ਕੰਟਰੋਲਰ ਲੀਗਲ ਮੈਟਰੋਲੋਜੀ, ਪੰਜਾਬ ਨੇ ਕਰਵਾਈ ਧਰਮ ਕੰਡਿਆਂ, ਹਲਵਾਈਆਂ ਅਤੇ ਤੰਬਾਕੂ ਵਿਕਰੇਤਵਾਵਾਂ ਦੀ ਚੈਕਿੰਗ, ਕੀਤੇ 8 ਚਲਾਨ

ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਹੁਕਮਾਂ ਅਤੇ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਕੇ. ਸਿਵਾ ਪ੍ਰਸਾਦ ਦੀਆਂ ਹਦਾਇਤਾਂ ਅਨੁਸਾਰ ਕੰਟਰੋਲਰ ਲੀਗਲ ਮੈਟਰੋਲੋਜੀ, ਪੰਜਾਬ ਸਿਮਰਜੋਤ ਕੌਰ ਵੱਲੋਂ ਟੀਮ ਬਣਾ ਕੇ ਪਟਿਆਲਾ ਡਵੀਜ਼ਨ ਅਤੇ ਜ਼ਿਲਾ ਰੂਪਨਗਰ ਵਿਖੇ ਧਰਮ ਕੰਡਿਆਂ, ਹਲਵਾਈਆਂ ਅਤੇ ਤੰਬਾਕੂ ਵਿਕਰੇਤਵਾਵਾਂ ਦੀ ਚੈਕਿੰਗ ਕਰਵਾਈ ਗਈ ਅਤੇ ਊਣਤਾਈਆਂ ਪਾਏ ਜਾਣ ਤੇ ਮੌਕੇ ‘ਤੇ ਚਲਾਨ ਕੀਤੇ ਗਏ। ਕੰਟਰੋਲਰ ਲੀਗਲ ਮੈਟਰੋਲੋਜੀ ਨੇ ਦੱਸਿਆ ਕਿ ਚੈਕਿੰਗ ਟੀਮ ਵਿੱਚ ਸਹਾਇਕ ਕੰਟਰੋਲਰ ਲੀਗਲ ਮੈਟਰੋਲੋਜੀ ਪਟਿਆਲਾ ਅਤੇ ਸਹਾਇਕ ਕੰਟਰੋਲਰ ਲੀਗਲ ਮੈਟਰੋਲੋਜੀ ਫਿਰੋਜ਼ਪੁਰ ਵੀ ਸ਼ਾਮਲ ਸਨ, ਜਿਨਾਂ ਨੇ ਪਟਿਆਲਾ ਡਵੀਜ਼ਨ ਅਧੀਨ ਪੈਂਦੇ ਪਟਿਆਲਾ, ਖੰਨਾ ਅਤੇ ਮੰਡੀ ਗੋਬਿੰਦਗੜ ਵਿਖੇ ਧਰਮ ਕੰਡਿਆਂ ਅਤੇ ਹਲਵਾਈਆਂ ਦੀ ਅਤੇ ਜ਼ਿਲਾ ਰੋਪੜ ਦੇ ਮੋਰਿੰਡਾ ਵਿਖੇ ਤੰਬਾਕੂ ਵਿਕਰੇਤਾ ਦੀ ਚੈਕਿੰਗ ਕੀਤੀ ।

Advertisements

ਉਨਾਂ ਦੱਸਿਆ ਕਿ ਚੈਕਿੰਗ ਦੌਰਾਨ ਜਿਨਾਂ ਅਦਾਰਿਆਂ ਵਿੱਚ ਊਣਤਾਈਆਂ ਪਾਈਆਂ ਗਈਆਂ, ਉਨਾਂ ਦੇ ਲੀਗਲ ਮੈਟਰੋਲੋਜੀ ਐਕਟ-2009 ਦੀਆਂ ਵੱਖ-ਵੱਖ ਧਰਾਵਾਂ ਤਹਿਤ ਪਟਿਆਲਾ ਵਿੱਚ 1 ਚਲਾਨ, ਰੂਪਨਗਰ ਵਿੱਚ 1 ਚਲਾਨ , ਖੰਨਾ ਵਿਖੇ ਵਿੱਚ 2 ਚਲਾਨ ਅਤੇ ਮੰਡੀ ਗੋਬਿੰਦਗੜ ਵਿਖੇ 4 ਚਲਾਨ ਕੀਤੇ ਗਏ । ਫੀਲਡ ਸਟਾਫ ਵੱਲੋਂ ਇਨਾਂ ਅਚਨਚੇਤ ਚੈਕਿੰਗਾਂ ਦੌਰਾਨ ਕੁੱਲ 8 ਚਲਾਨ ਕੀਤੇ ਗਏ ।ਕੰਟਰੋਲਰ ਲੀਗਲ ਮੈਟਰੋਲੋਜੀ ਪੰਜਾਬ ਨੇ ਫੀਲਡ ਸਟਾਫ ਨੂੰ ਕੋਵਿਡ 19 ਮਹਾਂਮਾਰੀ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਗਾਹਕਾਂ ਦੇ ਹਿੱਤਾਂ ਦੀ ਰਾਖੀ ਲਈ ਹੋਰ ਮੁਸਤੈਦੀ ਨਾਲ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ ਅਤੇ ਕਿਹਾ ਕਿ ਇਸ ਤਰਾਂ ਦੀਆਂ ਅਚਨਚੇਤ ਚੈਕਿੰਗਾ ਜਾਰੀ ਰੱਖੀਆਂ ਜਾਣ ਤਾਂ ਜੋ ਉਪਭੋਗਤਾਵਾਂ ਦੇ ਹਿਤਾਂ ਦੀ ਰਾਖੀ ਕੀਤੀ ਜਾ ਸਕੇ।  

LEAVE A REPLY

Please enter your comment!
Please enter your name here