1 ਅਗਸਤ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲਣਗੇ ਜ਼ਿਲੇ ਦੇ ਸੇਵਾ ਕੇਂਦਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪ੍ਰਸ਼ਾਸ਼ਨਿਕ ਸੁਧਾਰ ਵਿਭਾਗ ਵਲੋਂ ਸੂਬੇ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਨੂੰ ਬਦਲ ਦਿੱਤਾ ਗਿਆ ਹੈ। ਉਨਾਂ ਕਿਹਾ ਕਿ 1 ਅਗਸਤ ਤੋਂ ਜ਼ਿਲੇ ਦੇ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲਣਗੇ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ 16 ਜੂਨ ਤੋਂ ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 3:30 ਵਜੇ ਤੱਕ ਕਰ ਦਿੱਤਾ ਗਿਆ ਸੀ, ਪਰ ਹੁਣ ਨਵੇਂ ਆਦੇਸ਼ਾਂ ਮੁਤਾਬਕ 1 ਅਗਸਤ ਤੋਂ ਜ਼ਿਲੇ ਦੇ ਸਾਰੇ 25 ਸੇਵਾਂ ਕੇਂਦਰਾਂ ਵਿੱਚ ਕੰਮਕਾਜ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹੇਗਾ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਸੇਵਾ ਕੇਂਦਰ ਦੇ ਕਰਮਚਾਰੀਆਂ ਦੇ ਲੰਚ ਬ੍ਰੇਕ ਦੇ 2 ਟਾਈਮ ਸਲੋਟ ਬਣਾਏ ਗਏ ਹਨ, ਜਿਸ ਵਿੱਚ ਦੁਪਹਿਰ 1 ਵਜੇ ਤੋਂ ਦੁਪਹਿਰ 1:30 ਵਜੇ ਅਤੇ ਦੁਪਹਿਰ 1:30 ਵਜੇ ਤੋਂ ਦੁਪਹਿਰ 2 ਵਜੇ ਤੱਕ ਦੋ ਸਲੋਟ ਵਿੱਚ ਲੰਚ ਬ੍ਰੇਕ ਰਹੇਗੀ। ਉਨਾਂ ਕਿਹਾ ਕਿ ਇਨਾਂ ਟਾਈਮ ਸਲੋਟ ਦਾ ਪ੍ਰਯੋਗ ਇਸ ਤਰੀਕੇ ਨਾਲ ਕੀਤਾ ਜਾਵੇਗਾ ਕਿ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਸੇਵਾ ਕੇਂਦਰਾਂ ਦੇ ਅੱਧੇ ਕਾਂਊਂਟਰਾਂ ‘ਤੇ ਕੰਮ ਚਲਦਾ ਰਹੇ।

LEAVE A REPLY

Please enter your comment!
Please enter your name here