Friday, October 23, 2026
Home Chandigarh ਪੰਜਾਬ ਦੀਆਂ ਜੇਲਾਂ ਦੇ ਬਾਹਰੀ ਗੇਟਾਂ ਉਤੇ ਸਵੇਰੇ 8.30 ਤੋਂ ਸ਼ਾਮ 5...

ਪੰਜਾਬ ਦੀਆਂ ਜੇਲਾਂ ਦੇ ਬਾਹਰੀ ਗੇਟਾਂ ਉਤੇ ਸਵੇਰੇ 8.30 ਤੋਂ ਸ਼ਾਮ 5 ਵਜੇ ਤੱਕ ਰੱਖੜੀਆਂ ਪ੍ਰਾਪਤ ਕੀਤੀਆਂ ਜਾਣਗੀਆਂ: ਪ੍ਰਵੀਨ ਕੁਮਾਰ

Breaking News Hoshiarpur

ਚੰਡੀਗੜ (ਦ ਸਟੈਲਰ ਨਿਊਜ਼)। ਕੋਵਿਡ-19 ਦੇ ਚੱਲਦਿਆਂ ਰੱਖੜੀ ਦੇ ਤਿਉਹਾਰ ਮੌਕੇ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਰੱਖੜੀਆਂ ਪਹੁੰਚਾਣ ਲਈ ਪਰਿਵਾਰਕ ਮੈਂਬਰਾਂ ਦੀ ਸਹੂਲਤ ਲਈ ਜੇਲ ਵਿਭਾਗ ਵੱਲੋਂ ਵਿਸਥਾਰ ਵਿੱਚ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸ ਤਹਿਤ 3 ਅਗਸਤ ਨੂੰ ਪੰਜਾਬ ਦੀਆਂ ਜੇਲਾਂ ਦੇ ਬਾਹਰੀ ਗੇਟਾਂ ਉਤੇ ਰੱਖੜੀਆਂ ਸਵੇਰੇ 8.30 ਤੋਂ ਸ਼ਾਮ 5 ਵਜੇ ਤੱਕ ਪ੍ਰਾਪਤ ਕੀਤੀਆਂ ਜਾ ਸਕਣਗੀਆਂ।ਏ.ਡੀ.ਜੀ.ਪੀ. ਜੇਲਾਂ ਪ੍ਰਵੀਨ ਕੁਮਾਰ ਸਿਨਹਾ ਨੇ ਸਾਰੇ ਜੇਲ ਸੁਪਰਡੈਂਟਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਰੱਖੜੀ ਦੇ ਤਿਉਹਾਰ ਮੌਕੇ 3 ਅਗਸਤ ਨੂੰ ਕੋਈ ਫਿਜ਼ੀਕਲ ਮੁਲਾਕਾਤ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਰੱਖੜੀਆਂ ਹਾਸਲ ਕਰਨ ਲਈ ਬਾਹਰੀ ਗੇਟਾਂ ਉਤੇ ਪੂਰਾ ਪ੍ਰਬੰਧ ਕੀਤਾ ਜਾਵੇ।

Advertisements

ਉਨਾਂ ਕਿਹਾ ਕਿ ਜਿਹੜਾ ਵੀ ਪੈਕੇਟ ਰੱਖੜੀ ਦਾ ਗੇਟ ਉਤੇ ਰੱਖਿਆ ਜਾਵੇ ਉਹ ਪੂਰੀ ਤਰਾਂ ਬੰਦ ਹੋਵੇ ਅਤੇ ਸੈਨੇਟਾਈਜ਼ ਕਰਨ ਤੋਂ ਬਾਅਦ ਹੀ ਜੇਲ ਅੰਦਰ ਭੇਜਿਆ ਜਾਵੇ।ਏ.ਡੀ.ਜੀ.ਪੀ. ਨੇ ਕਿਹਾ ਕਿ ਸਮਾਜਿਕ ਵਿੱਥ ਦਾ ਪੂਰੀ ਤਰਾਂ ਪਾਲਣ ਕਰਨ ਲਈ ਗੇਟ ਦੇ ਬਾਹਰ ਆਉਣ ਵਾਲੇ ਕੈਦੀਆਂ ਦੇ ਪਰਿਵਾਰਕ ਮੈਂਬਰਾਂ ਲਈ ਤੈਅ ਦੂਰੀ ‘ਤੇ ਗੋਲ ਚੱਕਰ ਬਣਾ ਦਿੱਤੇ ਜਾਣ। ਰੱਖੜੀ ਦੇ ਪੈਕੇਟ ਉਪਰ ਸਬੰਧਤ ਕੈਦੀ ਦੇ ਨਾਂ ਦੀ ਸਲਿੱਪ ਲਗਾਈ ਹੋਵੇ ਅਤੇ ਇਕ ਘੰਟੇ ਦੇ ਅੰਦਰ ਉਸ ਕੈਦੀ ਨੂੰ ਰੱਖੜੀ ਪਹੁੰਚ ਜਾਣੀ ਚਾਹੀਦੀ ਹੈ। ਉਨਾਂ ਅੱਗੇ ਦੱਸਿਆ ਕਿ ਸੁਰੱਖਿਆ ਅਮਲੇ ਦੇ ਨਾਲ ਇਕ ਅਧਿਕਾਰੀ ਵੀ ਜੇਲ ਦੇ ਬਾਹਰੀ ਗੇਟ ਉਤੇ ਤਾਇਨਾਤ ਕੀਤਾ ਜਾਵੇ ਜੋ ਰੱਖੜੀ ਦੇ ਪੈਕੇਟ ਦੀ ਚੈਕਿੰਗ ਅਤੇ ਸੈਨੇਟਾਈਜ਼ ਆਦਿ ਦਾ ਪੂਰਾ ਖਿਆਲ ਰੱਖੇ। ਕੋਵਿਡ-19 ਨੇਮਾਂ ਦੀ ਪਾਲਣਾ ਕਰਦੇ ਹੋਏ ਜੇਲ ਕਰਮੀ ਮਾਸਕ ਅਤੇ ਦਸਤਾਨੇ ਪਹਿਨ ਕੇ ਹੀ ਇਹ ਪੈਕੇਟ ਹਾਸਲ ਕਰਨ।

ਏ.ਡੀ.ਜੀ.ਪੀ. ਜੇਲਾਂ ਨੇ ਕਿਹਾ ਕਿ ਰੱਖੜੀ ਦੇ ਨਾਲ ਮਠਿਆਈ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਹਰੇਕ ਪੈਕੇਟ ਦੇ ਨਾਲ ਸਿਰਫ ਮਿਸ਼ਰੀ ਦਾ ਛੋਟਾ ਪੈਕੇਟ ਭੇਜਿਆ ਜਾ ਸਕਦਾ ਹੈ ਜਿਸ ਦਾ ਪ੍ਰਬੰਧ ਜੇਲ ਵਿਭਾਗ ਵੱਲੋਂ ਬਾਹਰੀ ਗੇਟ ਉਤੇ ਕੀਤਾ ਜਾਵੇਗਾ। ਉਨਾਂ ਕਿਹਾ ਕਿ ਖੁੱਲੀਆਂ ਰੱਖੜੀਆਂ ਲਈ ਵਿਭਾਗ ਵੱਲੋਂ ਜੇਲ ਦੇ ਬਾਹਰ ਛੋਟੇ ਪੈਕੇਟਾਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ।

LEAVE A REPLY

Please enter your comment!
Please enter your name here