ਵੀਰਵਾਰ ਨੂੰ 12 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜੀਟਿਵ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਵੀਰਵਾਰ ਨੂੰ 12 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ ਇਸ ਤੋਂ ਇਲਾਵਾ 6 ਲੋਕਾਂ ਨੂੰ ਡਿਸਚਾਰਜ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ਤੇ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ। ਇਹ ਪ੍ਰਗਟਾਵਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨਾਂ ਕਿਹਾ ਕਿ ਕਰੋਨਾ ਵਾਈਰਸ ਦੇ ਵਿਸਥਾਰ ਤੋਂ ਬਚਣ ਦੇ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰੋ। ਉਨਾਂ ਕਿਹਾ ਕਿ ਜਦੋਂ ਤੱਕ ਅਸੀਂ ਜਾਗਰੁਕ ਨਹੀਂ ਹੋਵਾਂਗੇ ਤੱਦ ਤੱਕ ਅਸੀਂ ਇਸ ਲੜਾਈ ਨੂੰ ਨਹੀਂ ਜਿੱਤ ਸਕਦੇ।

Advertisements

ਕਰੋਨਾ ਦੀ ਲੜਾਈ ਨੂੰ ਜਿੱਤਣ ਦੇ ਲਈ ਸਾਨੂੰ ਸਾਰਿਆਂ ਨੂੰ ਸਹਿਯੋਗ ਦੇਣਾ ਹੋਵੇਗਾ ਅਤੇ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨੀ ਹੋਵੇਗੀ। ਉਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਬੁੱਧਵਾਰ ਨੂੰ ਕੂਲ 308 ਕੇਸ ਕਰੋਨਾ ਪਾਜੀਟਿਵ ਦੇ  ਹੋ ਗਏ ਹਨ, ਜਿਨਾਂ ਵਿੱਚੋਂ 254 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨਾ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 44 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 10 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਨਿਰਧਾਰਤ ਸਮਾਂ ਪੁਰਾ ਕਰਨ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਲੱਛਣ ਨਾ ਹੋਣ ਤੇ ਵੀਰਵਾਰ ਨੂੰ 6 ਲੋਕਾਂ ਨੂੰ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ ਹੈ।

LEAVE A REPLY

Please enter your comment!
Please enter your name here