਆ ਮਨੋਰੰਜਨ ਅਤੇ ਜਾਣਕਾਰੀ ਭਰਪੂਰ ਪਲੇਟਫਾਰਮ ਕਾਫੀ ਕਾਰਗਰ ਸਾਬਿਤ ਹੋਵੇਗਾ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਟਸਮੈਪ ਗਰੁੱਪਾਂ ਰਾਹੀਂ ਪ੍ਰੀ-ਨਰਸਰੀ ਤੋਂ 5ਵੀਂ ਤੱਕ ਦੇ ਵਿਦਿਆਰਥੀਆਂ ਨੂੰ ਮਨੋਰੰਜਨ ਭਰਪੂਰ ਸਿੱਖਿਆਦਾਇਕ ਆਡਿਓ-ਵੀਡਿਓ ਕਲਿੱਪ ਭੇਜੇ ਜਾਣਗੇ। ਉਹਨਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਅਧਿਆਪਕਾਂ ਤੋਂ ਇਲਾਵਾ ਨੈਸ਼ਨਲ ਰੂਰਲ ਲਾਈਵਲੀਹੁੱਡ ਮਿਸ਼ਨ ਅਧੀਨ ਚੱਲ ਰਹੇ ਸਕੂਲਾਂ ਦੇ ਸਟਾਫ ਵਲੋਂ ਵਟਸਐਪ ਗਰੁੱਪ ਬਣਾ ਕੇ ਬੱਚਿਆਂ ਦੇ ਮਾਪਿਆਂ ਨੂੰ ਜੋੜਿਆ ਜਾ ਰਿਹਾ ਹੈ, ਤਾਂ ਜੋ ਮਾਪੇ ਵੀ ਅਧਿਆਪਕ ਬਣਕੇ ਆਪਣੇ ਬੱਚਿਆਂ ਨੂੰ ਪੜ ਸਕਣ।

ਸ਼੍ਰੀ ਸਾਰੰਗਲ ਨੇ ਦੱਸਿਆ ਕਿ ਇਸ ਡਿਜ਼ੀਟਲ ਪ੍ਰੋਗਰਾਮ ਰਾਹੀਂ ਮਿਸ਼ਨ ਫਤਿਹ ਤਹਿਤ ਕੋਵਿਡ-19 ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਜਾਵੇਗੀ, ਤਾਂ ਜੋ ਮਾਪੇ ਸਾਵਧਾਨੀਆਂ ਵਰਤ ਕੇ ਖੁਦ ਅਤੇ ਆਪਣੇ ਬੱਚਿਆਂ ਨੂੰ ਸੁਰੱਖਿਅਤ ਰੱਖ ਸਕਣ। ਉਹਨਾਂ ਅਪੀਲ ਕਰਦਿਆਂ ਜਿੱਥੇ ਬੱਚਿਆਂ ਦੇ ਮਾਪਿਆਂ ਨੂੰ ਡਿਜ਼ੀਟਲ ਮਾਰਗ ਦਰਸ਼ਕ ਪ੍ਰੋਗਰਾਮ ਨਾਲ ਜੁੜਨ ਦੀ ਅਪੀਲ ਕੀਤੀ, ਉਥੇ ਕੋਰੋਨਾ ਤੋਂ ਬਚਾਅ ਲਈ ਸਮਾਜਿਕ ਦੂਰੀ ਬਰਕਰਾਰ ਰੱਖਦਿਆਂ ਮਾਸਕ ਅਤੇ ਸਮੇਂ-ਸਮੇਂ ਤੇ 20 ਸੈਕਿੰਡ ਤੱਕ ਹੱਥ ਧੋਣ ਵਰਗੀਆਂ ਸਾਵਧਾਨੀਆਂ ਵਰਤਣ ਲਈ ਵੀ ਕਿਹਾ।

LEAVE A REPLY

Please enter your comment!
Please enter your name here