ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼ਬਦ ਗਾਇਨ ਦੇ ਜਿਲਾ ਪੱਧਰੀ ਨਤੀਜੇ ਐਲਾਨੇ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਹੇਠ ਚੱਲ ਰਹੇ ਵਿੱਦਿਅਕ ਮੁਕਾਬਲਿਆਂ ਦੇ ਜਿਲਾ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਐਲੀਮੈਂਟਰੀ) ਹੁਸ਼ਿਆਰਪਰ ਬਲਦੇਵ ਰਾਜ ਨੇ ਦੱਸਿਆ ਕਿ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵਲੋਂ ਕਰਵਾਏ ਇਸ ਮੁਕਾਬਲੇ ਵਿੱਚ ਜਿਲੇ ਦੇ ਸਰਕਾਰੀ ਸਕੂਲਾਂ ਦੇ ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਵਰਗ ਵਿੱਚ ਕਰੀਬ 400 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ ਭਾਰੀ ਉਤਸ਼ਾਹ ਨਾਲ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਆਪਣੀ ਪ੍ਰਤਿਭਾ ਦੇ ਜੌਹਰ ਵਿਖਾਏ। ਉਨਾਂ ਦੱਸਿਆ ਕਿ ਤਿੰਨਾਂ ਵਰਗਾਂ ਵਿੱਚ ਪਹਿਲੇ ਅਤੇ ਦੂਸਰੇ ਸਥਾਨ ਤੇ ਰਹਿਣ ਵਾਲੇ ਜੇਤੂ ਰਾਜ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਪ੍ਰਾਇਮਰੀ ਵਰਗ ਵਿੱਚ ਅਮਨਦੀਪ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਪੁਰ ਗੁਲਿੰਡ ਨੇ ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਨਮਰਤਾ ਸਰਕਾਰੀ ਐਲੀਮੈਂਟਰੀ ਸਕੂਲ ਗੋਕੁਲ ਨਗਰ ਹੁਸ਼ਿਆਰਪੁਰ ਦੂਸਰੇ ਸਥਾਨ ਤੇ ਰਹੀ।

ਮਿਡਲ ਵਰਗ ਵਿੱਚ ਤਰਨਪ੍ਰੀਤ ਕੌਰ ਸ. ਸ. ਸ. ਸਕੂਲ ਬੀਰਮਪੁਰ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਅਕਾਲ ਕੌਰ ਸਰਕਾਰੀ ਹਾਈ ਸਕੂਲ ਨਰਾਇਣਗੜ ਦੂਸਰੇ ਸਥਾਨ ਤੇ ਰਹੀ। ਸੀਨੀਅਰ ਵਰਗ ਵਿੱਚ ਅਮਨਪ੍ਰੀਤ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਨੇ ਪਹਿਲਾ ਅਤੇ ਆਸਦੀਪ ਕੌਰ ਸ. ਸ. ਸ. ਸਕੂਲ ਭੁੰਗਰਨੀ ਦੂਜੇ ਸਥਾਨ ਤੇ ਰਹੀਆਂ। ਉਪ ਜਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਖਵਿੰਦਰ ਸਿੰਘ, ਰਾਕੇਸ਼ ਕੁਮਾਰ, ਨੋਡਲ ਅਸਫ਼ਰ (ਸੈਕੰਡਰੀ) ਬੇਅੰਤ ਸਿੰਘ, ਨੋਡਲ ਅਫ਼ਸਰ (ਐਲੀਮੈਂਟਰੀ) ਮਨਜੀਤ ਸਿੰਘ, ਸਮਰਜੀਤ ਸਿੰਘ ਜਿਲਾ ਮੀਡੀਆ ਕੁਆਡੀਨੇਟਰ, ਯੋਵੇਸ਼ਵਰ ਸਲਾਰੀਆ ਸੋਸ਼ਲ ਮੀਡੀਆ ਕੁਆਡੀਨੇਟਰ ਨੇ ਦੱਸਿਆ ਕਿ ਇਨਾਂ ਮੁਕਾਬਲਿਆਂ ਦੇ ਸੁਚੱਜੇ ਸੰਚਾਲਨ ਵਿੱਚ ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਤੇ ਮਾਪਿਆਂ ਦਾ ਸਹਿਯੋਗ ਬੇਹੱਦ ਸ਼ਲਾਘਾਯੋਗ ਰਿਹਾ ਹੈ।

LEAVE A REPLY

Please enter your comment!
Please enter your name here