ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ

ਪਠਾਨਕੋਟ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਪਠਾਨਕੋਟ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨਾਂ ਦੱਸਿਆ ਕਿ ਗਰਮੀ ਦੇ ਮੌਸਮ ਕਾਰਨ ਸੇਵਾ ਕੇਂਦਰਾਂ ਦੇ ਕੰਮਕਾਜ ਦਾ ਸਮਾਂ ਤਬਦੀਲ ਕਰਕੇ ਸਵੇਰੇ 7:30 ਤੋਂ ਸ਼ਾਮ 3:30 ਦਾ ਕਰ ਦਿੱਤਾ ਗਿਆ ਸੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਜਾਣਕਾਰੀ ਹਿੱਤ ਦੱਸਿਆ ਜਾਂਦਾ ਹੈ 1 ਅਗਸਤ 2020 ਤੋਂ  ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਕੀਤਾ ਗਿਆ ਹੈ।

Advertisements

ਉਨਾਂ ਦੱਸਿਆ ਕਿ ਇਸ ਦੌਰਾਨ ਕਰਮਚਾਰੀਆਂ ਦੇ ਦੁਪਹਿਰ ਦੇ ਖਾਣੇ ਦਾ ਟਾਇਮ 2 ਸ਼ਿਫਟਾਂ ਵਿੱਚ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪਹਿਲੀ ਸ਼ਿਫ਼ਟ ਦੁਪਹਿਰ 1 ਵਜੇ ਤੋਂ 1:30 ਵਜੇ ਤੱਕ ਅਤੇ ਦੂਜੀ ਸ਼ਿਫ਼ਟ ਦੁਪਹਿਰ 1:30 ਵਜੇ ਤੋਂ 2 ਵਜੇ ਤੱਕ ਹੋਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਟਾਇਮ ਸ਼ਿਫ਼ਟਾਂ ਦੀ ਵਰਤੋਂ ਇਸ ਤਰੀਕੇ ਨਾਲ ਕੀਤੀ ਜਾਵੇਗੀ ਤਾਂ ਜੋ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਸੇਵਾ ਕੇਂਦਰਾਂ ਦੇ ਅੱਧੇ ਕਾਊਂਟਰਾਂ ‘ਤੇ ਕੰਮ ਚਾਲੂ ਰੱਖਿਆ ਜਾ ਸਕੇ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।    

LEAVE A REPLY

Please enter your comment!
Please enter your name here