ਡਿਪਟੀ ਕਮਿਸ਼ਨਰ ਵਲੋਂ ਸੂਬਾ ਸਰਕਾਰ ਦੇ ਵੱਖ-ਵੱਖ ਪ੍ਰੋਜੈਕਟਾਂ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਸੂਬਾ ਸਰਕਾਰ ਵਲੋਂ ਚਲਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਪੰਜਾਬ ਸ਼ਹਿਰੀ ਅਰਬਨ ਵਾਤਾਵਰਣ ਸੁਧਾਰ ਪ੍ਰੋਗਰਾਮ, ਸਮਾਰਟ ਵਿਲੇਜ ਮੁਹਿੰਮ, ਰੈਵਿਨਿਊ ਕੋਰਟ ਮੇਨੈਜਮੈਂਟ ਸਿਸਟਮ, ਹੜ ਸੁਰੱਖਿਆ ਪ੍ਰਬੰਧਾਂ ਅਤੇ ਹੋਰਨਾਂ ਦਾ ਜਾਇਜ਼ਾ ਲੈਂਦਿਆਂ ਉਪ ਮੰਡਲ ਮੈਜਿਸਟਰੇਟਾਂ ਨੂੰ ਕਿਹਾ ਕਿ ਲਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾਵੇ।

Advertisements

ਸ੍ਰੀ ਥੋਰੀ ਨੇ ਹਦਾਇਤਾਂ ਕੀਤੀਆਂ ਕਿ ਸਾਰੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਸੂਬਾ ਸਰਕਾਰ ਪਾਸੋਂ ਹੋਰ ਫੰਡਾਂ ਦੀ ਜਲਦੀ ਪ੍ਰਾਪਤੀ ਲਈ ਪ੍ਰੋਜੈਕਟਾਂ ਸਬੰਧੀ ਰਿਪੋਰਟ ਭੇਜਣ ਵਿੱਚ ਦੇਰੀ ਨਹੀਂ ਹੋਣੀ ਚਾਹੀਦੀ। ਉਨਾਂ ਕਿਹਾ ਕਿ ਇਨਾਂ ਵਿਕਾਸ ਪ੍ਰੋਗਰਾਮਾਂ ਨਾਲ ਜ਼ਿਲੇ ਦੇ ਸ਼ਹਿਰੀ ਤੇ ਪੇਂਡੂ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇਗਾ। ਸ੍ਰੀ ਥੋਰੀ ਨੇ ਕਿਹਾ ਕਿ ਇਨਾਂ ਸਕੀਮਾਂ ਦਾ ਮੁੱਖ ਮੰਤਵ ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਗੌਤਮ ਜੈਨ, ਜੈ ਇੰਦਰ ਸਿੰਘ, ਸੰਜੀਵ ਕੁਮਾਰ ਸ਼ਰਮਾ, ਜਾਇੰਟ ਕਮਿਸ਼ਨਰ ਇਨਾਇਤ, ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਇਕਬਾਲਜੀਤ ਸਿੰਘ , ਜ਼ਿਲਾ ਮਾਲ ਅਫ਼ਸਰ ਜਸ਼ਨਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here