ਮੁਲਾਜਮਾਂ ਅਤੇ ਅਧਿਆਪਕਾਂ ਦਾ ਮੁਬਾਇਲ ਭੱਤਾ ਘਟਾਉਣ ਦੀ ਗੌਰਮਿੰਟ ਟੀਚਰਜ਼ ਯੂਨੀਅਨ ਨੇ ਕੀਤੀ ਨਿੰਦਾ

logo latest

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨਗੀ ਮੰਡਲ ਦੀ ਹੰਗਾਮੀ ਮੀਟਿੰਗ ਵੀਡੀਓ ਕਾਨਫਰਸਿੰਗ ਰਾਹੀਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਅਗਵਾਈ ਵਿੱਚ ਹੋਈ। ਮੀਟਿੰਗ ਦੇ ਫੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਸੀਨੀਅਰ ਮੀਤ ਪ੍ਰਧਾਨ ਮੰਗਲ ਸਿੰਘ ਟਾਂਡਾ, ਵਿੱਤ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਅਤੇ ਪ੍ਰੈਸ ਸਕੱਤਰ ਸੁਰਜੀਤ ਮੁਹਾਲੀ ਨੇ ਪੰਜਾਬ ਸਰਕਾਰ ਦੇ ਉਸ ਕਾਲੇ ਪੱਤਰ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ, ਜਿਸ ਰਾਹੀਂ ਪੰਜਾਬ ਸਰਕਾਰ ਨੇ ਸਾਰੇ ਪੰਜਾਬ ਦੇ ਮੁਲਾਜਮਾਂ ਦਾ ਮੁਬਾਇਲ ਭੱਤਾ ਘਟਾਉਣ ਦੇ ਹੁਕਮ ਜਾਰੀ ਕੀਤੇ ਹਨ।

Advertisements

ਇਸ ਸਮੇਂ ਆਗੂਆਂ ਨੇ ਕਿਹਾ ਕਿ ਇਕ ਪਾਸੇ ਤਾਂ ਸਾਰੇ ਮੁਲਾਜਮ ਕਰੋਨਾਂ ਸੰਕਟ ਵਿਚ ਪੰਜਾਬ ਸਰਕਾਰ ਦਾ ਵੱਧ ਚੜ ਕੇ ਸਾਥ ਦੇ ਰਹੇ ਹਨ ਤੇ ਆਪਣੀ ਜਾਨ ਦੀ ਵੀ ਪ੍ਰਵਾਹ ਨਹੀਂ ਕਰ ਰਹੇ ਤੇ ਸਰਕਾਰ ਵਲੋਂ ਉਹਨਾਂ ਦਾ ਮਾਨ ਸਨਮਾਨ ਤਾਂ ਕੀ ਕਰਨਾ ਸਗੋਂ ਉਹਨਾਂ ਨੂੰ ਪਹਿਲਾਂ ਤੋਂ ਮਿਲਦੀਆਂ ਸਹੂਲਤਾਂ ਤੇ ਵੀ ਕੱਟ ਲਗਾਇਆ ਜਾ ਰਿਹਾ ਹੈ। ਇਸ ਸਮੇਂ ਆਗੂਆਂ ਨੇ ਕਿਹਾ ਕਿ ਇਕ ਪਾਸੇ ਤਾਂ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਆਨਲਾਇਨ ਪੜਾਈ ਚੱਲ ਰਹੀ ਹੈ ਤੇ ਅਧਿਆਪਕ ਲਗਾਤਾਰ ਮੁਬਾਇਲ ਦੀ ਵਰਤੋਂ ਦਿਨ ਰਾਤ ਕਰ ਰਹੇ ਹਨ ਤੇ ਜਿਆਦਾਤਰ ਨੈੱਟ ਪੈਕ ਕੋਲੋਂ ਫੂਕ ਰਹੇ ਹਨ। ਇਸ ਸਮੇਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਮੰਗ ਕੀਤੀ ਕਿ ਵਿਧਾਇਕਾਂ ਤੇ ਮੰਤਰੀਆਂ ਦੇ ਵਾਧੂ ਖਰਚਿਆਂ ਤੇ ਕੱਟ ਲਗਾਇਆ ਜਾਵੇ।

ਇਸ  ਵੀਡੀਓ ਕਾਨਫਰਸਿੰਗ ਰਾਹੀਂ ਹੋਈ ਮੀਟਿੰਗ ਵਿੱਚ ਪਸਸਫ ਦੇ ਜਨਰਲ ਸਕੱਤਰ ਤੀਰਥ ਬਾਸੀ, ਕੁਲਵਿੰਦਰ ਸਿੰਘ, ਰਣਜੀਤ ਸਿੰਘ ਮਾਨ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਫਕੀਰ ਸਿੰਘ ਟਿੱਬਾ, ਕੁਲਦੀਪ ਪੁਰੋਵਾਲ, ਕਰਨੈਲ ਫਿਲੌਰ, ਬਲਵਿੰਦਰ ਭੁੱਟੋ, ਭਗਵੰਤ ਭਟੇਜਾ, ਨਰਿੰਦਰ ਮਾਖਾ, ਕੇਵਲ ਸਿੰਘ, ਹਰਿੰਦਰ ਮੱਲੀਆਂ, ਬਖਸ਼ੀਸ਼ ਸਿੰਘ ਜਵੰਦਾ, ਗੁਰਦੀਪ ਬਾਜਵਾ, ਸੁਨੀਲ ਸ਼ਰਮਾ, ਮਨੋਹਰ ਲਾਲ ਸ਼ਰਮਾ, ਪੁਸ਼ਪਿੰਦਰ ਹਰਪਾਲਪੁਰ, ਪਰਮਜੀਤ ਸਿੰਘ, ਸਰਬਜੀਤ ਸਿੰਘ ਬਰਾੜ, ਹਰਜੀਤ ਗਲਵੱਟੀ, ਸੁਖਵਿੰਦਰਜੀਤ ਸਿੰਘ, ਰਾਜੇਸ਼ ਕੁਮਾਰ, ਦਿਲਦਾਰ ਭੰਡਾਲ, ਹਰਮੀਤ ਬਰਾੜ, ਅਮਰਜੀਤ ਸਿੰਘ, ਗਣੇਸ਼ ਭਗਤ ਤੇ ਕੁਲਦੀਪ ਕੌੜਾ ਮੌਜੂਦ ਸਨ।

LEAVE A REPLY

Please enter your comment!
Please enter your name here