
ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਸ਼ੁਕਰਵਾਰ ਨੂੰ 3 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ ਇੱਕ ਕਰੋਨਾ ਪਾਜੀਟਿਵ ਮਰੀਜ ਦੀ ਇਲਾਜ ਦੋਰਾਨ ਮੋਤ ਹੋ ਗਈ, ਇਸ ਤਰਾਂ ਜਿਲਾ ਪਠਾਨਕੋਟ ਵਿੱਚ ਹੁਣ ਤੱਕ ਕਰੋਨਾ ਪਾਜੀਟਿਵ ਨਾਲ ਮਰਨ ਵਾਲਿਆਂ ਦੀ ਸੰਖਿਆ 11 ਹੋ ਗਈ ਹੈ। ਇਹ ਪ੍ਰਗਟਾਵਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨਾਂ ਕਿਹਾ ਕਿ ਜਿਲਾ ਪ੍ਰਸਾਸਨ ਲੋਕਾਂ ਨੂੰ ਲਗਾਤਾਰ ਅਪੀਲ ਕਰ ਰਿਹਾ ਹੈ ਕਿ ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਣ ਦੇ ਲਈ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ। ਉਨਾਂ ਕਿਹਾ ਕਿ ਮਾਸਕ ਦਾ ਪ੍ਰਯੋਗ ਕਰਨਾ, ਬਾਰ ਬਾਰ ਹੱਥਾਂ ਨੂੰ ਸਾਬਣ ਨਾਲ ਧੋਣਾ ਅਤੇ ਸਭ ਤੋਂ ਜਰੂਰੀ ਸਮਾਜਿੱਕ ਦੂਰੀ ਬਣਾਈ ਰੱਖਣਾ।

ਉਨਾਂ ਕਿਹਾ ਕਿ ਅਗਰ ਅਸੀਂ ਇਨਾਂ ਹਦਾਇਤਾਂ ਦੀ ਪਾਲਣਾ ਕਰਦੇ ਹਾਂ ਤਾਂ ਕਰੋਨਾ ਦੇ ਵਿਸਥਾਰ ਨੂੰ ਰੋਕ ਸਕਦੇ ਹਾਂ। ਉਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਬੁੱਧਵਾਰ ਨੂੰ ਕੂਲ 311 ਕੇਸ ਕਰੋਨਾ ਪਾਜੀਟਿਵ ਦੇ ਹੋ ਗਏ ਹਨ ਜਿਨਾਂ ਵਿੱਚੋਂ 254 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨਾ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 46 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 11 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਪਾਜੀਟਿਵ ਆਉਂਣ ਵਾਲੇ ਦੋ ਲੋਕਾਂ ਦਾ ਟਰੂ ਨੈਟ ਦੇ ਮਾਧਿਅਮ ਨਾਲ ਕਰੋਨਾ ਰਿਪੋਰਟ ਪਾਜੀਟਿਵ ਆਈ ਹੈ ਅਤੇ ਇੱਕ ਵਿਅਕਤੀ ਦਾ ਇੱਕ ਪ੍ਰਾਈਵੇਟ ਲੈਬ ਵੱਲੋਂ ਨਤੀਜਾ ਕਰੋਨਾ ਪਾਜੀਟਿਵ ਦਿੱਤਾ ਗਿਆ ਹੈ।












