ਮਿਸ਼ਨ ਫਤਿਹ: ਜ਼ਿਲੇ ਵਿੱਚ ਹੁਣ ਤੱਕ 258 ਮਰੀਜ਼ਾਂ ਨੇ ਪਾਈ ਕੋਰੋਨਾ ਤੇ ਫਤਿਹ, 23938 ਸੈਂਪਲ ਆਏ ਨੈਗੇਟਿਵ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਸਾਵਧਾਨੀਆਂ ਅਪਨਾ ਕੇ ਹੀ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਲੋੜ ਨਹੀਂ ਬਲਕਿ ਅਹਿਤਿਆਤ ਅਪਨਾਉਣ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਜ਼ਿਲੇ ਵਿੱਚ ਹੁਣ ਤੱਕ ਲਏ ਗਏ ਸੈਂਪਲਾਂ ਵਿੱਚ 23938 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ, ਜਦਕਿ 258 ਮਰੀਜ਼ ਕੋਰੋਨਾ ਵਾਇਰਸ ‘ਤੇ ਫਤਿਹ ਪਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਕੋਵਿਡ-19 ‘ਤੇ ਅਸੀਂ ਜਲਦ ਹੀ ਫਤਿਹ ਪਾ ਲਵਾਂਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲਾ ਪ੍ਰਸ਼ਾਸਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ ਤਾਂ ਜੋ ਜ਼ਿਲਾ ਵਾਸੀ ਸਾਵਧਾਨੀਆਂ ਅਪਨਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ।

Advertisements

ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ ‘ਤੇ 20 ਸੈਕੰਡ ਤੱਕ ਹੱਥ ਧੋਣਾ ਯਕੀਨੀ ਬਣਾਇਆ ਜਾਵੇ। ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 25898 ਸੈਂਪਲ ਲਏ ਗਏ ਹਨ। ਉਨਾਂ ਕਿਹਾ ਕਿ ਅੱਜ 644 ਸੈਂਪਲ ਲਏ ਗਏ ਹਨ, ਜਦਕਿ 460 ਸੈਂਪਲਾਂ ਦੀ ਰਿਪੋਰਟ ਆਈ ਹੈ, ਇਨਾਂ ਵਿੱਚੋਂ ਇਕ  ਸੈਂਪਲ ਪੋਜ਼ੀਟਿਵ ਆਇਆ ਹੈ, ਜੋ ਕਿ ਜ਼ਿਲਾ ਗੁਰਦਾਰਦਾਸਪੁਰ ਦਾ ਸੀ, ਉਸ ਨੂੰ ਕੁਲ ਕੇਸਾਂ ਵਿਚੋਂ ਘਟਾ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਪਾਜ਼ੇਟਿਵ ਆਇਆ ਵਿਅਕਤੀ ਪਿੰਡ ਬਹਿਫਤੋ ਅਤੇ ਉਮਰ 37 ਸਾਲ ਹੈ ਜੋ ਕਿ ਪੀ.ਐਚ.ਸੀ ਹਾਜੀਪੁਰ ਅਧੀਨ ਆਉਂਦਾ ਹੈ ਅਤੇ ਉਸ ਨੂੰ ਕੁਆਰਨਟੀਨ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ 1486 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ 44 ਕੇਸ ਇਨਵੈਲਿਡ ਪਾਏ ਗਏ ਹਨ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ ਕੁੱਲ ਪੋਜ਼ੀਟਿਵ ਕੇਸਾਂ ਦੀ ਗਿਣਤੀ 460 ਹੋ ਗਈ ਹੈ, ਜਿਨ•ਾਂ ਵਿੱਚੋਂ ਐਕਟਿਵ ਕੇਸ 189 ਹਨ। ਉਨਾਂ ਗਰਭਵਤੀ ਮਹਿਲਾਵਾਂ ਅਤੇ 10 ਸਾਲ ਤੱਕ ਦੇ ਬੱਚਿਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰਦਿਆਂ ਇਸ ਬੀਮਾਰੀ ਦੇ ਸਮਾਜਿਕ ਫੈਲਾਅ ਨੂੰ ਰੋਕਣ ਵਿੱਚ ਸਹਿਯੋਗ ਦੇਣ ਲਈ ਕਿਹਾ।

LEAVE A REPLY

Please enter your comment!
Please enter your name here