ਬੁੱਧਵਾਰ ਨੂੰ 5 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜੀਟਿਵ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਬੁੱਧਵਾਰ  ਨੂੰ 5 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ ਡਿਸਚਾਰਜ ਪਾਲਿਸੀ ਅਧੀਨ ਅੱਜ ਤਿੰਨ ਲੋਕਾਂ ਨੂੰ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰਾਂ ਲਈ ਰਵਾਨਾਂ ਕੀਤਾ ਗਿਆ, ਜਿਨਾਂ ਵਿੱਚੋਂ 2 ਪਠਾਨਕੋਟ ਤੋਂ ਅਤੇ ਇੱਕ ਲੜਕੀ ਜਲੰਧਰ ਵਿਖੇ ਦਾਖਲ ਸੀ ਉਸ ਨੂੰ ਵੀ ਘਰ ਨੂੰ ਭੇਜਿਆ ਗਿਆ। ਇਹ ਪ੍ਰਗਟਾਵਾ ਡਾ. ਭੁਪਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ ਨੇ ਕੀਤਾ। ਉਨਾਂ ਕਿਹਾ ਕਿ ਜਿਲਾ ਪਠਾਨਕੋਟ ਵਿੱਚੋਂ ਕਰੋਨਾ ਦਾ ਪ੍ਰਭਾਵ ਘਟਾਉਂਣ ਦੇ ਲਈ ਸਾਨੂੰ ਸਾਰਿਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨੀ ਬਹੁਤ ਜਰੂਰੀ ਹੈ।

Advertisements

ਉਨਾਂ ਕਿਹਾ ਕਿ ਅਸੀਂ ਹਦਾਇਤਾਂ ਦੀ ਪਾਲਣਾ ਕਰਕੇ ਹੀ ਕਰੋਨਾ ਵਾਈਰਸ ਦੀ ਕੜੀ ਨੂੰ ਤੋੜ ਸਕਦੇ ਹਾਂ। ਉਨਾਂ ਕਿਹਾ ਕਿ ਖੁਦ ਵੀ ਜਾਗਰੁਕ ਹੋਈਏ ਅਤੇ ਆਪਣੇ ਨਾਲ ਨਾਲ ਹੋਰਨਾਂ ਨੂੰ ਵੀ ਕਰੋਨਾ ਤੋਂ ਬਚਣ ਲਈ ਜਾਣੂ ਕਰਵਾਈਏ। ਉਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਬੁੱਧਵਾਰ ਨੂੰ ਕੂਲ 345 ਕੇਸ ਕਰੋਨਾ ਪਾਜੀਟਿਵ ਦੇ  ਹੋ ਗਏ ਹਨ ਜਿਨਾਂ ਵਿੱਚੋਂ 280 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨਾ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 53 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 12 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ ਜੋ 5 ਲੋਕ ਕਰੋਨਾ ਪਾਜੀਟਿਵ ਆਏ ਹਨ ਉਨਾਂ ਵਿੱਚੋਂ 4 ਲੋਕ ਇੱਕ ਹੀ ਪਰਿਵਾਰ ਦੇ ਮੈਂਬਰ ਹਨ ਅਤੇ ਇੱਕ ਵਿਅਕਤੀ ਜੋ ਹੈ ਉਹ ਸਰਕਾਰੀ ਕਰਮਚਾਰੀ ਹੈ।

LEAVE A REPLY

Please enter your comment!
Please enter your name here