ਕਰੋਨਾ ਤੋਂ ਬਚਣਾ ਹੈ ਤਾਂ ਕਰਨੀ ਹੋਵੇਗੀ ਦਿੱਤੀਆਂ ਹਦਾਇਤਾਂ ਦੀ ਪਾਲਣਾ: ਅਰਸਦੀਪ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਕੋਵਿਡ-19 ਕਰੋਨਾ ਵਾਈਰਸ ਦੇ ਪ੍ਰਸਾਰ ਨੂੰ ਰੋਕਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਇਸ ਕਾਰਜ ਲਈ ਲੋਕਾਂ ਦਾ ਜਾਗਰੁਕ ਹੋਣਾ ਲਾਜਮੀ ਹੈ। ਇਹ ਪ੍ਰਗਟਾਵਾ ਸ. ਅਰਸਦੀਪ ਸਿੰਘ ਐਸ.ਡੀ.ਐਮ. ਪਠਾਨਕੋਟ ਨੇ ਕੀਤਾ। ਉਨਾਂ ਕਿਹਾ ਕਿ ਲੋਕਾਂ ਨੂੰ ਜਿਲਾ ਪ੍ਰਸਾਸਨ ਵੱਲੋਂ ਬਾਰ ਬਾਰ ਹਦਾਇਤ ਕੀਤੀ ਜਾ ਰਹੀ ਹੈ ਕਿ ਮਾਸਕ ਦਾ ਪ੍ਰਯੋਗ ਕਰੋ ਅਤੇ ਸਮਾਜਿੱਕ ਦੂਰੀ ਬਣਾਈ ਰੱਖੋ। ਉਨਾਂ ਕਿਹਾ ਕਿ ਅਗਰ ਅਸੀਂ ਚਾਹੁੰਦੇ ਹਾਂ ਕਿ ਅਸੀਂ ਅਤੇ ਸਾਡਾ ਪਰਿਵਾਰ ਕਰੋਨਾ ਵਾਈਰਸ ਤੋਂ ਸੁਰੱਖਿਅਤ ਰਹੇ ਤਾਂ ਸਾਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨਾ ਬਹੁਤ ਹੀ ਜਰੂਰੀ ਹੋ ਜਾਂਦਾ ਹੈ।

Advertisements

ਉਨਾਂ ਕਿਹਾ ਕਿ ਅਜਿਹੀ ਅੋਖੀ ਘੜੀ ਵਿੱਚ ਜਨਤਾ ਨੂੰ ਚਾਹੀਦਾ ਹੈ ਕਿ ਜਿਲਾ ਪ੍ਰਸਾਸਨ ਦੀ ਸਹਾਇਤਾ ਕੀਤੀ ਜਾਵੇ ਅਤੇ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨਾ ਹੀ ਸਭ ਤੋਂ ਵੱਡੀ ਜਿਲਾ ਪ੍ਰਸਾਸਨ ਦੀ ਸਹਾਇਤਾ ਹੋਵੇਗੀ। ਉਨਾਂ ਕਿਹਾ ਕਿ ਬਿਨਾਂ ਕਿਸੇ ਵੀ ਜਰੂਰੀ ਕਾਰਜ ਤੋਂ ਇਕੱਠ ਬਣਾ ਕੇ ਰੱਖਣਾ ਬੀਮਾਰੀ ਨੂੰ ਸੱਦਾ ਦੇਣ ਵਾਲੀ ਗੱਲ ਹੈ , ਬਿਨਾਂ ਮਾਸਕ ਤੋਂ ਘਰ ਤੋਂ ਬਾਹਰ ਜਾਣਾ ਵੀ ਬੀਮਾਰੀ ਨੂੰ ਆਪਣੇ ਘਰਾਂ ਅੰਦਰ ਆਪ ਸੱਦਾ ਦੇਣ ਵਾਲੀ ਗੱਲ ਹੈ। ਉਨਾਂ ਕਿਹਾ ਕਿ ਇਹ ਕਰੋਨਾ ਦੇ ਖਿਲਾਫ ਲੜਾਈ ਹਰੇਕ ਵਿਅਕਤੀ ਨੇ ਆਪਣੇ ਲਈ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਲੜਨੀ ਹੈ ਅਤੇ ਇਸ ਲਈ ਇਹ ਹੋਰ ਵੀ ਜਰੂਰੀ ਹੋ ਜਾਂਦਾ ਹੈ ਕਿ ਅਸੀਂ ਸਾਵਧਾਨੀਆਂ ਨੂੰ ਗੰਭੀਰਤਾ ਨਾਲ ਲਈਏ। ਉਨ+ਾਂ ਕਿਹਾ ਕਿ ਆਓ ਸਾਰੇ ਮਿਲ ਕੇ ਇਸ ਕਰੋਨਾ ਬੀਮਾਰੀ ਦੇ ਖਾਤਮੇ ਲਈ ਸਾਹਮਣੇ ਆਈਏ, ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ ਅਤੇ ਆਪਣੇ ਘਰ , ਆਪਣੇ

LEAVE A REPLY

Please enter your comment!
Please enter your name here