ਜ਼ਿਲੇ ਵਿੱਚ 37752 ਟੈਸਟ ਪਾਏ ਗਏ ਨੈਗੇਟਿਵ, 1309 ਦੀ ਰਿਪੋਰਟ ਆਉਣੀ ਬਾਕੀ

logo latest

ਜਲੰਧਰ(ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ‘ ਤਹਿਤ ਜ਼ਿਲਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੀ ਜਾਂਚ ਲਈ ਹੁਣ ਤੱਕ 41694 ਲੋਕਾਂ ਦੇ ਗਲੇ ਰਾਹੀਂ ਟੈਸਟ ਕੀਤੇ ਗਏ। ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ.ਹਰਿੰਦਰ ਸਿੰਘ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਜ਼ਿਲ੍ਹੇ ਵਿੱਚ ਇਹ ਟੈਸਟ ਕੀਤੇ ਜਾ ਰਹੇ ਹਨ ।

Advertisements

ਉਨ੍ਹਾਂ ਕਿਹਾ ਕਿ ਹੁਣ ਤੱਕ ਜਲੰਧਰ ਪ੍ਰਸ਼ਾਸਨ ਵਲੋਂ 41694 ਸ਼ੱਕੀ ਮਰੀਜ਼ਾਂ ਦੇ ਗਲੇ ਰਾਹੀਂ ਟੈਸਟ ਲਏ ਗਏ ਹਨ ਜਿਨਾਂ ਵਿਚੋਂ ਟੈਸਟਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ ਅਤੇ 1309 ਟੈਸਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਮਹਾਂਮਾਰੀ ਨੂੰ ਜ਼ਿਲ੍ਹੇ ਵਿੱਚ ਫੈਲਣ ਤੋਂ ਰੋਕਣ ਲਈ ਸੰਜੀਦਾ ਉਪਰਾਲੇ ਕੀਤਾ ਜਾ ਰਹੇ ਹਨ ਅਤੇ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸਿਵਲ ਸਰਜਨ ਅਤੇ ਮੈਡੀਕਲ ਸੁਪਰਡੰਟ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 14081 ਵਿਅਕਤੀਆਂ ਨੂੰ ਕੁਆਰੰਟੀਨ ਕੀਤਾ ਗਿਆ ਸੀ ਜਿਨਾਂ ਵਿਚੋਂ 13021 ਲੋਕਾਂ ਵਲੋਂ 14 ਦਿਨਾਂ ਦਾ ਕੁਆਰੰਟੀਨ ਸਮਾਂ ਪੂਰਾ ਕਰ ਲਿਆ ਹੈ ਅਤੇ 1060 ਲੋਕਾਂ ਦਾ ਕੁਆਰੰਟੀਨ ਸਮਾਂ ਚੱਲ ਰਿਹਾ ਹੈ।

LEAVE A REPLY

Please enter your comment!
Please enter your name here