ਪੰਜਾਬ ਵਿੱਚ ਡਰੇਨਾਂ ਦੀ ਸਫਾਈ ਦਾ 88 ਫ਼ੀਸਦੀ ਕੰਮ ਮੁਕੰਮਲ: ਸਰਕਾਰੀਆ

ਚੰਡੀਗੜ (ਦ ਸਟੈਲਰ ਨਿਊਜ਼)। ਸੂਬੇ ਵਿੱਚ ਹੜਾਂ ਤੋਂ ਬਚਾਅ ਸਬੰਧੀ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਡਰੇਨਾਂ ਦੀ ਸਾਫ-ਸਫਾਈ ਦਾ 88 ਫ਼ੀਸਦੀ ਕੰਮ ਪੂਰਾ ਕਰ ਲਿਆ ਹੈ। ਹੁਣ ਤੱਕ 1780.49 ਕਿਲੋਮੀਟਰ ਡਰੇਨਾਂ ਦੀ ਸਫਾਈ ਕੀਤੀ ਜਾ ਚੁੱਕੀ ਹੈ ਅਤੇ ਹੜਾਂ ਤੋਂ ਬਚਾਅ ਸਬੰਧੀ 48 ਹੋਰ ਪ੍ਰਾਜੈਕਟ ਪ੍ਰਗਤੀ ਅਧੀਨ ਹਨ ਅਤੇ ਇਨਾਂ ਦੇ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਮੌਨਸੂਨ ਦੌਰਾਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਦਰਿਆਵਾਂ ਦੇ ਨਾਲ ਲੱਗਦੇ ਨਾਜ਼ੁਕ ਸਥਾਨਾਂ ਉਤੇ ਈ.ਸੀ. ਬੈਗ ਵੀ ਭਰ ਕੇ ਰੱਖੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਡਰੇਨਾਂ ਦੀ ਸਫ਼ਾਈ ਅਤੇ ਹੜ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਬਾਅਦ ਦਿੱਤੀ।ਸ. ਸਰਕਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮੌਨਸੂਨ ਸੀਜ਼ਨ ਦੌਰਾਨ ਹੜਾਂ ਤੋਂ ਬਚਾਅ ਲਈ ਪ੍ਰਭਾਵਸ਼ਾਲੀ ਹੜ ਰੋਕੂ ਪ੍ਰਣਾਲੀ ਲਾਗੂ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ।

Advertisements

ਉਹਨਾਂ ਕਿਹਾ ਕਿ ਸੂਬਾਈ ਸਰਕਾਰ ਨੇ ਹੜਾਂ ਤੋਂ ਬਚਾਅ ਸਬੰਧੀ ਵਿਆਪਕ ਪ੍ਰਬੰਧਾਂ ਉਤੇ ਤਕਰੀਬਨ 50 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਮੌਨਸੂਨ ਦੌਰਾਨ ਬਚਾਅ, ਰਾਹਤ ਅਤੇ ਮੁੜ ਵਸੇਬੇ ਦੇ ਕਾਰਜਾਂ ਲਈ ਡਿਪਟੀ ਕਮਿਸਨਰਾਂ ਨੂੰ 5 ਕਰੋੜ ਰੁਪਏ ਅਤੇ ਮੁੱਖ ਇੰਜਨੀਅਰ/ਡਰੇਨੇਜ ਨੂੰ 5 ਕਰੋੜ ਰੁਪਏ ਦੀ ਰਾਸ਼ੀ ਦੇਣ ਨੂੰ ਮਨਜ਼ੂਰੀ ਦਿੱਤੀ ਹੋਈ ਹੈ।ਸ. ਸਰਕਾਰੀਆ ਨੇ ਦੱਸਿਆ ਕਿ ਹੁਣ ਤੱਕ ਕੁੱਲ ਪ੍ਰਸਤਾਵਿਤ 2018.79 ਕਿਲੋਮੀਟਰ ਵਿੱਚੋਂ 1780.49 ਕਿਲੋਮੀਟਰ ਡਰੇਨਾਂ ਦੀ ਸਫਾਈ ਮੁਕੰਮਲ ਹੋ ਚੁੱਕੀ ਹੈ। ਉਨਾਂ ਅੱਗੇ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਹੜਾਂ ਤੋਂ ਬਚਾਅ ਸਬੰਧੀ 48 ਪ੍ਰੋਜੈਕਟ ਚਲਾਏ ਜਾ ਰਹੇ ਹਨ। ਇਹ ਸਾਰੇ ਪ੍ਰੋਜੈਕਟਾਂ ਦੇ ਜੁਲਾਈ, 2020 ਦੇ ਅੰਤ ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ। ਹੜਾਂ ਤੋਂ ਬਚਾਅ ਸਬੰਧੀ ਤਿਆਰੀਆਂ ਅਤੇ ਰਿਸਪਾਂਸ ਪ੍ਰਣਾਲੀ ਦੀ ਸਮੀਖਿਆ ਕਰਦਿਆਂ ਜਲ ਸਰੋਤ ਮੰਤਰੀ ਨੇ ਅਧਿਕਾਰੀਆਂ ਨੂੰ ਹੜ ਕੰਟਰੋਲ ਰੂਮ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਨੂੰ ਲੋੜੀਂਦੇ ਸਾਧਨਾਂ ਨਾਲ ਪੂਰੀ ਤਰਾਂ ਲੈਸ ਕਰਨ ਲਈ ਕਿਹਾ ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਤੁਰੰਤ ਨਜਿੱਠਿਆ ਜਾ ਸਕੇ। ਉਨਾਂ ਨੇ ਅਧਿਕਾਰੀਆਂ ਨੂੰ ਡਰੇਨਾਂ ਦੀ ਸਫ਼ਾਈ ਅਤੇ ਹੜਾਂ ਤੋਂ ਬਚਾਅ ਸਬੰਧੀ ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਦੇ ਆਦੇਸ਼ ਵੀ ਦਿੱਤੇ।

LEAVE A REPLY

Please enter your comment!
Please enter your name here