26 ਨਿੱਜੀ ਹਸਪਤਾਲਾਂ ਵਲੋਂ ਕੋਵਿਡ ਦੇ ਮਰੀਜਾਂ ਨੂੰ ਮੁਹੱਈਆ ਕਰਵਾਈ ਜਾਵੇਗੀ ਇਲਾਜ ਦੀ ਸੁਵਿਧਾ: ਵਧੀਕ ਡਿਪਟੀ ਕਮਿਸ਼ਨਰ

ਜਲੰਧਰ (ਦ ਸਟੈਲਰ ਨਿਊਜ਼)। ਨਿਜੀ ਹਸਪਤਾਲਾਂ ਵਿੱਚ ਕੋਵਿਡ ਦੇ ਮਰੀਜ਼ਾਂ ਨੂੰ ਵਧੀਆ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਬਣਾਈ ਗਈ ਉਚੱ ਤਾਕਤੀ ਕਮੇਟੀ ਵਲੋਂ ਕੋਵਿਡ ਦੇ ਮਰੀਜਾਂ ਲਈ ਬੈਡਾਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਉਪਲਬੱਧਤਾ ਦਾ ਜਾਇਜ਼ਾ ਲਿਆ ਗਿਆ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਦੀ ਪ੍ਰਧਾਨਗੀ ਹੇਠ ਕਮੇਟੀ ਵਲੋਂ ਜ਼ਿਲੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸ਼ਹਿਰ ਦੇ 26 ਹਸਪਤਾਲਾਂ ਵਿੱਚ ਮੈਡੀਕਲ ਬੁਨਿਆਦੀ ਢਾਂਚੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸਾਰੰਗਲ ਨੇ ਦੱਸਿਆ ਕਿ ਇਹ 26 ਨਿੱਜੀ ਹਸਪਤਾਲ ਲੈਵਲ-2 ਅਤੇ ਲੈਵਲ-3 ਦੇ ਮਰੀਜ਼ਾਂ ਦੇ ਇਲਾਜ ਲਈ ਅੱਗੇ ਆਏ ਹਨ। ਉਨ੍ਹਾਂ ਦੱਸਿਆ ਕਿ ਸਿਹਤ ਅਤੇ ਸਿਵਲ ਪ੍ਰਸ਼ਾਸਨ ਦੇ ਨੋਡਲ ਅਫ਼ਸਰਾਂ ਵਲੋਂ ਇਹਨਾਂ ਨਿੱਜੀ ਹਸਪਤਾਲਾਂ ਨਾਲ ਲਗਾਤਾਰ ਤਾਲਮੇਲ ਰੱਖਿਆ ਜਾ ਰਿਹਾ ਹੈ ਤਾਂ ਜੋ ਲੈਵਲ-2 ਅਤੇ ਲੈਵਲ-3 ਦੇ ਮਰੀਜ਼ਾਂ ਲਈ ਇਨਾਂ ਹਸਪਤਾਲਾਂ ਵਿੱਚ ਮੌਜੂਦ ਮੈਡੀਕਲ ਬੁਨਿਆਦੀ ਢਾਂਚੇ ਦੀ ਉਪਲਬੱਧਤਾ ਦੀ ਵਰਤੋਂ ਕੀਤੀ ਜਾ ਸਕੇ।

Advertisements

ਉਹਨਾਂ ਦੱਸਿਆ ਕਿ ਇਹਨਾਂ ਟੀਮਾਂ ਵਲੋਂ ਸਾਂਝੇ ਤੌਰ ’ਤੇ ਬੈਡਾਂ ਤੱਕ ਪਾਈਪ ਰਾਹੀਂ ਆਕਸੀਜਨ ਪਹੁੰਚਾਉਣ ਅਤੇ ਵੈਂਟੀਲੇਟਰ ਸਬੰਧੀ ਮੁਕੰਮਲ ਰਿਪੋਰਟ ਤਿਆਰ ਕੀਤੀ ਜਾਵੇਗੀ ਤਾਂ ਜੋ ਗੰਭੀਰ ਮਰੀਜ਼ਾਂ ਨੂੰ ਵਧਾਈਆਂ ਇਲਾਜ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਹਸਪਤਾਲਾਂ ਵਲੋਂ ਪੰਜਾਬ ਸਰਕਾਰ ਵਲੋਂ ਇਲਾਜ ਲਈ ਨਿਰਧਾਰਿਤ ਕੀਤੇ ਗਏ ਰੇਟ ਹੀ ਲਏ ਜਾਣਗੇ।
ਸਾਰੰਗਲ ਨੇ ਉਪ ਮੰਡਲ ਮੈਜਿਸਟਰੇਟ-2 ਰਾਹੁਲ ਸਿੰਧੂ ਅਤੇ ਡੀ.ਐਮ.ਸੀ. ਡਾ.ਜੋਤੀ ਨੂੰ ਕਿਹਾ ਕਿ ਇਨਾਂ ਹਸਪਤਾਲਾਂ ਨਾਲ ਸੁਚਾਰੂ ਤਾਲਮੇਲ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਜ਼ਿਲਾ ਪ੍ਰਸ਼ਾਸਨ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ। ਉਹਨਾਂ ਦੱਸਿਆ ਕਿ ਜਿਲੇ ਵਿੱਚ ਸਥਿਤੀ ਕਾਬੂ ਹੇਠ ਹੈ ਅਤੇ ਉਹਨਾਂ ਨੂੰ ਟੈਸਟ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਇਸ ਦੀ ਸਮੇਂ ਸਿਰ ਪਹਿਚਾਣ ਕਰਕੇ ਇਲਾਜ ਸ਼ੁਰੂ ਕੀਤਾ ਜਾ ਸਕੇ ਅਤੇ ਅਗੋਂ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। 

LEAVE A REPLY

Please enter your comment!
Please enter your name here