ਪਿੰਡ ਇਸਮਾਇਲਪੁਰ ਨੇੜੇ ਸਤਲੁਜ ਬੰਨ ਦੀ ਮਜ਼ਬੂਤੀ ਲਈ ਵਿੱਢਿਆ ਕੰਮ ਮੁਕੰਮਲ: ਡਿਪਟੀ ਕਮਿਸ਼ਨਰ

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸੰਭਾਵੀ ਹੜਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਡਰੇਨੇਜ਼ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਜਾ ਜਾਇਜ਼ਾ ਲੈਂਦਿਆਂ ਕਿਹਾ ਕਿ ਵਿੱਢੇ ਗਏ ਕੰਮ ਜਲਦੀ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਲੋਹੀਆਂ ਬਲਾਕ ਦੇ ਪਿੰਡ ਇਸਮਾਇਲਪੁਰ ਨੇੜੇ ਸਤਲੁਜ ਬੰਨ ਨੂੰ ਮਜ਼ਬੂਤ ਕਰਨ ਦਾ ਸ਼ੁਰੂ ਕੀਤਾ ਗਿਆ ਕੰਮ ਮੁਕੰਮਲ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਫਿਲੌਰ ਨੇੜੇ ਸਤਲੁਜ ਬੰਨ੍ਹ ਦਾ ਕੰਮ ਵੀ ਮੁਕੰਮਲ ਹੋ ਚੁੱਕਾ ਹੈ।

Advertisements

ਸ਼੍ਰੀ ਥੋਰੀ ਨੇ ਕਿਹਾ ਕਿ ਜ਼ਿਲਾ ਪ੍ਰਸਾਸ਼ਨ ਵਲੋਂ ਸੰਭਾਵੀ ਹੜਾਂ ਦੀ ਰੋਕਥਾਮ ਲਈ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਕਿਸੇ ਵੀ ਤਰਾਂ ਦੇ ਅਣਸੁਖਾਵੇਂ ਹਾਲਾਤ ਦਾ ਸਾਹਮਣਾ ਕੀਤਾ ਜਾ ਸਕੇ। ਉਹਨਾਂ ਡਰੇਨੇਜ਼ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਬੰਨ੍ਹਾਂ ਦੀ ਮਜ਼ਬੂਤੀ ਲਈ ਵਿੱਢੇ ਕਾਰਜਾਂ ਸਮੇਂ ਕੋਈ ਵੀ ਲਾਪ੍ਰਵਾਹੀ ਨਾ ਵਰਤੀ ਜਾਵੇ। ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੌਂਪੀ ਗਈ ਜ਼ਿੰਮੇਵਾਰੀ ਮੁਤਾਬਕ ਹੜ੍ਹ ਰੋਕੂ ਅਗੇਤੇ ਪ੍ਰਬੰਧ ਸਮੇਂ-ਸਿਰ ਮੁਕੰਮਲ ਕੀਤੇ ਜਾਣ। ਉਹਨਾਂ ਕਿਹਾ ਕਿ ਭਾਵੇਂ ਹੜਾਂ ਵਰਗੇ ਹਾਲਾਤ ਨਹੀਂ ਹਨ, ਪਰ ਤਿਆਰੀਆਂ ਪੂਰੀ ਗੰਭੀਰਤਾ ਨਾਲ ਕੀਤੀਆਂ ਜਾਣ।

LEAVE A REPLY

Please enter your comment!
Please enter your name here