ਪ੍ਰਿੰਸ ਖੁੱਲਰ ਪੰਜਾਬ ਯੂਥ ਵਿਕਾਸ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਨਿਯੁਕਤ

ਚੰਡੀਗੜ (ਦ ਸਟੈਲਰ ਨਿਊਜ਼) । ਪੰਜਾਬ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਨੇ ਪ੍ਰਿੰਸ ਖੁੱਲਰ ਨੂੰ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦਾ ਸੀਨੀਅਰ ਵਾਈਸ ਚੇਅਰਮੈਨ ਨਿਯੁਕਤ ਕੀਤਾ ਹੈ। ਉਨਾਂ ਅੱਜ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲਿਆ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਧੰਨਵਾਦ ਪ੍ਰਗਟ ਕਰਦਿਆਂ ਸ੍ਰੀ ਖੁੱਲਰ ਨੇ ਕਿਹਾ ਕਿ ਉਹ ਸੂਬੇ ਦੇ ਨੌਜਵਾਨਾਂ ਦੀ ਭਲਾਈ ਦੀ ਦਿਸ਼ਾ ਵਿੱਚ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਕੋਸ਼ਿਸ਼ ਕਰਨਗੇ। ਨੌਜਵਾਨਾਂ ਬਾਰੇ ਨੀਤੀਆਂ ਨੂੰ ਬਿਹਤਰ ਤਰੀਕੇ ਨਾਲ ਲਾਗੂ ਕਰਨ ਦਾ ਯਕੀਨ ਦਿਵਾਉਂਦਿਆਂ ਉਨਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਦੇਸ਼ ਨੂੰ ਖ਼ੁਸ਼ਹਾਲੀ ਵੱਲ ਲੈ ਕੇ ਜਾਣ ਦੀ ਯੋਗਤਾ ਹੈ। ਉਨਾਂ ਇਹ ਵੀ ਯਕੀਨ ਦਿਵਾਇਆ ਕਿ ਉਹ ਨੌਜਵਾਨਾਂ ਤੇ ਸੂਬਾ ਸਰਕਾਰ ਵਿੱਚ ਪੁਲ ਵਾਂਗ ਕੰਮ ਕਰਨਗੇ।

ਪ੍ਰਿੰਸ ਖੁੱਲਰ ਪਾਰਟੀ ਵਿੱਚ ਵੱਖ ਵੱਖ ਅਹੁਦਿਆਂ ਉਤੇ ਰਹਿ ਚੁੱਗੇ ਹਨ। ਉਹ ਸਾਲ 2000 ਤੋਂ 2004 ਤੱਕ ਜ਼ਿਲਾ ਕਾਂਗਰਸ ਕਮੇਟੀ ਸ਼ਹਿਰੀ ਅੰਮ੍ਰਿਤਸਰ ਦੇ ਜਨਰਲ ਸਕੱਤਰ ਰਹੇ। ਇਸ ਤੋਂ ਬਾਅਦ ਉਨਾਂ ਨੂੰ ਪੰਜਾਬ ਯੂਥ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਉਹ 2017 ਤੱਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਹੇ। ਮੌਜੂਦਾ ਸਮੇਂ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੋਸ਼ਲ ਵੈਲਫੇਅਰ ਤੇ ਐਜੂਕੇਸ਼ਨ ਸੈੱਲ ਦੇ ਚੇਅਰਮੈਨ ਤੇ ਸੂਬਾਈ ਸਿਹਤ ਮਿਸ਼ਨ ਦੇ ਮੈਂਬਰ ਹਨ।

Advertisements

LEAVE A REPLY

Please enter your comment!
Please enter your name here