ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ 2 ਅਗਸਤ ਨੂੰ ਖੁੱਲਿਆ ਰਹਿਣਗੀਆ ਹਲਵਾਈ ਦੀਆਂ ਦੁਕਾਨਾਂ, ਕੈਪਟਨ ਨੇ ਦਿੱਤਾ ਆਦੇਸ਼

ਜਲੰਧਰ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਐਤਵਾਰ ਨੂੰ ਪੰਜਾਬ ਵਿੱਚ ਹਲਵਾਈ (ਮਠਿਆਈ) ਦੀਆਂ ਦੁਕਾਨਾਂ ਖੋਲਣ ਦੀ ਇਜਾਜ਼ਤ ਹੋਵੇਗੀ।

Advertisements

ਕੋਵਿਡ ਦੇ ਸੰਕਟ ਕਾਰਨ ਐਤਵਾਰ ਦੇ ਲੌਕਡਾਊਨ ਕਰਕੇ ਸੂਬੇ ਵਿੱਚ ਦੁਕਾਨਾਂ ਖੋਲਣ ਦੀ ਇਜਾਜ਼ਤ ਨਹੀਂ ਹੈ ਪਰ ਸੂਬਾ ਸਰਕਾਰ ਨੂੰ ਕਈ ਅਪੀਲਾਂ ਪ੍ਰਾਪਤ ਹੋਈਆਂ ਹਨ ਕਿ ਰੱਖੜੀ ਦੇ ਤਿਉਹਾਰ ਜੋ ਇਸ ਸਾਲ 3 ਅਗਸਤ ਨੂੰ ਹੈ, ਦੀ ਪੂਰਵ ਸੰਧਿਆ ‘ਤੇ ਹਲਵਾਈ ਦੀਆਂ ਦੁਕਾਨਾਂ ਖੋਲਣ ਦੀ ਆਗਿਆ ਦਿੱਤੀ ਜਾਵੇ।

‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੇ ਸੈਸ਼ਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਇਸ ਅਪੀਲ ਨੂੰ ਪ੍ਰਵਾਨ ਕਰਨ ਦਾ ਫੈਸਲਾ ਕੀਤਾ ਹੈ। ਉਨਾਂ ਕਿਹਾ ਕਿ ਲੋਕਾਂ ਦੇ ਨਾਲ-ਨਾਲ ਦੁਕਾਨਦਾਰਾਂ ਨੂੰ ਬਾਕੀ ਦਿਨਾਂ ਵਾਂਗ 2 ਤੇ 3 ਅਗਸਤ ਨੂੰ ਸਮਾਜਿਕ ਦੂਰੀ ਅਤੇ ਹੋਰ ਨੇਮਾਂ ਦੀ ਪਾਲਣਾ ਕਰਨੀ ਹੋਵੇਗੀ।

ਰੱਖੜੀ ਦੇ ਤਿਉਹਾਰ ਵਾਲੇ ਦਿਨ ਅੰਤਰ-ਰਾਜੀ ਬੱਸਾਂ ਚਲਾਉਣ ਦੇ ਜਲੰਧਰ ਤੋਂ  ਰਾਜੇਸ਼ ਕੁਮਾਰ ਵਲੋੰ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਜਿੱਥੋਂ ਤੱਕ ਪੰਜਾਬ ਦਾ ਸਵਾਲ ਹੈ, ਇੱਥੇ ਬੱਸਾਂ ਚਲਾਉਣ ‘ਤੇ ਅਜਿਹੀ ਕੋਈ ਬੰਦਿਸ਼ ਨਹੀਂ ਹੈ ਪਰ ਬਾਕੀ ਸੂਬਿਆਂ ਵਿੱਚ ਅਜਿਹੀਆਂ ਰੋਕਾਂ ਹੋ ਸਕਦੀਆਂ ਹਨ।

LEAVE A REPLY

Please enter your comment!
Please enter your name here