13 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 564

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 276 ਵਿਆਕਤੀਆਂ ਦੇ ਸੈਪਲ ਲੈਣ ਤੇ 811 ਸੈਂਪਲਾਂ ਦੀ ਲੈਬ ਤੋ ਰਿਪੋਟ ਪ੍ਰਾਪਤ ਹੋਣ ਨਾਲ 13 ਵਿਆਕਤੀਆਂ ਦੀ ਰਿਪੋਟ ਪਾਜੇਟਿਵ ਆਉਣ ਨਾਲ ਪਾਜਿਟਵ ਮਰੀਜਾਂ ਦੀ ਗਿਣਤੀ 564ਹੋ ਗਈ ਹੈ । ਜਿਲੇ ਵਿੱਚ ਕੁੱਲ ਸੈਂਪਲਾਂ ਦੀ ਗਿਣਤੀ 28792 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 27569 ਸੈਪਲ ਨੈਗਟਿਵ, ਜਦ ਕਿ 646 ਸੈਂਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 55 ਸੈਂਪਲ ਇਨਵੈਲਡ ਹਨ। ਐਕਟਿਵ ਕੇਸਾ ਦੀ ਗਿਣਤੀ 96 ਹੈ, ਠੀਕ ਹੋ ਚੁਕੇ ਮਰੀਜਾ ਦੀ ਗਿਣਤੀ 448 ਹੋ ਗਈ ਹੈ, ਮੌਤਾਂ ਦੀ ਗਿਣਤੀ 17 ਹੋ ਗਈ ਹੈ।

Advertisements

ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ 6 ਪਾਜੇਟਿਵ ਵਿਆਕਤੀ ਗੜਸ਼ੰਕਰ, ਹੁਸ਼ਿਆਰਪੁਰ ਲੋਕਲ (1 ਹੁਸ਼ਿਆਆਰਪੁਰ ਇਨਕਲੈਵ ਦਸੂਹਾਂ ਰੋਡ 1 ਦਸ਼ਮੇਸ਼ ਨਗਰ, 1 ਸ਼ਿਵਾਲਿਕ ਇਨਕਲੇਬ,) 1 ਸਿਹਤ ਕੇਦਰ ਭੂਗਾਂ, 1 ਹਾਜੀਪੁਰ, 1 ਮੁਕੇਰੀਆਂ ਤੇ 1 ਪਾਲਦੀ ਹੈ। ਸਿਹਤ ਐਡਵਾਈਜਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਕੋਰੋਨਾ ਨੂੰ ਹਰਾਉਣ ਲਈ ਅਤੇ ਮਿਸ਼ਨ ਫਹਿਤ ਪ੍ਰਾਪਤ ਕਰਨ ਲਈ ਸਾਨੂੰ ਸਮਾਜਿਕ ਨਿਯਮਾਂ ਦੀ ਦੂਰੀ, ਘਰ ਤੋਂ ਬਹਾਰ ਨਿਕਲਣ ਸਮੇਂ ਮੂੰਹ ਤੇ ਮਾਸਿਕ ਲਗਾਉਣ ਅਤੇ ਸਮੇਂ-ਸਮੇਂ ਸਿਰ ਹੱਥਾਂ ਦੀ ਸਫਾਈ ਨੂੰ ਯਕੀਨੀ ਬਣਾਉਣ ਨਾਲ ਅਸੀ ਕੋਰੋਨਾ ਦੇ ਫੈਲਾਅ ਨੂੰ ਰੋਕ ਸਕਦੇ ਹਾਂ ।

LEAVE A REPLY

Please enter your comment!
Please enter your name here