ਮੱਕੀ ਦੀ ਫਸਲ ਉੱਪਰ ਫੌਜੀ ਕੀੜੇ ਦੀ ਰੋਕਥਾਮ ਲਈ ਕੀਟਨਾਸ਼ਕ ਦਾ ਸਵੇਰੇ ਜਾਂ ਸ਼ਾਮ ਨੂੰ ਕੀਤਾ ਜਾਵੇ ਛਿੜਕਾਅ : ਡਾ. ਅਮਰੀਕ

ਪਠਾਨਕੋਟ (ਦ ਸਟੈਲਰ ਨਿਊਜ਼)। ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਪਠਾਨਕੋਟ ਵਿੱਚ ਸਾਉਣੀ ਸੀਜ਼ਨ ਦੌਰਾਨ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ  ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਪਿੰਡ ਭਨਵਾਲ ਵਿੱਚ ਮੱਕੀ ਦੀ ਫਸਲ ਉੱਪਰ ਫੌਜੀ ਕੀੜੇ(ਫਾਲ ਆਰਮੀ ਵਰਮ) ਨਾਲ ਪ੍ਰਭਾਵਿਤ ਫਸਲ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਨਵੇਂ ਕੀੜੇ ਫਾਲ ਆਰਮੀਵਰਮ ਦੇ ਹਮਲੇ ਪ੍ਰਤੀ ਸੁਚੇਤ ਕੀਤਾ। ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਵਾਲੀ ਟੀਮ ਵਿੱਚ ਸ਼੍ਰੀ ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਨਿਰਪਜੀਤ ਕੁਮਾਰ ਖੇਤੀ ਉਪ ਨਿਰੀਖਕ,ਅਮਨਦੀਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ (ਆਤਮਾ) ਸ਼ਾਮਿਲ ਸਨ । ਇਸ ਮੌਕੇ ਕਰਮ ਸਿੰਘ,ਬਲਕਾਰ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ।

Advertisements

ਅਗਾਂਹ ਵਧੂ ਮੱਕੀ ਉਤਪਾਦਕ ਬਲਕਾਰ ਸਿੰਘ ਦੇ ਖੇਤਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਮੌਸਮੀ ਤਬਦੀਲੀਆਂ ਕਾਰਨ ਮੱਕੀ ਦੀ ਫਸਲ ਉੱਪਰ ਪਿਛਲੇ ਦੋ ਸਾਲਾਂ ਤੋਂ ਦੱਖਣੀ ਭਾਰਤ ਵਿੱਚ ਫਾਲ ਆਰਮੀਵਰਮ ਨਾਮ ਦੇ ਕੀੜੇ ਨੇ ਮੱਕੀ ਦੀ ਫਸਲ ਦਾ ਬਹੁਤ ਨੁਕਸਾਨ ਕਰ ਰਿਹਾ ਹੈ ਅਤੇ ਜ਼ਿਲਾ ਪਠਾਨਕੋਟ ਵਿੱਚ ਮੱਕੀ ਦੀ ਫਸਲ ਉੱਪਰ ਵੀ ਇਹ ਕੀੜਾ ਦੇਖਣ ਨੂੰ ਮਿਲਿਆ ਹੈ,ਜਿਸ ਤੋਂ ਸੁਚੇਤ ਰਹਿਣ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਫਾਲ ਆਰਮੀ ਵਰਮ ਆਮ ਤੌਰ ਤੇ ਮੱਕੀ ਦੀ ਫਸਲ ਉੱਪਰ ਬਿਜਾਈ ਤੋਂ 10-45 ਦਿਨਾਂ ਦੇ ਦਰਮਿਆਨ ਜ਼ਿਆਦਾ ਨੁਕਸਾਨ ਕਰਦਾ ਹੈ। ਉਹਨਾਂ ਕਿਹਾ ਕਿ ਜੇਕਰ ਸਮੇਂ ਸਿਰ ਇਸ ਕੀੜੇ ਦੀ ਰੋਕਥਾਮ ਨਾਂ ਕੀਤੀ ਜਾਵੇ ਤਾਂ ਇਹ ਕੀੜਾ ਮੱਕੀ ਦੀ ਫਸਲ ਦਾ ਬਹੁਤ ਨੁਕਸਾਨ ਕਰ ਦਿੰਦਾ ਹੈ। ਉਹਨਾਂ ਕਿਹਾ ਕਿ ਇਸ ਕੀੜੇ ਦੀ ਸੁੰਡੀ ਦੀ ਪਹਿਚਾਣ ਪਿਛਲੇ ਸਿਰੇ ਵੱਲ ਚਾਰ ਵਰਗ ਬਨਾਉਂਦੇ ਬਿੰਦੂਆਂ ਅਤੇ ਸਿਰ ਉੱਪਰ ਚਿੱਟੇ ਰੰਗ ਦੇ ਅੰਗ੍ਰੇਜੀ ਦੇ ਵਾਈ ‘Y’ ਅੱਖਰ ਦੇ ਉਲਟੇ ਨਿਸ਼ਾਨ ਤੋਂ ਹੁੰਦੀ ਹੈ। ਉਹਨਾਂ ਕਿਹਾ ਕਿ ਹਮਲੇ ਦੇ ਸ਼ੁਰੂਆਤੀ ਦੌਰ ਵਿੱਚ ਛੋਟੀਆਂ ਸੁੰਡੀਆਂ ਪੱਤੇ ਦੀ ਸਤਾਹ ਨੂੰ ਖੁਰਚ ਕੇ ਖਾਂਦੀਆਂ ਹਨ ਜਿਸ ਕਾਰਨ ਪੱਤਿਆਂ ਉੱਪਰ ਲੰਮੇਆਕਾਰ ਦੇ ਕਾਗਜ਼ੀ ਨਿਸ਼ਾਨ ਬਣ ਜਾਂਦੇ ਹਨ। ਉਹਨਾਂ ਕਿਹਾ ਕਿ ਵੱਡੀਆ ਸੁੰਡੀਆਂ ਪੱਤਿਆਂ ਉੱਪਰ ਬੇਤਰਤੀਬੇ ,ਗੋਲ ਜਾਂ ਅੰਡਾਕਾਰ ਮੋਰੀਆਂ ਬਣਾ ਦਿੰਦੀਆਂ ਹਨ ਅਤੇ ਹਮਲੇ ਵਾਲੀ ਗੋਭ ਵਿੱਚ ਕਾਫੀ ਮਾਤਰਾ ਵਿੱਚ ਕਾਲੀਆ ਵਿੱਠਾਂ ਦੇਖਣ ਨੂੰ ਮਿਲਦੀਆਂ ਹਨ।

ਉਹਨਾਂ ਕਿਹਾ ਕਿ ਇਸ ਕੀੜੇ ਦੇ ਹਮਲੇ ਤੋਂ ਮੱਕੀ ਦੀ ਫਸਲ ਨੂੰ ਬਚਾਉਣ ਲਈ ਮੱਕੀ ਦੀ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ ਅਤੇ ਜੇਕਰ ਇਸ ਕੀੜੇ ਦਾ ਹਮਲਾ ਮੱਕੀ ਦੀ ਫਸਲ ਉੱਪਰ ਦਿਖਾਈ ਦਵੇ ਤਾਂ ਇਸ ਦੇ ਅਗਾਂਹ ਫੈਲਾਅ ਨੂੰ ਰੋਕਣ ਲਈ ਤੁਰੰਤ 0.4 ਮਿਲੀਟਿਲਰ ਕਲੋਰੈਂਟਰਾਨਿਲੀਪਰੋਲ 18.5 ਈ.ਸੀ. ਜਾਂ 0.5 ਮਿਲੀਲਿਟਰ ਸਪਾਨਿਟੋਰਮ 11.7 ਐਸ ਸੀ ਜਾਂ 0.4 ਮਿਲ਼ੀਲਿਟਰ ਐਮਾਮੈਕਟਿਨ ਬੈਂਜੋਏਟ ਪਰਤੀ ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰੋ ।ਉਹਨਾਂ ਕਿਹਾ ਕਿ 20 ਦਿਨਾਂ ਦੀ ਫਸਲ ਉੱਪਰ 120 ਲਿਟਰ ਪਾਣੀ ਅਤੇ ਇਸ ਤੋਂ ਬਾਅਦ ਫਸਲ ਦੇ ਵਾਧੇ ਅਨੁਸਾਰ 200 ਲਿਟਰ ਪਾਣੀ ਪ੍ਰਤੀ ਏਕੜ ਵਰਤੋ।

ਉਹਨਾਂ ਕਿਹਾ ਕਿ ਛਿੜਕਾਅ ਕਰਦੇ ਸਮੇਂ ਗੋਲ ਨੋਜ਼ਲ ਹੀ ਵਰਤੋ ਅਤੇ ਪੰਪ ਦੀ ਨੋਜ਼ਲ ਮੱਕੀ ਦੀ ਗੋਭ ਵੱਲ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ  ਛਿੜਕਾਅ ਸਵੇਰੇ ਜਾਂ ਸ਼ਾਮ ਨੂੰ ਹੀ ਕਰਨਾ ਚਾਹੀਦਾ।  ਗੁਰਦਿੱਤ ਸਿੰਘ ਨੇ ਕਿਹਾ ਕਿ ਜੇਕਰ ਚਾਰੇ ਵਾਲੀ ਫਸਲ ਉੱਪਰ ਇਸ ਕੀੜੇ ਦਾ ਹਮਲਾ ਹੋਇਆ ਹੈ ਤਾਂ 0.4 ਮਿਲੀਲਿਟਰ ਕਲੋਰੈਂਟਰਾਨਿਲੀਪਰੋਲ 18.5 ਈ.ਸੀ. ਪ੍ਰਤੀ ਏਕੜ ਦਾ ਛਿੜਕਾਅ ਕਰ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਛਿੜਕਾਅ ਵਾਲੀ ਫਸਲ ਨੂੰ 21 ਦਿਨਾਂ ਤੱਕ ਪਸ਼ੂਆਂ ਦੇ ਚਾਰੇ ਲਈ ਨਹੀਂ ਵਰਤਣੀ ਚਾਹੀਦੀ। ਅਗਾਂਹਵਧੂ ਕਿਸਾਨ ਬਲਕਾਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਫਾਲ ਆਰਮੀ ਵਰਮ ਦੀ ਰੋਕਥਾਮ ਲਈ ਵਰਤੀ ਜਾਂਦੀ ਕੀਟਨਾਸ਼ਕ ਉਪਦਾਨ ਤੇ ਮੁਹੱਈਆ ਕਰਵਾਈ ਜਾਵੇ ਤਾਂ ਜੋ ਇਸ ਕੀੜੇ ਦੀ ਸੁਚੱਜੇ ਤਰੀਕੇ ਨਾਲ ਰੋਕਥਾਮ ਕੀਤੀ ਜਾ ਸਕੇ।

LEAVE A REPLY

Please enter your comment!
Please enter your name here