ਜਿਲਾ ਬਾਲ ਸੁਰੱਖਿਆ ਦਫਤਰ ਵਿੱਚ ਕਰਮਚਾਰੀਆਂ ਨੂੰ ਕਰਵਾਇਆ ਕੋਵਾ ਐਪ ਡਾਊਨਲੋਡ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਕਰੋਨਾ ਮੁਕਤ ਕਰਨ ਦੇ ਉਦੇਸ ਨਾਲ ਪੂਰੇ ਪੰਜਾਬ ਵਿੱਚ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ। ਜਿਸ ਅਧੀਨ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਕਿ ਕਰੋਨਾ ਵਾਈਰਸ ਦੇ ਪ੍ਰਸਾਰ ਨੂੰ ਰੋਕੇ ਜਾਣ ਦੇ ਲਈ ਕਿਹੜੀਆਂ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਇਸ ਅਧੀਨ ਜਿਲਾ ਬਾਲ ਸੁਰੱਖਿਆ ਦਫਤਰ ਮਲਿਕਪੁਰ ਪਠਾਨਕੋਟ ਵਿੱਚ ਮਿਸ਼ਨ ਫਤਿਹ ਅਧੀਨ ਜਾਗਰੁਕ ਕਰਨ ਲਈ ਜਿਲਾ ਬਾਲ ਸੁਰੱਖਿਆ ਅਧਿਕਾਰੀ ਪਠਾਨਕੋਟ ਊਸਾ ਦੀ ਪ੍ਰਧਾਨਗੀ ਵਿੱਚ ਵਿਸ਼ੇਸ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਜਿਲਾ ਬਾਲ ਸੁਰੱਖਿਆ ਅਧਿਕਾਰੀ ਊਸਾ ਨੇ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ  ਪਠਾਨਕੋਟ ਦੇ ਆਦੇਸਾਂ ਅਨੁਸਾਰ ਜਿਲਾ ਬਾਲ ਸੁਰੱਖਿਆ ਦਫਤਰ ਪਠਾਨਕੋਟ ਵਿੰਚ ਇੱਕ ਜਾਗਰੁਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।

Advertisements

ਉਨਾਂ ਦੱਸਿਆ ਕਿ ਇਸ ਅਧੀਨ ਦਫਤਰ ਪਠਾਨਕੋਟ ਤੇ ਹਰੇਕ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਫਤਿਹ ਤੋਂ ਜਾਣੂ ਕਰਵਾਇਆ ਗਿਆ ਹੈ ਅਤੇ ਸਾਰੇ ਕਰਮਚਾਰੀਆਂ ਨੂੰ ਕੋਵਾ ਐਪ ਅਧੀਨ ਚਲ ਰਹੇ ਮਿਸ਼ਨ ਫਤਿਹ ਪ੍ਰੋਗਰਾਮ ਵੀ ਰਜਿਸਟ੍ਰੇਸਨ  ਕੀਤੀ ਗਈ ਹੈ। ਉਨਾਂ ਕਿਹਾ ਕਿ ਜਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਇਹ ਭਰੋਸਾ ਦਿੱਤਾ ਜਾਂਦਾ ਹੈ ਕਿ ਉਨਾਂ ਵੱਲੋਂ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਇੱਕ ਚੰਗੇ ਨਾਗਰਿਕ ਹੋਣ ਦੇ ਨਾਤੇ ਹਰੇਕ ਨਾਗਰਿਕ ਦਾ ਫਰਜ ਬਣਦਾ ਹੈ ਕਿ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਕੋਵਿਡ-19 ਦੇ ਚਲਦਿਆਂ ਹਦਾਇਤਾਂ ਦਾ ਧਿਆਨ ਰੱਖਿਆ ਜਾਵੇ ਅਤੇ ਸੁਰੱਖਿਅਤ ਰਿਹਾ ਜਾਵੇ। ਉਨਾਂ ਕਿਹਾ ਕਿ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਕੇ ਹੀ ਅਸੀਂ ਪੰਜਾਬ ਅਤੇ ਆਪਣੇ ਜਿਲਾ ਪਠਾਨਕੋਟ ਨੂੰ ਕਰੋਨਾ ਮੁਕਤ ਕਰਕੇ ਮਿਸ਼ਨ ਫਤਿਹ ਨੂੰ ਕਾਮਯਾਬ ਕਰੀਏ।

LEAVE A REPLY

Please enter your comment!
Please enter your name here