ਮਿਸ਼ਨ ਫਤਿਹ: ਜ਼ਿਲੇ ‘ਚ ਹੁਣ ਤੱਕ 25542 ਸੈਂਪਲ ਆਏ ਨੈਗੇਟਿਵ, 375 ਮਰੀਜ਼ਾਂ ਨੇ ਪਾਈ ਕੋਰੋਨਾ ‘ਤੇ ਫਤਿਹ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲੇ ਵਿੱਚ ਹੁਣ ਤੱਕ 25542 ਸੈਂਪਲ ਨੈਗੇਟਿਵ ਆ ਚੁੱਕੇ ਹਨ ਅਤੇ 375 ਮਰੀਜ਼ ਕੋਰੋਨਾ ਵਾਇਰਸ ਨਾਲ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨਾਂ ਕਿਹਾ ਕਿ ਜ਼ਿਲੇ ਵਿੱਚ ਲੋਕ ਤੇਜ਼ੀ ਨਾਲ ਰਿਕਵਰ ਹੋ ਰਹੇ ਹਨ, ਜੋ ਕਿ ਇਕ ਚੰਗਾ ਸੰਕੇਤ ਹਨ। ਉਨਾਂ ਕਿਹਾ ਕਿ ਸਾਵਧਾਨੀਆਂ ਅਪਨਾ ਕੇ ਹੀ ਲੋਕ ਇਸ ਵਾਇਰਸ ਤੋਂ ਬਚ ਸਕਦੇ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਬਲਕਿ ਸਾਵਧਾਨੀਆਂ ਅਪਨਾਉਣ ਦੀ ਜ਼ਰੂਰਤ ਹੈ।

Advertisements

ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਕੋਵਿਡ-19 ਸਬੰਧੀ ਕਿਸੇ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ ਜ਼ਿਲਾ ਪ੍ਰਸ਼ਾਸ਼ਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਜ਼ਿਲਾ ਵਾਸੀ ਸਾਵਧਾਨੀਆਂ ਅਪਨਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ। ਅਪਨੀਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਤੇ ਸਮੇਂ-ਸਮੇਂ ‘ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 27710 ਸੈਂਪਲ ਲਏ ਜਾ ਚੁੱਕੇ ਹਨ।

ਉਨਾਂ ਕਿਹਾ ਕਿ ਅੱਜ 384 ਸੈਂਪਲ ਲਏ ਗਏ, ਜਦਕਿ 23 ਸੈਂਪਲਾਂ ਦੀ ਰਿਪੋਰਟ ਆਈ ਹੈ, ਇਸ ਵਿੱਚੋਂ 2 ਸੈਂਪਲ ਪੋਜ਼ੀਟਿਵ ਪਾਏ ਗਏ ਹਨ, ਜਿਨਾਂ ਵਿੱਚ 63 ਸਾਲਾ ਵਿਅਕਤੀ ਵਾਸੀ ਮਾਹਿਲਪੁਰ ਦੀ ਰਿਪੋਰਟ ਪੀ.ਜੀ.ਆਈ ਚੰਡੀਗੜ ਤੋਂ ਅਤੇ ਦੂਜਾ ਵਿਅਕਤੀ ਚਰਨ ਸਿੰਘ ਸੈਣੀ ਉਮਰ 72 ਸਾਲ ਅਸਲਾਮਾਬਾਦ ਫੋਰਿਟਸ ਮੋਹਾਲੀ ਪੋਜ਼ੀਟਿਵ ਹੋਣ ਨਾਲ ਮਰੀਜ਼ਾਂ ਦੀ ਗਿਣਤੀ 528 ਹੋ ਗਈ ਹੈ। ਉਨਾਂ ਕਿਹਾ ਕਿ 1623 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ ਹੁਣ ਤੱਕ 55 ਕੇਸ ਇਨਵੈਲਿਡ ਪਾਏ ਗਏ ਹਨ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ ਕੁਲ ਪੋਜ਼ੀਟਿਵ ਕੇਸਾਂ ਦੀ ਗਿਣਤੀ 528 ਹੋ ਗਈ ਹੈ, ਜਿਸ ਵਿੱਚ ਐਕਟਿਵ ਕੇਸ 149 ਹਨ। ਉਨਾਂ ਗਰਭਵਤੀ ਮਹਿਲਾਵਾਂ ਅਤੇ 10 ਸਾਲ ਤੱਕ ਦੇ ਬੱਚਿਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰਦੇ ਹੋਏ ਇਸ ਬੀਮਾਰੀ ਦੇ ਸਮਾਜਿਕ ਫੈਲਾਅ ਨੂੰ ਰੋਕਣ ਵਿੱਚ ਆਪਣਾ ਸਹਿਯੋਗ ਦੇਣ ਲਈ ਕਿਹਾ।

LEAVE A REPLY

Please enter your comment!
Please enter your name here