ਖੇਡ ਮੰਤਰੀ ਰਾਣਾ ਸੋਢੀ ਨੇ ਪੈਰਾ ਏਸ਼ੀਅਨ ਖੇਡਾਂ ਦੇ ਕਾਂਸੀ ਤਮਗ਼ਾ ਜੇਤੂ 3 ਖਿਡਾਰੀਆਂ ਨੂੰ 1.5 ਕਰੋੜ ਨਾਲ ਕੀਤਾ ਸਨਮਾਨਤ

ਚੰਡੀਗੜ (ਦ ਸਟੈਲਰ ਨਿਊਜ਼)। ਤੀਜੀਆਂ ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂਆਂ ਨੂੰ ਮਾਨਤਾ ਦਿੰਦਿਆਂ ਅਤੇ ਤਮਗ਼ਾ ਜੇਤੂਆਂ ਨੂੰ ਨਗਦ ਰਾਸ਼ੀ ਪ੍ਰਦਾਨ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੈਰਾ ਏਸ਼ੀਆਈ ਖੇਡਾਂ ਵਿੱਚ ਕਾਂਸੀ ਦੇ ਤਮਗ਼ੇ ਜਿੱਤਣ ਵਾਲੇ ਤਿੰਨ ਖਿਡਾਰੀਆਂ ਨੂੰ 1.5 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕੀਤਾ।

Advertisements

ਜਕਾਰਤਾ (ਇੰਡੋਨੇਸ਼ੀਆ) ਵਿਖੇ 6 ਤੋਂ 13 ਅਕਤੂਬਰ, 2018 ਦੌਰਾਨ ਹੋਈਆਂ ਤੀਜੀਆਂ ਪੈਰਾ ਏਸ਼ੀਅਨ ਖੇਡਾਂ ਵਿੱਚ ਕਾਂਸੀ ਦੇ ਤਮਗ਼ੇ ਜਿੱਤਣ ਵਾਲੇ ਪਾਵਰ ਲਿਫਟਰ ਪਰਮਜੀਤ ਕੁਮਾਰ (ਜਲੰਧਰ), ਸ਼ਾਟ-ਪੁੱਟਰ ਮੁਹੰਮਦ ਯਾਸੀਰ (ਸੰਗਰੂਰ) ਅਤੇ ਬੈਡਮਿੰਟਨ ਖਿਡਾਰੀ ਰਾਜ ਕੁਮਾਰ (ਪਟਿਆਲਾ) ਨੂੰ 50-50 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕਰਦਿਆਂ ਰਾਣਾ ਸੋਢੀ ਨੇ ਤਿੰਨਾਂ ਖਿਡਾਰੀਆਂ ਨੂੰ ਆਪਣੇ ਨਿਰਧਾਰਤ ਟੀਚਿਆਂ ਨੂੰ ਹੋਰ ਮਿਹਨਤ ਨਾਲ ਪੂਰਾ ਕਰਨ ਅਤੇ ਰਾਜ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਆ। ਉਨਾਂ ਖਿਡਾਰੀਆਂ ਨੂੰ ਵਿੱਤੀ ਸਹਾਇਤਾ, ਬੁਨਿਆਦੀ ਢਾਂਚਾ ਅਤੇ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਸਣੇ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।

LEAVE A REPLY

Please enter your comment!
Please enter your name here