‘ਮਿਸ਼ਨ ਫ਼ਤਿਹ’ : 128300 ਲੀਟਰ ਦੁੱਧ, 780 ਕਿਲੋ ਪਨੀਰ, 11600 ਕਿਲੋ ਦਹੀਂ, 23500 ਲੀਟਰ ਲੱਸੀ ਅਤੇ 440 ਕਿਲੋ ਖੀਰ ਲੋਕਾਂ ਦੇ ਘਰਾਂ ਤੱਕ ਪਹੁੰਚਾਈ

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲਾ ਪ੍ਰਸ਼ਾਸਨ ਵਲੋਂ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਕੋਵਿਡ-19 ਮਹਾਂਮਾਰੀ ਦੌਰਾਨ ਲੋਕਾਂ ਦੇ ਘਰਾਂ ਤੱਕ 128300 ਲੀਟਰ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦ ਮੁਹੱਈਆ ਕਰਵਾਏ ਗਏ। ਜਨਰਲ ਮੇਨੈਜਰ ਅਸਿਟ ਸ਼ਰਮਾ ਦੀ ਅਗਵਾਈ ਵਿੱਚ ਮਿਲਕਫ਼ੈਡ ਦੀਆਂ ਟੀਮਾਂ ਵਲੋਂ ਜ਼ਿਲ•ੇ ਵਿੱਚ ਵੱਧ ਤੋਂ ਵੱਧ ਤਰਾਂ ਤੱਕ ਦੁੱਧ ਅਤੇ ਦੁੱਧ ਦੇ ਉਤਪਾਦਾਂ ਦੀ ਸਪਲਾਈ ਕੀਤੀ ਜਾ ਰਹੀ ਹੈ।

Advertisements

ਪ੍ਰਾਪਤ ਵੇਰਵਿਆਂ ਅਨੁਸਾਰ  ਮਿਲਕਫ਼ੈਡ ਦੀਆਂ ਟੀਮਾਂ ਵਲੋਂ ਅੱਜ 128300 ਲੀਟਰ ਦੁੱਧ,780 ਕਿਲੋ ਪਨੀਰ, 11600 ਕਿਲੋ ਦਹੀਂ, 23500 ਲੀਟਰ ਲੱਸੀ ਅਤੇ 440  ਖੀਰ ਵੱਖ-ਵੱਖ ਆਥੋਰਾਈਜ਼ ਡੀਲਰਾਂ ਵਲੋਂ ਲੋਕਾਂ ਦੇ ਘਰਾਂ ਤੱਕ ਪਹੁੰਚਾਈ ਗਈ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦਸਿਆ ਕਿ ਜ਼ਿਲਾ ਪ੍ਰਸ਼ਾਸਨ ਵਚਨਬੱਧ ਹੈ ਕਿ ਜ਼ਿਲੇ ਵਿੱਚ ਕਿਸੇ ਨੂੰ ਜਰੂਰੀ ਚੀਜਾਂ ਦੀ ਪ੍ਰਾਪਤੀ ਲਈ ਕੋਈ ਮੁਸ਼ਕਿਲ ਪੇਸ਼ ਨਾ ਆਵੇ।

LEAVE A REPLY

Please enter your comment!
Please enter your name here