
ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਸੋਮਵਾਰ ਨੂੰ 12 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਜਿਕਰਯੋਗ ਹੈ ਕਿ ਸਨੀਵਾਰ ਨੂੰ 241 ਲੋਕਾਂ ਦੀ ਸੈਂਪÇਲੰਗ ਕੀਤੀ ਗਈ ਸੀ ਜਿਸ ਦੀ ਮੈਡੀਕਲ ਰਿਪੋਰਟ ਆਉਂਣ ਤੋਂ ਬਾਅਦ 12 ਲੋਕ ਕਰੋਨਾ ਪਾਜੀਟਿਵ ਪਾਏ ਗਏ ਹਨ ਜਦ ਕਿ 229 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਨੈਗੇਟਿਵ ਆਈ ਹੈ। ਇਹ ਪ੍ਰਗਟਾਵਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਕਰੀਬ ਤਿੰਨ ਜਾਂ ਚਾਰ ਦਿਨ੍ਹਾਂ ਤੋਂ ਕਰੋਨਾ ਪਾਜੀਟਿਵ ਕੇਸਾਂ ਵਿੱਚ ਵਾਧਾ ਹੋਇਆ ਹੈ ਉਨ੍ਹਾਂ ਕਿਹਾ ਕਿ ਅਸੀਂ ਕਰੋਨਾ ਪਾਜੀਟਿਵ ਦੇ ਪ੍ਰਸਾਰ ਨੂੰ ਰੋਕਣਾ ਹੈ ਅਤੇ ਇਸ ਲਈ ਲੋਕਾਂ ਨੂੰ ਸਹਿਯੋਗ ਜਰੂਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕ ਜਿੰਨੀ ਗੰਭੀਰਤਾ ਨਾਲ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨਗੇ ਉਨੀ ਹੀ ਜਲਦੀ ਅਸੀਂ ਕਰੋਨਾ ਪਾਜੀਟਿਵ ਮਰੀਜਾਂ ਦੇ ਵੱਧ ਰਹੇ ਗ੍ਰਾਫ ਤੇ ਰੋਕ ਲਗਾ ਸਕਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਬਾਰ ਬਾਰ ਮਾਸਕ ਪਾਉਂਣ, ਬਾਰ ਬਾਰ ਹੱਥਾਂ ਨੂੰ ਧੋਣ ਅਤੇ ਸਮਾਜਿੱਕ ਦੂਰੀ ਬਣਾਂਈ ਰੱਖਣ ਦੇ ਲਈ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਪੀਲ ਹੈ ਕਿ ਇਨ੍ਹਾਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

ਜਿਲੇ ਵਿੱਚ ਕੁਲ 337 ਕਰੋਨਾ ਪਾਜੀਟਿਵ, 263 ਲੋਕ ਨੇ ਕੀਤਾ ਕਰੋਨਾ ਰਿਕਵਰ, ਐਕਟਿਵ ਕੇਸ 62
ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਸੋਮਵਾਰ ਨੂੰ ਕੂਲ 337 ਕੇਸ ਕਰੋਨਾ ਪਾਜੀਟਿਵ ਦੇ ਹੋ ਗਏ ਹਨ ਜਿਨ੍ਹਾਂ ਵਿੱਚੋਂ 263 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 62 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 12 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਜਿਨ੍ਹਾਂ 241 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਹੈ ਇਹ ਸੈਂਪÇਲੰਗ ਸਨੀਵਾਰ ਨੂੰ ਕੀਤੀ ਗਈ ਸੀ। ਜਿਨ੍ਹਾਂ ਵਿੱਚੋਂ 12 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ ਹੈ ਅਤੇ 229 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਨੈਗੇਟਿਵ ਆਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੀ ਅੱਜ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਉਨ੍ਹਾਂ ਵਿੱਚੋਂ 9 ਲੋਕ ਪਹਿਲਾ ਤੋਂ ਕਰੋਨਾ ਪਾਜੀਟਿਵ ਲੋਕਾਂ ਦੇ ਸੰਪਰਕ ਵਿੱਚ ਸਨ, 2 ਲੋਕਾਂ ਨੂੰ ਕਰੋਨਾ ਵਾਈਰਸ ਦੇ ਲੱਛਣ ਸਨ ਅਤੇ ਇੱਕ ਵਿਅਕਤੀ ਦੀ ਸਰਜਰੀ ਕੀਤੀ ਜਾਣੀ ਸੀ ਜਿਸ ਦੇ ਟੈਸਟ ਲਏ ਗਏ ਅਤੇ ਉਹ ਵਿਅਕਤੀ ਕਰੋਨਾ ਪਾਜੀਟਿਵ ਪਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਅੱਜ ਜਿਨ੍ਹਾਂ 12 ਲੋਕਾਂ ਦੀ ਕਰੋਨਾ ਪਾਜੀਟਿਵ ਰਿਪੋਰਟ ਆਈ ਹੈ ਉਨ੍ਹਾਂ ਵਿੱਚੋਂ 1 ਵਿਅਕਤੀ ਨਜਦੀਕ ਰਾਮਲੀਲਾ ਗਰਾਊਂਡ,ਇੱਕ ਵਿਅਕਤੀ ਘੜਥੋਲੀ ਮੁਹੱਲਾ, 6 ਲੋਕ ਅਬਰੋਲ ਨਗਰ ਨਿਵਾਸੀ, ਇੱਕ ਸੈਲੀ ਰੋਡ, 2 ਮਾਮੂਨ ਅਤੇ ਇੱਕ ਆਰਮੀ ਹਸਪਤਾਲ ਤੋਂ ਵਿਅਕਤੀ ਸਾਮਲ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਪਿਛਲੇ ਦਿਨ ਜਿਸ ਮਹਿਲਾ ਦੀ ਮੋਤ ਹੋਈ ਹੈ ਉਸ ਦੀ ਸੈਂਪÇਲੰਗ ਟਰੂ ਨੈਟ ਦੇ ਮਾਧਿਅਮ ਨਾਲ ਕੀਤੀ ਗਈ ਸੀ ਅਤੇ ਉਸ ਦੀ ਮੋਤ ਇਲਾਜ ਦੋਰਾਨ ਹੋ ਗਈ ਸੀ ਜੋ ਕਰੋਨਾ ਪਾਜੀਟਿਵ ਸੀ ਇਸ ਤਰ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਵਾਈਰਸ ਪਾਜੀਟਿਵ ਹੋਣ ਕਾਰਨ ਇਲਾਜ ਦੋਰਾਨ 12 ਲੋਕਾਂ ਦੀ ਮੋਤ ਹੋ ਚੁੱਕੀ ਹੈ।












