ਵਿਪਨ ਪਚਨੰਗਲ ਨੇ ਕਰੋਨਾ ਤੋ ਬਚਨ ਲਈ ਸਾਵਧਾਨੀਆਂ ਵਰਤਣ ਦੀ ਕੀਤੀ ਅਪੀਲ

ਮਾਹਿਲਪੁਰ(ਦ ਸਟੈਲਰ ਨਿਊਜ਼) ਕੋਰੋਨਾ ਵਾਇਰਸ ਦੀ ਮਹਾਂਮਾਰੀ ਨੇ ਪੂਰੀ ਦੁਨੀਆਂ ਨੂੰ ਆਪਣੀ ਚਪੇਟ ਵਿੱਚ ਲਿਆ ਹੋਇਆ ਹੈ ਉੱਥੇ ਆਪਣਾ ਦੇਸ਼ ਤੇ ਸੂਬਾ ਵੀ ਇਸ ਤੋਂ ਬਚਿਆ ਨਹੀ ਹੈ। ਕੋਰੋਨਾ ਪਾਜ਼ੀਟਿਵ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਸਰਕਾਰ ਵਲੋਂ ਵੀ ਕੋਰੋਨਾ ਤੋਂ ਬਚਣ ਲਈ ਲੌਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਦ ਵਿੱਚ ਵਿਪਨ ਪਚਨੰਗਲ ਜਿਲ੍ਹਾ ਚੇਅਰਮੈਨ ਡਾਕਟਰ ਸੈਲ ਕਾਂਗਰਸ, ਉੱਪ ਚੇਅਰਮੈਨ ਮਾਰਕੀਟ ਕਮੇਟੀ ਗੜ੍ਹਸ਼ੰਕਰ ਨੇ ਕਿਹਾ ਕਿ ਕੋਰੋਨਾ ਤੋਂ ਸਾਨੂੰ ਘਬਰਾਉਣ ਦੀ ਲੋੜ ਨਹੀ ਹੈ ਸਗੋਂ ਸਾਵਧਾਨੀਆਂ ਅਪਣਾ ਕੇ ਅਸੀ ਕਾਫੀ ਹੱਦ ਤੱਕ ਕੋਰੋਨਾ ਵਾਇਰਸ ਤੇ ਫਤਹਿ ਪਾ ਸਕਦੇ ਹਾਂ।

Advertisements

ਉਨ੍ਹਾਂ ਕਿਹਾ ਕਿ ਲੌਕਾਂ ਨੂੰ ਜਿੱਥੇ ਮਾਸਕ ਪਹਿਨਣ ਦੇ ਨਾਲ ਨਾਲ ਸੈਨੇਟਾਈਜਰ ਦੀ ਲਗਾਤਾਰ ਵਰਤੋਂ ਕਰਨੀ ਚਾਹੀਦੀ ਹੈ ਉੱਥੇ ਸਾਨੂੰ ਸਾਰਿਆਂ ਨੂੰ ਸਮਾਜਿਕ ਦੂਰੀ ਵੀ ਬਣਾ ਕੇ ਰੱਖਣੀ ਚਾਹੀਦੀ ਹੈ। ਇਸ ਤੋਂ ਇਲਾਵਾ ਇਕਾਂਤਵਾਸ ਕੀਤੇ ਲੌਕਾਂ ਨੂੰ ਵੀ ਆਪਣੀ ਨੈਤਿਕ ਜਿੰਮੇਵਾਰੀ ਸਮਝਦੇ ਹੋਏ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਸੀ ਸਾਰੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਾਂਗੇ ਤਾਂ ਹੀ ਕੋਰੋਨਾ ਨੂੰ ਮਾਤ ਦੇ ਸਕਦੇ ਹਾਂ।

LEAVE A REPLY

Please enter your comment!
Please enter your name here