ਸ਼ਹੀਦ ਮੱਖਣ ਸਿੰਘ ਸਕੂਲ ਦਾ ਬਾਰਹਵੀਂ ਵੋਕੇਸ਼ਨਲ ਸਟਰੀਮ ਦਾ ਨਤੀਜਾ ਰਿਹਾ ਸ਼ਾਨਦਾਰ

ਪਠਾਨਕੋਟ (ਦ ਸਟੈਲਰ ਨਿਊਜ਼)। ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਪਠਾਨਕੋਟ ਦੀਆਂ ਬਾਰਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਇਕ ਵਾਰ ਫੇਰ ਆਪਣੀ ਪ੍ਰਤਿਭਾ ਦਾ ਲੋਹਾ ਮਨਾਉਂਦੇ ਹੋਏ ਸਾਬਿਤ ਕਰ ਦਿੱਤਾ ਕੇ ਸਕੂਲ ਦੇ ਵਿਦਿਆਰਥੀ ਕਿਸੇ ਤੋ ਘੱਟ ਨਹੀਂ ਹਨ । ਪ੍ਰਿੰਸੀਪਲ ਮੀਨਮ ਸ਼ਿਖਾ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਦਾ ਵੋਕੇਸ਼ਨਲ ਸਟਰੀਮ ਦਾ ਨਤੀਜਾ 100 ਫੀਸਦੀ ਰਿਹਾ ਹੈ। ਗਾਰਮੈਂਟ ਮੇਕਿੰਗ ਟਰੇਡ  ਵਿੱਚ ਸ਼ਿਵਾਨੀ  ਨੇ 94% ਅੰਕ ਲੈ ਕੇ ਪਹਿਲਾ ਸਥਾਨ, ਨੇਹਾ  ਨੇ 93.3% ਅੰਕ ਲੈ ਕੇ ਦੂਜਾ ਸਥਾਨ ਅਤੇ ਫੂਲ ਕੁਮਾਰੀ  ਨੇ 92.4% ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ । ਇਸੇ ਹੀ ਤਰਾਂ ਬੁਕ ਕੀਪਿੰਗ  ਟਰੇਡ  ਵਿਚ ਰਿਆ  ਨੇ 92.2% ਅੰਕ ਲੈ ਕੇ ਪਹਿਲਾ ਸਥਾਨ, ਦੀਪਿਕਾ  ਨੇ 91.3% ਅੰਕ ਲੈ ਕੇ ਦੂਜਾ ਸਥਾਨ ਅਤੇ ਰਿਆ  ਨੇ 89.5% ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ।

Advertisements

ਪ੍ਰਿੰਸੀਪਲ ਮੀਨਮ ਸ਼ਿਖਾ ਨੇ ਕਿਹਾ ਕਿ ਜਿਵੇਂ ਕਿ ਸਾਰਾ ਪੰਜਾਬ ਕਰੋਨਾ ਵਾਈਰਸ ਦੇ ਵਿਸਥਾਰ ਦੇ ਚਲਦਿਆਂ ਸੰਕਟ ਦੀ ਘੜੀ ਵਿੱਚੋਂ ਗੁਜਰ ਰਿਹਾ ਹੈ ਇਸ ਸਮੇਂ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਅਧੀਨ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਜਾਗਰੁਕ ਕਰੀਏ ਤਾਂ ਜੋ ਜਿਲਾ ਪਠਾਨਕੋਟ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਮਿਸ਼ਨ ਫਤਿਹ ਅਧੀਨ ਸਿੱਖਿਆ ਵਿਭਾਗ ਵੱਲੋਂ ਜਿਆਦਾ ਤੋਂ ਜਿਆਦਾ ਬੱਚਿਆਂ ਨੂੰ ਜਾਗਰੁਕ ਕਰਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਦਾ ਸੰਦੇਸ ਹਰੇਕ ਵਿਦਿਆਰਥੀ ਦੇ ਰਾਹੀਂ ਘਰ ਘਰ ਹਰੇਕ ਨਾਗਰਿਕ ਤੱਕ ਪਹੁੰਚਾਉਂਣ ਦਾ ਉਪਰਾਲਾ ਵੀ ਕੀਤਾ ਜਾ ਰਿਹਾ ਹੈ।

ਉਹਨਾਂ ਸਕੂਲ ਵਿੱਚ ਹਾਜਰ ਵਿਦਿਆਰਥਣਾਂ ਅਤੇ ਉਹਨਾਂ ਦੇ ਮਾਪਿਆਂ ਨੂੰ ਕਰੋਨਾ ਮਹਾਂਮਾਰੀ ਤੋ ਬਚਣ ਲਈ ਮਾਸਕ ਪਹਿਨਣ,ਵਾਰ-ਵਾਰ ਹੱਥ ਧੋਣ , ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਮੋਬਾਇਲ ਵਿਚ ਕੋਵਾ ਐਪ ਇੰਸਟਾਲ ਕਰਨ ਲਈ ਜਾਗਰੂਕ ਕੀਤਾ । ਇਸ ਪ੍ਰੀਖਿਆ ਵਿਚ ਅੱਵਲ ਰਹੀਆਂ ਵਿਦਿਆਰਥਣਾਂ  ਨੂੰ ਪ੍ਰਿੰਸੀਪਲ ਮੀਨਮ ਸ਼ਿਖਾ  ਵਲੋ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਇਹਨਾਂ ਵਿਦਿਆਰਥਣਾਂ ਨੂੰ ਮੈਡਲ ਪਹਿਨਾ  ਕੇ ਸਨਮਾਨਿਤ ਕੀਤਾ ਗਿਆ । ਪ੍ਰਿੰਸੀਪਲ ਮੀਨਮ ਸ਼ਿਖਾ ਨੇ ਇਸ ਪ੍ਰਾਪਤੀ ਲਈ ਸਮੂਹ ਵਿਦਿਆਰਥਣਾਂ, ਸਟਾਫ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਹਨਾਂ ਨੇ ਅਗੇ ਦੱਸਿਆ ਕਿ ਵਿਦਿਆਰਥਣਾਂ ਇਸ ਕਾਮਯਾਬੀ ਵਿਚ ਸਕੂਲ ਦੇ ਮਿਹਨਤੀ  ਅਧਿਆਪਕਾਂ ਦਾ ਬਹੁਤ ਯੋਗਦਾਨ ਹੈ । ਇਸ ਮੋਕੇ ਪਵਨ ਜੋਤੀ, ਰਾਜੀਵ ਮਹਿਤਾ, ਰਤਨ ਚੰਦ ਆਦਿ ਅਧਿਆਪਕ ਹਾਜਰ ਸਨ ।

LEAVE A REPLY

Please enter your comment!
Please enter your name here