ਮਿਸ਼ਨ ਫਤਿਹ: ਜ਼ਿਲੇ ‘ਚ ਹੁਣ ਤੱਕ 489 ਮਰੀਜ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤੇ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲੇ ਵਿੱਚ ਹੁਣ ਤੱਕ 27892 ਸੈਂਪਲ ਨੈਗੇਟਿਵ ਆ ਚੁੱਕੇ ਹਨ ਅਤੇ 489 ਮਰੀਜ ਕੋਰੋਨਾ ਵਾਇਰਸ ਤੋਂ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨਾਂ ਕਿਹਾ ਕਿ ਸਾਵਧਾਨੀਆਂ ਅਪਣਾ ਕੇ ਲੋਕ ਇਸ ਵਾਇਰਸ ਤੋਂ ਬਚ ਸਕਦੇ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਲੋੜ ਨਹੀਂ ਬਲਕਿ ਕਿ ਸਾਵਧਾਨੀਆਂ ਅਪਣਾਉਣ ਦੀ ਜ਼ਰੂਰਤ ਹੈ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਕੋਵਿਡ-19 ਸਬੰਧੀ ਕਿਸੀ ਪ੍ਰਸਥਿਤੀ ਨਾਲ ਨਿਪਟਣ ਲਈ ਤਿਆਰ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲਾ ਪ੍ਰਸ਼ਾਸਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ ਤਾਂ ਜੋ ਜ਼ਿਲਾ ਵਾਸੀ ਸਾਵਧਾਨੀਆਂ ਅਪਣਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ।

Advertisements

ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ  ਅਤੇ ਸਮੇਂ-ਸਮੇਂ ‘ਤੇ 20 ਸੈਕੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ। ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 28847 ਸੈਂਪਲ ਲਏ ਜਾ ਚੁੱਕੇ ਹਨ। ਉਨਾਂ ਕਿਹਾ ਕਿ ਅੱਜ 55 ਸੈਂਪਲ ਲਏ ਗਏ ਜਦਕਿ 313 ਸੈਂਪਲਾਂ ਦੀ ਰਿਪੋਰਟ ਆਈ ਹੈ। ਉਨਾਂ ਕਿਹਾ ਕਿ ਅੱਜ 7 ਪੋਜ਼ੀਟਿਵ ਕੇਸ ਸਾਹਮਣੇ ਆਏ ਹਨ ਜ਼ਿਨਾਂ ਵਿੱਚ 2 ਹੁਸ਼ਿਆਰਪੁਰ ਦੇ ਗੁਰੂ ਗੋਬਿੰਦ ਸਿੰਘ ਨਗਰ, 1 ਟਗੋਰ ਨਗਰ, 1 ਹਾਜੀਪੁਰ, 1 ਪੁਲਿਸ ਕਰਮਚਾਰੀ ਪਿੰਡ ਫੁਗਲਾਣਾ ਅਧੀਨ ਸਿਹਤ ਕੇਂਦਰ ਹਾਰਟਾ ਬੱਡਲਾ, 1 ਪੁਲਿਸ ਕਰਮਚਾਰੀ ਪਿੰਡ ਬਜਵਾੜਾ, 1 ਪੁਲਿਸ ਕਰਮਚਾਰੀ ਗੜਸ਼ੰਕਰ ਨਾਲ ਸਬੰਧਤ ਹੈ। ਉਨਾਂ ਕਿਹਾ ਕਿ ਹੁਣ ਤੱਕ ਜ਼ਿਲੇ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 17 ਹੋ ਗਈ ਹੈ। ਉਨਾਂ ਕਿਹਾ ਕਿ 377 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ਅਤੇ ਹੁਣ ਤੱਕ 55 ਕੇਸ ਇਨਵੈਲਿਡ ਪਾਏ ਗਏ ਹਨ ।ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ ਕੁਲ ਪੋਜ਼ੀਟਿਵ ਕੇਸਾਂ ਦੀ ਗਿਣਤੀ 571 ਹੋ ਗਈ ਜਿਸ ਵਿੱਚ ਐਕਟਿਵ ਕੇਸ 65 ਹਨ। ਉਨਾਂ ਗਰਭਵਤੀ ਮਹਿਲਾਵਾਂ ਅਤੇ 10 ਸਾਲ ਤੱਕ ਦੇ ਬੱਚਿਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰਦਿਆਂ ਬਿਮਾਰੀ ਦੇ ਫੈਲਾਅ ਨੂੰ ਰੋਕਣ ਵਿੱਚ ਆਪਣਾ ਸਹਿਯੋਗ ਦੇਣ ਲਈ ਕਿਹਾ।

LEAVE A REPLY

Please enter your comment!
Please enter your name here