ਮਿਸ਼ਨ ਫ਼ਤਿਹ ਤਹਿਤ ਦੁੱਧ, ਪਨੀਰ, ਦਹੀਂ, ਲੱਸੀ ਤੇ ਖੀਰ ਲੋਕਾਂ ਦੇ ਘਰਾਂ ਤੱਕ ਪਹੁੰਚਾਈ: ਡਿਪਟੀ ਕਮਿਸ਼ਨਰ

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲਾ ਪ੍ਰਸ਼ਾਸਨ ਵਲੋਂ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਤਹਿਤ ਕੋਵਿਡ-19 ਮਹਾਂਮਾਰੀ ਦੌਰਾਨ ਲੋਕਾਂ ਦੇ ਘਰਾਂ ਤੱਕ 127700  ਲੀਟਰ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦ ਮੁਹੱਈਆ ਕਰਵਾਏ ਗਏ। ਜਨਰਲ ਮੇਨੈਜਰ ਅਮਿਤ ਸ਼ਰਮਾ ਦੀ ਅਗਵਾਈ ਵਿੱਚ ਮਿਲਕਫ਼ੈਡ ਦੀਆਂ ਟੀਮਾਂ ਵਲੋਂ ਜ਼ਿਲੇ ਵਿੱਚ ਵੱਧ ਤੋਂ ਵੱਧ ਤਰਾਂ ਤੱਕ ਦੁੱਧ ਅਤੇ ਦੁੱਧ ਦੇ ਉਤਪਾਦਾਂ ਦੀ ਸਪਲਾਈ ਕੀਤੀ ਜਾ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ  ਮਿਲਕਫ਼ੈਡ ਦੀਆਂ ਟੀਮਾਂ ਵਲੋਂ ਅੱਜ 127700  ਲੀਟਰ ਦੁੱਧ,711 ਕਿਲੋ ਪਨੀਰ, 10150 ਕਿਲੋ ਦਹੀਂ, 12500 ਲੀਟਰ ਲੱਸੀ ਅਤੇ 428 ਕਿਲੋ ਖੀਰ ਵੱਖ-ਵੱਖ ਆਥੋਰਾਈਜ਼ ਡੀਲਰਾਂ ਵਲੋਂ ਲੋਕਾਂ ਦੇ ਘਰਾਂ ਤੱਕ ਪਹੁੰਚਾਈ ਗਈ।

Advertisements

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦਸਿਆ ਕਿ ਜ਼ਿਲਾ ਪ੍ਰਸ਼ਾਸਨ ਵਚਨਬੱਧ ਹੈ ਕਿ ਜ਼ਿਲੇ ਵਿੱਚ ਕਿਸੇ ਨੂੰ ਜਰੂਰੀ ਚੀਜਾਂ ਦੀ ਪ੍ਰਾਪਤੀ ਲਈ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਕੋਵਿਡ-19 ਵਿਰੁੱਧ ਲੜਾਈ ਨੂੰ ਹੇਠਲੇ ਪੱਧਰ ਤੱਕ ਲੈ ਕੇ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕਾਂ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਿਸ਼ਨ ਫ਼ਤਿਹ ਤਹਿਤ ਇਕ ਮਹੀਨੇ ਤੱਕ ਚੱਲਣ ਵਾਲੀ ਮੁਹਿੰਮ ਦੀ ਪਹਿਲੀ ਜੂਨ ਤੋਂ ਸ਼ੁਰੂਆਤ ਕੀਤੀ ਗਈ ਹੈ।

LEAVE A REPLY

Please enter your comment!
Please enter your name here