ਓ.ਪੀ.ਡੀ. ਦੌਰਾਨ ਸਮਾਜਿਕ ਦੂਰੀ ਬਣਾਉਣਾ ਜਰੂਰੀ : ਸਿਵਲ ਸਰਜਨ

ਪਠਾਨਕੋਟ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਭੁਪਿੰਦਰ ਸਿੰਘ ਨੇ ਕੋਰੋਨਾ ਵਾਇਰਸ ਦੇ ਚਲਦਿਆਂ ਆਮ ਲੋਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ। ਉਹਨਾਂ ਸਮੂਹ ਐਸ.ਐਮ.ਓਜ਼ ਨੂੰ ਹਦਾਇਤ ਕੀਤੀ ਕਿ ਨੋਵਲ ਕੋਰੋਨਾ ਵਾਇਰਸ ਦੇ ਇਸ ਚੁਣੌਤੀ ਪੂਰਨ ਸਮੇਂ ਦੌਰਾਨ ਓ.ਪੀ.ਡੀ. ਵਿਚ ਆਉਣ ਵਾਲੇ ਮਰੀਜ਼ਾਂ ਵਿਚਕਾਰ ਸਮਾਜਿਕ ਦੂਰੀ ਬਣਾਈ ਰੱਖਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਹਸਪਤਾਲ ਅਤੇ ਕਲੀਨਿਕਾਂ ਵਿਚ ਆਉਂਦਾ ਸਟਾਫ ਵੀ ਆਪਸੀ ਦੂਰੀ ਦੇ ਨਾਲ-ਨਾਲ ਮਰੀਜਾਂ ਤੋਂ ਬਰਾਬਰ ਸਰੀਰਿਕ ਦੂਰੀ ਬਣਾ ਕੇ ਰੱਖੇ, ਤਾਂ ਕਿ ਵਾਇਰਸ ਦਾ ਫੈਲਾਅ ਨਾ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਕਿ ਕਰੋਨਾ ਤੋਂ ਬਚਾਓ ਕਿਸ ਤਰ੍ਹਾਂ ਨਾਲ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਰੋਨਾ ਮੁਕਤ ਬਣਾਉਂਣ ਲਈ ਲੋਕਾਂ ਨੂੰ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

Advertisements

ਉਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਵਾਈਰਸ ਦੇ ਪ੍ਰਭਾਵ ਨੂੰ ਘਟਾਉਂਣ ਲਈ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ। ਉਨਾਂ ਦੱਸਿਆ ਕਿ ਵਿਭਾਗ ਵੱਲੋਂ ਆਮ ਲੋਕਾਂ ਨੂੰ ਕੋਰੋਨਾ ਵਾਇਰਸ ਅਤੇ ਇਸ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸ਼ੱਕੀ ਮਰੀਜ਼ਾਂ ਇਸ ਲਈ ਕੋਰਿਨਟਾਈਨ ਕੀਤਾ ਜਾਂਦਾ ਹੈ ਤਾਂ ਜੋ ਇਸ ਬਿਮਾਰੀ ਦੀ ਲੜੀ ਨੂੰ ਤੋੜਿਆ ਜਾ ਸਕੇ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਬਾਹਰੋਂ ਆਏ ਵਿਅਕਤੀਆਂ ਦੀ ਸੂਚਨਾ ਦੇਣਾ ਆਪਣਾ ਫਰਜ਼ ਸਮਝਣ ਤਾਂ ਜੋ ਉਨਾਂ ਦਾ ਚੈੱਕਅਪ ਕਰਕੇ ਉਨ੍ਹਾਂ ਦੀ ਅਤੇ ਉਨਾਂ ਦੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਇਸ ਸਬੰਧੀ ਲੋਕਾਂ ਨੂੰ ਜ਼ਿਲਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here