23804 ਲੋਕਾਂ ਨੂੰ ਮਾਸਕ ਨਾ ਪਾਉਣ ’ਤੇ 1.12 ਕਰੋੜ ਜੁਰਮਾਨਾ : ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲ

ਜਲੰਧਰ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਜਾਣਬੁੱਝ ਕੇ ਮਾਸਕ ਨਾ ਪਾਉਣ ਵਾਲੇ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਹੁਣ ਤੱਕ ਕਮਿਸ਼ਨਰੇਅ ਪੁਲਿਸ ਵਲੋਂ 23804 ਲੋਕਾਂ ਨੂੰ 1.12 ਕਰੋੜ ਦਾ ਜੁਰਮਾਨਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ 42 ਵਿਅਕਤੀਆਂ ਨੂੰ 75000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ ’ਤੇ ਥੁੱਕਣ ਵਾਲੇ 433 ਵਿਅਕਤੀਆਂ ਨੂੰ 106100 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

Advertisements

ਸ਼੍ਰੀ ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 47950 ਟਰੈਫਿਕ ਚਲਾਨ ਕਰਕੇ 2236 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 71 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 1.37 ਲੱਖ ਰੁਪਏ ਅਤੇ 34 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ’ਤੇ 17000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ 212 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ’ਤੇ 4.28 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਵਲੋਂ 198 ਟਰੈਫਿਕ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ 264 ਲੋਕਾਂ ਨੂੰ ਮਾਸਕ ਨਾ ਪਾਉਣ ’ਤੇ 132000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਸ਼੍ਰੀ ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਊ ਲਈ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

LEAVE A REPLY

Please enter your comment!
Please enter your name here