Wednesday, October 28, 2026
Home Chandigarh ਮਾਸਕ ਤਿਆਰ ਕਰਨ ਬਦਲੇ ਸੈਲਫ ਹੈਲਪ ਗਰੁੱਪਾਂ ਨੂੰ ਮਿਲਿਆ 30 ਲੱਖ ਦਾ...

ਮਾਸਕ ਤਿਆਰ ਕਰਨ ਬਦਲੇ ਸੈਲਫ ਹੈਲਪ ਗਰੁੱਪਾਂ ਨੂੰ ਮਿਲਿਆ 30 ਲੱਖ ਦਾ ਮਿਹਨਤਾਨਾਂ, 50 ਲੱਖ ਦਾ ਹੋਰ ਮਿਲੇਗਾ: ਤ੍ਰਿਪਤ ਬਾਜਵਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਕੋਰੋਨਾ ਵਾਇਰਸ ਦੇ ਵਿਸਵ ਵਿਆਪੀ ਪਸਾਰੇ ਕਾਰਨ ਜਿੱਥੇ ਦੁਨੀਆਂ ਦੀ ਆਰਥਿਕਤਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਉਥੇ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਦੇ ਲੋਕਾਂ ਨੂੰ ਇਸ ਦੇ ਅਸਰ ਤੋਂ ਮੁਕਤ ਰੱਖਣ ਲਈ ਲਗਾਤਾਰ ਯਤਨਸੀਲ ਹੈ। ਅੱਜ ਇਥੋਂ ਜਾਰੀ ਬਿਆਨ ਵਿਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਬਾਜਵਾ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਇਸ ਮੁਸ਼ਕਿਲ ਦੀ ਘੜੀ ਵਿਚ ਗਰੀਬ ਪੇਂਡੂ ਲੋਕਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਹੀਲਾ ਵਸੀਲਾ ਵਰਤਿਆ ਜਾ ਰਿਹਾ ਹੈ।

Advertisements

ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਇਸੇ ਦੇ ਤਹਿਤ ਵਿਭਾਗ ਵਲੋਂ ਇਸ ਬਿਮਾਰੀ ਤੋਂ ਬਚਾਅ ਲਈ ਇਸ ਸਮੇਂ ਦੀ ਮੁੱਖ ਲੋੜ ਮਾਸਕ ਅਤੇ ਐਪਰਨ ਸੈਲਫ ਹੈਲਪ ਗਰੁੱਪਾਂ ਰਾਹੀਂ ਵੱਡੇ ਪੱਧਰ ਤੇ ਤਿਆਰ ਕਰਵਾ ਕੇ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਨੂੰ ਦਿੱਤੇ ਜਾ ਰਹੇ ਹਨ।ਉਨਾ ਦੱਸਿਆ ਕਿ ਹੁਣ ਤੱਕ ਸੂਬੇ ਦੇ ਸੈਲਫ ਹੈਲਪ ਗਰੁੱਪਾਂ ਵਲੋਂ ਤਕਰੀਬਨ ਛੇ ਲੱਖ ਮਾਸਕ ਤੇ ਐਪਰਨ ਤਿਆਰ ਕੀਤੇ ਗਏ ਹਨ ਜੋ ਕਿ ਇਸ ਸੰਕਟ ਦੀ ਘੜੀ ਦੌਰਾਨ ਵਰਦਾਨ ਸਾਬਤ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 10 ਲੱਖ ਹੋਰ ਮਾਸਕ ਸੈਲਫ ਹੈਲਪ ਗਰੁੱਪਾਂ ਵਲੋਂ ਤਿਆਰ ਕਰਕੇ ਦਿੱਤੇ ਜਾਣਗੇ। ਜਿਸ ਦਾ ਅੰਦਾਜਨ ਸੈਲਫ ਹੈਲਪ ਗਰੁੱਪਾਂ ਨੂੰ 50 ਲੱਖ ਰੁਪਏ ਦਾ ਕਾਰੋਬਾਰ ਹੋਰ ਮਿਲੇਗਾ।

ਉਨ੍ਹਾਂ ਦੱਸਿਆ ਕਿ ਮਾਸਕ ਬਣਾਉਣ ਲਈ ਸੈਲਫ ਹੈਲਪ ਗਰੁੱਪਾਂ ਨੂੰ ਸਮਾਨ ਵੱਖ-ਵੱਖ ਸੰਸਥਾਵਾਂ ਅਤੇ ਪ੍ਰਸਾਸ਼ਨ ਵਲੋਂ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਮਾਸਕ ਤਿਆਰ ਕਰਨ ਲਈ ਸੈਲਫ ਹੈਲਪ ਗਰੁੱਪ ਨੂੰ ਪ੍ਰਤੀ ਮਾਸਕ 5 ਰੁਪਏ ਮਿਹਨਤਾਨਾ ਮਿਲਦਾ ਹੈ।ਇਸ ਸੰਕਟ ਦੀ ਘੜੀ ਆਜੀਵਕਾ ਮਿਸਨ ਅਧੀਨ ਪੇਂਡੂ ਗਰੀਬ ਔਰਤਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ ਅਤੇ ਇਸ ਕੰਮ ਤੋਂ ਹੋ ਰਹੀ ਕਮਾਈ ਨਾਲ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਹੀਆਂ ਹਨ।

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤੀ ਸਕੱਤਰ ਪੇਂਡੂ ਵਿਕਾਸ ਵਿਭਾਗ ਸੀਮਤੀ ਸੀਮਾ ਜੈਨ ਨੇ ਦੱਸਿਆ ਕਿ ਮਾਸਕ ਬਣਾਉਣ ਤੋਂ ਇਲਾਵਾ ਵਿਭਾਗ ਵੱਲੋਂ ਮਹਾਂਮਾਰੀ ਸਬੰਧੀ ਵੱਡੇ ਪੱਧਰ ਤੇ ਪਿੰਡਾਂ ਵਿੱਚ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਉਨਾਂ ਦੱਸਿਆ ਵਿਭਾਗ ਨੇ ਸਰਪੰਚਾਂ ਦੇ ਵਟਸਐਪ ਗਰੁੱਪ ਬਣਾ ਕੇ ਕੋਵਿਡ ਤੋਂ ਬਚਾਅ ਲਈ ਜਾਣਕਰੀ ਸਾਂਝੀ ਕੀਤੀ ਜਾ ਰਹੀ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ, ਪਿੰਡਾਂ ਵਿਚ ਲਾਏ ਗਏ ਬੂਟਿਆਂ ਦੀ ਸਾਂਭ ਸੰਭਾਲ ਲਈ ਵਣ ਮਿੱਤਰਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ, ਸਮਾਜਿਕ ਦੂਰੀ ਬਣਾ ਕੇ ਰੱਖਣ ਲਈ ਚਿੰਨ ਲਾਏ ਗਏ ਹਨ, ਪਿੰਡਾਂ ਵਿਚ ਦਵਾਈ ਦੀ ਸਪਰੇਅ ਕਰਕੇ ਸੈਨੀਟੇਸ਼ਨ ਤਿੰਨ ਰਾਉਂਡ ਪੂਰੇ ਕੀਤੇ ਗਏ, ਪਿੰਡਾਂ ਦੇ ਟੋਭਿਆਂ ਦੀ ਸਫਾਈ ਕਰਵਾਈ, ਪੰਚਾਇਤੀ ਜਮੀਨਾਂ ਦੀ ਸਫਲ ਬੋਲੀ ਕਰਵਾਈ ਅਤੇ ਵਿਭਾਗ ਦੇ ਅਧੀਨ ਕੰਮ ਕਰ ਰਹੇ ਪੇਂਡੂ ਡਾਕਟਰਾਂ ਅਤੇ ਫਾਰਮਾਸਿਸਟਾਂ ਵਲੋਂ ਫਰੰਟਲਾਈਨ ‘ਤੇ ਕੋਵਿਡ ਵਾਰਡਾਂ ਵਿਚ ਡਿਊਟੀ ਦਿੱਤੀ ਜਾ ਰਹੀ ਹੈ।

LEAVE A REPLY

Please enter your comment!
Please enter your name here