ਪੁਲਿਸ ਕਮਿਸ਼ਨਰੇਟ ਵਲੋਂ ‘ਮਿਸ਼ਨ ਫ਼ਤਿਹ’ ਤਹਿਤ 24261 ਲੋਕਾਂ ਨੂੰ ਮਾਸਕ ਨਾ ਪਾਉਣ ‘ਤੇ 1.14 ਕਰੋੜ ਜੁਰਮਾਨਾ

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲੇ ਵਿੱਚ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਮੈਡੀਕਲ ਪ੍ਰੋਟੋਕਾਲ ਜਿਵੇਂ ਕਿ ਸਮਾਜਿਕ ਦੂਰੀ ਅਤੇ ਮਾਸਕ ਪਾਉਣਾ ਆਦਿ ਲਾਜ਼ਮੀ ਹਨ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਹੁਣ ਤਕ 24261 ਲੋਕਾਂ ਨੂੰ ਮਾਸਕ ਨਾ ਪਾਉਣ ‘ਤੇ 1.14 ਕਰੋੜ ਦਾ ਜੁਰਮਾਨਾ ਲਗਾਇਆ ਗਿਅ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ 42 ਵਿਅਕਤੀਆਂ ਨੂੰ 75000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ ‘ਤੇ ਥੁੱਕਣ ਵਾਲੇ 435 ਵਿਅਕਤੀਆਂ ਨੂੰ 107100 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

Advertisements

ਸ੍ਰੀ ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 48298 ਟਰੈਫਿਕ ਚਲਾਨ ਕਰਕੇ 2240 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 71 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ  1.14  ਲੱਖ ਰੁਪਏ ਅਤੇ 34 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ‘ਤੇ 17000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਉਨਾਂ ਇਹ ਵੀ ਦੱਸਿਆ ਕਿ ਹੁਣ ਤੱਕ 215 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ‘ਤੇ 4.34 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਉਨਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਵਲੋਂ 213 ਟਰੈਫਿਕ ਚਲਾਨ ਕੀਤੇ ਗਏ ਹਨ। ਉਨਾਂ ਦੱਸਿਆ ਕਿ ਅੱਜ 272 ਲੋਕਾਂ ਨੂੰ ਮਾਸਕ ਨਾ ਪਾਉਣ ‘ਤੇ 136000 ਰੁਪਏ ਦਾ ਜੁਰਮਾਨਾ ਲਗਾਇਆ ਗਿਆ।  ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨਾਂ ਕਿਹਾ ਕਿ ਲੋਕਾਂ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਊ ਲਈ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

LEAVE A REPLY

Please enter your comment!
Please enter your name here