Saturday, October 17, 2026
Home Latest ਜਦੋਂ ਲੋਕ ਮਰ ਰਹੇ ਹੋਣ ਤਾਂ ਹੋਛੀ ਰਾਜਨੀਤੀ ਕਰਨਾ ਸ਼ਰਮਨਾਕ: ਕੈਪਟਨ ਅਮਰਿੰਦਰ

ਜਦੋਂ ਲੋਕ ਮਰ ਰਹੇ ਹੋਣ ਤਾਂ ਹੋਛੀ ਰਾਜਨੀਤੀ ਕਰਨਾ ਸ਼ਰਮਨਾਕ: ਕੈਪਟਨ ਅਮਰਿੰਦਰ

Newly-elected Amritsar MP Capt Amarinder Singh in Sector 10 of Chandigarh on Monday, May 26 2014. Express photo by Sumit Malhotra

ਜਲੰਧਰ (ਦ ਸਟੈਲਰ ਨਿਊਜ਼)। ਅਕਾਲੀ ਦਲ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਉਤੇ ਸੂਬਾ ਸਰਕਾਰ ਦੀ ਕੀਤੀ ਜਾ ਰਹੀ ਆਲੋਚਨਾ ‘ਤੇ ਕਰੜੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ਉਤੇ ਹੈਰਾਨੀ ਪ੍ਰਗਟਾਈ ਕਿ ਜਦੋਂ ਲੋਕ ਮਰ ਰਹੇ ਹਨ ਤਾਂ ਅਕਾਲੀ ਸੂਬੇ ਵਿੱਚ ਹੋਛੀ ਰਾਜਨੀਤੀ ਉਤੇ ਉਤਰੇ ਹੋਏ ਹਨ।

Advertisements

ਮੁੱਖ ਮੰਤਰੀ ਨੇ ਅਕਾਲੀ ਦਲ ਦੇ ਇਸ ਕਾਰੇ ਨੂੰ ਸ਼ਰਮਨਾਕ ਦੱਸਦਿਆਂ ਆਖਿਆ, ”ਮੈਂ ਆਪਣੇ ਰਾਜਸੀ ਜੀਵਨ ਵਿੱਚ ਅਜਿਹੀ ਤੰਗਦਿਲ ਰਾਜਨੀਤੀ ਕਿਤੇ ਨਹੀਂ ਵੇਖੀ।” ਉਹਨਾਂ ਕਿਹਾ, ”ਇਹ ਜ਼ਿੰਦਗੀ ਤੇ ਮੌਤ ਅਤੇ ਪੰਜਾਬ ਦੇ ਭਵਿੱਖ ਦਾ ਸਵਾਲ ਹੈ।” ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਜਿਹੀ ਸੰਵੇਦਨਸ਼ੀਲ ਸਥਿਤੀ ‘ਤੇ ਇਸ ਮੁੱਦੇ ਉਪਰ ਕੋਈ ਰਾਜਨੀਤੀ ਨਹੀਂ ਕਰਨੀ ਚਾਹੀਦੀ।

ਫੇਸਬੁੱਕ ਉਤੇ ਆਪਣੇ ਹਫਤਾਵਾਰੀ ਲਾਈਵ ਪ੍ਰੋਗਰਾਮ ‘ਕੈਪਟਨ ਨੂੰ ਸਵਾਲ’ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਤੋਂ ਗਗਨ ਬੱਗਾ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਰਾਹਤ ਫੰਡ ਵਿੱਚ ਪਏ 64 ਕਰੋੜ ਰੁਪਏ ਕੋਵਿਡ ਰਾਹਤ ਕੰਮਾਂ ਉਤੇ ਹੀ ਖਰਚੇ ਜਾਣਗੇ। ਉਹਨਾਂ ਕਿਹਾ ਕਿ ਮਹਾਂਮਾਰੀ ਨੇ ਹਾਲੇ ਸਿਖਰ ਨਹੀਂ ਛੂਹਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਪਹਿਲਾਂ ਹੀ ਕੋਵਿਡ ਦੇ ਕੰਮਾਂ ਉਤੇ 300 ਕਰੋੜ ਰੁਪਏ ਖਰਚ ਚੁੱਕੀ ਹੈ ਅਤੇ ਇਸ ਕੰਮ ਉਤੇ ਘੱਟੋ-ਘੱਟ 200 ਕਰੋੜ ਰੁਪਏ ਹੋਰ ਖਰਚੇ ਜਾਣਗੇ। ਉਹਨਾਂ ਦੁਹਰਾਉਂਦਿਆਂ ਕਿਹਾ ਕਿ 64 ਕਰੋੜ ਰੁਪਏ ਕੋਵਿਡ ਸਬੰਧੀ ਸਾਂਭ ਸੰਭਾਲ ਉਤੇ ਹੀ ਖਰਚੇ ਜਾਣਗੇ।

LEAVE A REPLY

Please enter your comment!
Please enter your name here