ਜਿਲੇ ਦੇ 685 ਨੌਜਵਾਨਾਂ ਨੇ ਲਿਆ ਵੈਬੀਨਾਰ ਵਿਚ ਹਿੱਸਾ: ਚਰਨਜੀਤ ਚੰਨੀ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਤਕਨੀਕੀ ਸਿੱਖਿਆ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਕੈਬੀਨੈਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਅੱਜ ਨੌਜਵਾਨਾਂ ਨੂੰ ਰੋਜ਼ਗਾਰ ਮੌਕਿਆਂ ਸੰਬੰਧੀ ਜਾਣਕਾਰੀ ਦੇਣ ਲਈ ਰਾਜ ਪੱਧਰੀ ਵੈਬੀਨਾਰ ਕਰਵਾਇਆ ਗਿਆ। ਇਸ ਵੈਬੀਨਾਰ ਵਿੱਚ ਕੈਬੀਨੈਟ ਮੰਤਰੀ ਚਰਨਜੀਤ ਸਿੰਘ ਚੰਨੀ, ਰਾਹੁਲ ਤਿਵਾਰੀ (ਸਕੱਤਰ, ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ) ਅਤੇ ਨਾਮਵਰ ਕੰਪਨੀਆਂ ਮਾਇਕਰੋਸੋਫਟ, ਪੈਪਸੀ, ਵਾਲਮਾਰਟ, ਡੈਲ, ਐਮਾਜ਼ੋਨ, ANSYS ਅਤੇ B&WSSC ਨੁਮਾਇੰਦਿਆਂ ਵਲੋਂ ਸ਼ਿਰਕਤ ਕੀਤੀ ਗਈ। ਇਸ ਵੈਬੀਨਾਰ ਵਿੱਚ ਜਿਲਾ ਪਠਾਨਕੋਟ ਤੋਂ ਕਰੀਬ 685 ਨੋਜਵਾਨਾਂ ਨੇ ਭਾਗ ਲਿਆ। ਵੈਬੀਨਾਰ ਦੀ ਸ਼ੁਰੂਆਤ ਕਰਦੇ ਹੋਏ ਸ: ਚੰਨੀ ਨੇ ਨੋਜਵਾਨਾਂ ਨੂੰ ਕੋਵਿਡ-19 ਮਹਾਮਾਰੀ ਦਾ ਮੁਕਾਬਲਾ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਰੋਜ਼ਗਾਰ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 24 ਸਤੰਬਰ ਤੋਂ 30 ਸਤੰਬਰ ਦੌਰਾਨ ਰਾਜ ਪੱਧਰੀ ਰੋਜ਼ਗਾਰ ਮੇਲਿਆ ਦਾ ਆਯੋਜਨ ਕੀਤਾ ਜਾਣਾ ਹੈ ਅਤੇ ਇਨਾਂ ਮੇਲਿਆਂ ਦੌਰਾਨ ਲਗਭਗ ਇਕ ਲੱਖ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਨੋਜਵਾਨਾਂ ਨੂੰ ਪ੍ਰਦਾਨ ਕੀਤੇ ਜਾਣਗੇ।

Advertisements

ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਆਉਣ ਵਾਲੇ ਦੋ ਸਾਲਾਂ ਦੌਰਾਨ 1 ਲੱਖ  ਸਰਕਾਰੀ ਨੌਕਰੀਆਂ ਵੀ ਮੁੱਹਈਆ ਕਰਵਾਈਆਂ ਜਾਣਗੀਆਂ, ਜਿਸ ਵਿਚੋਂ 50 ਹਜ਼ਾਰ ਸਰਕਾਰੀ ਨੌਕਰੀਆਂ ਇਸ ਸਾਲ ਅਤੇ 50 ਹਜ਼ਾਰ ਸਰਕਾਰੀ ਨੋਕਰੀਆਂ ਅਗਲੇ ਸਾਲ ਵਿੱਚ ਦਿੱਤੀਆਂ ਜਾਣੀਆਂ ਹਨ। ਉਨਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 4 ਹਜ਼ਾਰ ਕਰੋੜ ਦੇ ਸਵੈ-ਰੋਜ਼ਗਾਰ ਦੇ ਲੌਨ ਦੇ ਕੇ ਨੋਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਦੇ ਸਿੱਖਿਆ ਦੇ ਸਤਰ ਨੂੰ ਉੱਪਰ ਚੁੱਕਣ ਲਈ ਫਿਰੋਜ਼ਪੁਰ ਅਤੇ ਗੁਰਦਾਸਪੁਰ ਜ਼ਿਲਿਆਂ ਵਿੱੱਚ ਦੋ ਹੋਰ ਕੈਂਪਸ ਯੂਨਿਵਰਸਿਟੀਆਂ ਸਥਾਪਿਤ ਕੀਤੀਆਂ ਜਾਣੀਆਂ ਹਨ। ਰਾਹੁਲ ਤਿਵਾਰੀ (ਸਕੱਤਰ, ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ) ਨੇ ਦੱਸਿਆ ਪੰਜਾਬ ਸਰਕਾਰ ਵਲੋਂ ਰੋਜ਼ਗਾਰ ਦੇ ਨਾਲ ਨਾਲ ਨੋਜਵਾਨਾਂ ਨੂੰ ਆਨ ਲਾਈਨ ਸਕਿੱਲ ਟ੍ਰੇਨਿੰਗ ਵੀ ਦਿੱਤੀ ਜਾ ਰਹੀ ਹੈ। ਜਿਹੜੇ ਨੌਜਵਾਨ ਸਕਿਲ ਟ੍ਰੇਨਿੰਗ ਜਾਂ ਰੋਜ਼ਗਾਰ ਲੈਣ ਦੇ ਇਛੁੱਕ ਹਨ ਉਹ ਆਪਣੇ ਆਪ ਨੂੰ www.pgrkam.com ਤੇ ਰਜਿਸਟਰ ਕਰਵਾਉਣ ਤਾਂ ਜੋ ਉਨਾਂ ਨੂੰ ਸਤੰਬਰ ਮਹੀਨੇ ਵਿੱਚ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਵਿੱਚ ਰੋਜ਼ਗਾਰ ਮੁੱਹਈਆ ਕਰਵਾਇਆ ਜਾ ਸਕੇ। ਕੰਪਨੀਆਂ ਦੇ ਨੁਮਾਇੰਦਿਆਂ ਨੇ ਨੌਜਵਾਨਾਂ ਨੂੰ ਕੋਵਿਡ-19 ਦੌਰਾਨ ਅਤੇ ਇਸ ਤੋਂ ਬਾਅਦ ਨਵੇਂ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਉਨਾਂ ਨੇ ਨੋਜਵਾਨਾਂ ਨੂੰ ਨਵੇਂ ਸਕਿੱਲ ਸਿੱਖਣ ਦੀ ਪ੍ਰੇਰਣਾ ਦਿੱਤੀ। ਉਨਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਆਈ.ਟੀ, ਰੀਟੇਲ. ਈ ਕਾਮਰਸ ਅਤੇ ਹੋਰ ਨਵੇਂ ਖੇਤਰਾਂ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।

LEAVE A REPLY

Please enter your comment!
Please enter your name here