
ਪਠਾਨਕੋਟ(ਦ ਸਟੈਲਰ ਨਿਊਜ਼)। ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਵੀਰ ਸਿੰਘ ਸਿੱਧੂ ਅਤੇ ਸਿਵਲ ਸਰਜਨ ਪਠਾਨਕੋਟ ਡਾ: ਭੁਪਿੰਦਰ ਸਿੰਘ ਦੇ ਦਿਸਾ ਨਿਰਦੇਸ਼ਾ ਤਹਿਤ ਜਿਲ੍ਹਾ ਪਰਿਵਾਰ ਭਲਾਈ ਅਫਸਰ ਪਠਾਨਕੋਟ ਡਾ: ਰਾਕੇਸ ਸਰਪਾਲ ਨੇ ਅੱਜ ਜਿਲ੍ਹਾ ਪਠਾਨਕੋਟ ਵਿੱਚ 5 ਅਲਟਰਾਸਾਊਂਡ ਸਕੈਨ ਕੇਂਦਰਾਂ ਅਤੇ ਹਸਪਤਾਲਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਮੋਕੇ ਤੇ ਉਨ੍ਹਾਂ ਵੱਲੋਂ ਸੈਕਿੰਗ ਦੋਰਾਨ ਲੋਕਾਂ ਨੂੰ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤੋਂ ਵੀ ਜਾਣੂ ਕਰਵਾਇਆ। ਉਨ੍ਹਾਂ ਸਕੈਨ ਸੈਂਟਰਾਂ ਦੇ ਸੰਚਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੈਂਟਰਾਂ ਵਿੱਚ ਆਉਂਣ ਵਾਲੇ ਲੋਕਾਂ ਵਿੱਚ ਸੋਸਲ ਡਿਸਟੈਂਸ ਬਣਾਈ ਰੱਖੋਂ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਹਰੇਕ ਰੋਗੀ ਅਤੇ ਸਟਾਫ ਨੇ ਮਾਸਕ ਜਰੂਰ ਪਾਇਆ ਹੋਵੇ। ਉਨ੍ਹਾਂ ਕਿਹਾ ਕਿ ਅਜਿਹੀ ਘੜ੍ਹੀ ਵਿੱਚ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਕੋਵਿਡ 19 ਦੇ ਚਲਦਿਆਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ ਤਾਂ ਜੋ ਜਿਲ੍ਹਾ ਪਠਾਨਕੋਟ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇ।

ਚੈਕਿੰਗ ਅਭਿਆਨ ਦੋਰਾਨ ਡਾ. ਰਾਕੇਸ ਸਰਪਾਲ ਵੱਲੋਂ ਜਿਨ੍ਹਾਂ ਅਲਟ੍ਰਾਸਾਊਂਡ ਸਕੈਨ ਸੈਂਟਰਾਂ ਦੀ ਜਾਂਚ ਕੀਤੀ ਉਨ੍ਹਾਂ ਸਕੈਨ ਸੈਂਟਰਾਂ ਦੇ ਰਿਕਾਰਡ ਦੀ ਜਾਂਚ ਪੜਤਾਲ ਵੀ ਕੀਤੀ। ਇਸ ਮੌਕੇ ਉਨ੍ਹਾਂ ਨਵਚੇਤਨ ਹਸਪਤਾਲ, ਕੇਅਰ ਹਸਪਤਾਲ, ਸਿਗਮਾ ਡਾਇਗਨੋਸਟਿਕ ਸੈਂਟਰ, ਪਠਾਨਕੋਟ ਕਿਡਨੀ ਹਸਪਤਾਲ ਅਤੇ ਓਮ ਪ੍ਰਕਾਸ ਆਈ ਕੇਅਰ ਹਸਪਤਾਲ ਦਾ ਅਚਨਚੇਤ ਨਿਰੀਖਣ ਕੀਤਾ। ਇਸ ਮੌਕੇ ਡਾ: ਰਾਕੇਸ ਸਰਪਾਲ ਨੇ ਸਾਰੇ ਕੇਂਦਰਾਂ ਦੇ ਸੰਚਾਲਕਾਂ ਨੂੰ ਪੀਸੀਪੀਐਨਡੀਟੀ ਐਕਟ ਦੀ ਪਾਲਣਾ ਕਰਨ ਲਈ ਦਿਸਾ ਨਿਰਦੇਸ ਜਾਰੀ ਕੀਤੇ।
ਜਾਣਕਾਰੀ ਦਿੰਦਿਆਂ ਡਾ: ਰਾਕੇਸ ਸਰਪਾਲ ਨੇ ਦੱਸਿਆ ਕਿ ਸਾਰੇ ਪ੍ਰਾਈਵੇਟ ਡਾਇਗਨੌਸਟਿਕ ਸੈਂਟਰਾਂ ਅਤੇ ਹਸਪਤਾਲਾਂ ਦੀ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਮੇਂ ਤੇ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਅਚਨਚੇਤ ਨਿਰੀਖਣ ਅਨੁਸਾਰ ਸਾਰੇ ਕੇਂਦਰਾਂ ਦੇ ਰਿਕਾਰਡ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਸੈਂਟਰ ਸੰਚਾਲਕਾਂ ਨੂੰ ਜਾਣੂ ਕਰਵਾਇਆ ਜਾਂਦਾ ਹੈ। ਉਸਨੇ ਦੱਸਿਆ ਕਿ ਅੱਜ ਓਹਨਾਂ ਦੁਆਰਾ ਜਾਂਚ ਕੀਤੇ ਗਏ ਸਾਰੇ ਕੇਂਦਰਾਂ ਦੇ ਰਿਕਾਰਡ ਅਤੇ ਹੋਰ ਪ੍ਰਬੰਧ ਸਹੀ ਪਾਏ ਗਏ ਹਨ।












