ਟੋਲ ਪਲਾਜ਼ਾ ‘ਤੇ ਅੱਧੀ ਰਾਤ ਤੱਕ ਕੁੜੀਆਂ ਤੋਂ ਡਿਊਟੀ ਕਰਵਾਉਣ ਦਾ ਮਾਮਲਾ, ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੰਗੀ ਸਟੇਟਸ ਰਿਪੋਰਟ

ਚੰਡੀਗੜ (ਦ ਸਟੈਲਰ ਨਿਊਜ਼)- ਲੁਧਿਆਣਾ-ਚੰਡੀਗੜ ਰਾਸ਼ਟਰੀ ਰਾਜ ਮਾਰਗ ਉਪਰ ਨਵੇਂ ਟੋਲ ਪਲਾਜ਼ਾ ‘ਤੇ ਅੱਧੀ ਰਾਤ ਤੱਕ ਕੁੜੀਆਂ ਤੋਂ ਡਿਊਟੀ ਕਰਵਾਉਣ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਡਿਪਟੀ ਕਮਿਸ਼ਨਰ, ਲੁਧਿਆਣਾ ਅਤੇ ਪੁਲਿਸ ਕਮਿਸ਼ਨਰ, ਲੁਧਿਆਣਾ ਤੋਂ 31 ਜੁਲਾਈ ਤੱਕ ਸਟੇਟਸ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨਾਂ ਦੇ ਧਿਆਨ ਵਿੱਚ ਆਇਆ ਸੀ।

ਆਪਣੇ ਹੁਕਮਾਂ ਵਿੱਚ ਉਨਾਂ ਡਿਪਟੀ ਕਮਿਸ਼ਨਰ, ਲੁਧਿਆਣਾ ਅਤੇ ਪੁਲਿਸ ਕਮਿਸ਼ਨਰ, ਲੁਧਿਆਣਾ ਨੂੰ ਦਰਜ ਕੇਸ ਤੇ ਕਿਸੇ ਸੀਨੀਅਰ ਅਧਿਕਾਰੀ ਤੋਂ ਪੜਤਾਲ/ਕਰਵਾਈ ਕਰਵਾਉਂਦੇ ਹੋਏ ਕਮਿਸ਼ਨ ਨੂੰ 31 ਜੁਲਾਈ, 2020 ਤੱਕ ਈ-ਮੇਲ ਰਾਹੀਂ ਸਟੇਟਸ ਰਿਪੋਰਟ ਭੇਜਣ ਲਈ ਕਿਹਾ ਹੈ ਤਾਂ ਜੋ ਇਸ ਕੇਸ ‘ਤੇ ਅਗਲੇਰੀ ਕਾਰਵਾਈ ਕੀਤੀ ਜਾ ਸਕੇ।

Advertisements

LEAVE A REPLY

Please enter your comment!
Please enter your name here