ਰੱਖੜੀ ਦੇ ਮੱਦੇਨਜ਼ਰ ਪੁਲਿਸ ਨੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਕੀਤੀ ਚੈਕਿੰਗ  

ਗੜਸ਼ੰਕਰ (ਦ ਸਟੈਲਰ ਨਿਊਜ਼)। ਰੱਖੜੀ ਦੇ ਤਿਉਹਾਰ ਅਤੇ ਕੋਰੋਨਾ ਵਾਇਰਸ ਨੂੰ ਮੁੱਖ ਰੱਖਦੇ ਹੋਏ ਡੀ.ਐਸ.ਪੀ. ਗੜਸ਼ੰਕਰ ਸਤੀਸ਼ ਕੁਮਾਰ ਅਤੇ ਐਸ ਐੱਚ ਓ ਇਕਬਾਲ ਸਿੰਘ ਦੀ ਅਗਵਾਈ ਵਿੱਚ ਗੜਸ਼ੰਕਰ ਨਵਾਂਸ਼ਹਿਰ ਰੋੜ ਤੇ ਨਾਕਾ ਲਗਾਕੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਤੇ ਸਖ਼ਤੀ ਕੀਤੀ ਜਾ ਰਹੀ ਹੈ । ਇਸ ਮੌਕੇ ਥਾਣਾ ਗੜਸ਼ੰਕਰ ਪੁਲਿਸ ਵਲੋਂ ਆਣ ਜਾਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਗਈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕਟੇ ਗਏ।

Advertisements

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਗੜਸ਼ੰਕਰ ਸਤੀਸ਼ ਕੁਮਾਰ ਨੇ ਦੱਸਿਆ ਕਿ ਐਸ ਐਸ ਪੀ ਹੁਸ਼ਿਆਰਪੁਰ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਰੱਖੜੀ ਦੇ ਤਿਉਹਾਰ ਅਤੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਨਾਕਾ ਲਗਾਕੇ ਆਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਡੀਐਸਪੀ ਸਤੀਸ਼ ਕੁਮਾਰ ਨੇ ਦੱਸਿਆ ਮਾਸਕ ਨਾ ਪਾਉਣ ਵਾਲੇ  ਲੋਕਾਂ ਨੂੰ ਮਾਸਕ ਪਾਉਣ ਪ੍ਰੇਰਿਤ ਕੀਤਾ  ਜਾ ਰਿਹਾ ਹੈ ਅਤੇ ਜਰੂਰਤਮੰਦ ਲੋਕਾਂ ਨੂੰ ਮਾਸਕ ਵੀ ਵੰਡੇ ਜਾ ਰਹੇ ਹਨ।ਇਸ ਮੌਕੇ ਉਨ•ਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਪਣੇ ਵਾਹਨਾਂ ਦੇ ਕਾਗਜਾਤ  ਪੂਰੇ ਰੱਖਣ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਕਿਸੇ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ।

LEAVE A REPLY

Please enter your comment!
Please enter your name here