ਜ਼ਿਲੇ ‘ਚ ਹਰਿਆਲੀ ਹੇਠ ਰਕਬੇ ਨੂੰ ਵਧਾਉਣ ਲਈ 1.35 ਕਰੋੜ ਨਾਲ ਲਗਾਈਆਂ ਜਾਣਗੀਆਂ 22 ਨਰਸਰੀਆਂ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਨੂੰ ਸਾਫ਼ ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮੰਤਵ ਤਹਿਤ ਜ਼ਿਲਾ ਪ੍ਰਸ਼ਾਸਨ ਵਲੋਂ ਇਸ ਵਿੱਤੀ ਸਾਲ ਦੌਰਾਨ ਜ਼ਿਲੇ ਦੇ ਹਰ ਬਲਾਕ ਵਿੱਚ ਦੋ-ਦੋ ਕੁੱਲ 22 ਨਰਸਰੀਆਂ ਲਗਾਉਣ ਦਾ ਫ਼ੈਸਲਾ ਲਿਆ ਗਿਆ ਹੈ। ਜ਼ਿਲਾ ਪ੍ਰਸ਼ਾਸਨ ਵਲੋਂ ਇਨਾਂ ਨਰਸਰੀਆਂ ‘ਤੇ 1.35 ਕਰੋੜ ਰੁਪਏ ਖ਼ਰਚੇ ਜਾਣਗੇ ਅਤੇ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ ਪ੍ਰੋਗਰਾਮ ਤਹਿਤ 14 ਨਰਸਰੀਆਂ ਦਾ ਪਹਿਲਾਂ ਹੀ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਲੰਧਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਇਨਾਂ ਨਰਸਰੀਆਂ ਵਿੱਚ ਕਲੇਰ, ਗੁਲਮੋਹਰ, ਸੁਖਚੈਨ, ਪਿੱਪਲ, ਟਾਹਲੀ, ਸ਼ਹਿਤੂਤ, ਨੀਮ, ਡੇਕ ਅਤੇ ਹੋਰ ਪੌਦੇ ਲਗਾਏ ਜਾਣਗੇ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲਾ ਪ੍ਰਸ਼ਾਸਨ ਨੂੰ ਪੌਦੇ ਲੈਣ ਲਈ ਜੰਗਲਾਤ ਵਿਭਾਗ ਅਤੇ ਹੋਰ ਨਿੱਜੀ ਏਜੰਸੀਆਂ ‘ਤੇ ਨਿਰਭਰ ਰਹਿਣਾ ਪੈਂਦਾ ਸੀ ਪਰ ਹੁਣ ਇਹ ਪੌਦੇ ਸਿੱਧੇ ਜ਼ਿਲਾ ਪ੍ਰਸ਼ਾਸਨ ਵਲੋਂ ਲਗਾਈਆਂ ਜਾ ਰਹੀਆਂ ਨਰਸਰੀਆਂ ਤੋਂ ਲਏ ਜਾ ਸਕਣਗੇ।

Advertisements

ਸ੍ਰੀ ਸਾਰੰਗਲ ਨੇ ਦੱਸਿਆ ਕਿ ਪਿੰਡਾਂ ਵਿੱਚ ਨਿਯਮਤ ਤੌਰ ‘ਤੇ ਪੌਦੇ ਲਗਾਉਣ ਦੀਆਂ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ ਜੋ ਕਿ ਹਰਿਆਵਲ ਹੇਠ ਰਕਬੇ ਨੂੰ ਵਧਾਉਣ ਵਿੱਚ ਬਹੁਤ ਮਹੱਤਵਪੂਰਨ ਹਨ।  ਉਨਾਂ ਕਿਹਾ ਕਿ ਹਰਿਆਵਲ ਹੇਠ ਘੱਟ ਰਿਹਾ ਰਕਬਾ ਸਾਡੇ ਸਭ ਲਈ ਚਿੰਤਾ ਦਾ ਵਿਸ਼ਾ ਹੈ ਜੋ ਕਿ ਵਾਤਾਵਰਨ ਅਤੇ ਮਨੁੱਖੀ ਸਿਹਤ ਨੂੰ ਵੱਡਾ ਨੁਕਸਾਨ ਪਹੁੰਚਾ ਰਿਹਾ ਹੈ। ਸ੍ਰੀ ਸਾਰੰਗਲ ਨੇ ਦੱਸਿਆ ਕਿ ਸਬੰਧਿਤ ਗਰਾਮ ਪੰਚਾਇਤਾਂ ਜੰਗਲਾਤ ਵਿਭਾਗ ਤੋਂ ਤਕਨੀਕੀ ਸਹਿਯੋਗ ਲੈ ਕੇ ਇਨ•ਾਂ ਨਰਸਰੀਆਂ ਦੀ ਸਾਂਭ ਸੰਭਾਲ ਲਈ ਜਿੰਮੇਵਾਰ ਹੋਣਗੀਆਂ। ਉਨਾਂ ਦੱਸਿਆ ਕਿ ਇਹ ਨਰਸਰੀਆਂ ਪੌਦੇ ਲਗਾਉਣ ਦੀ ਮੁਹਿੰਮ ਨੂੰ ਨਿਰਵਿਘਨ ਚਲਾਉਣ ਵਿੱਚ ਮਦਦਗਾਰ ਸਾਬਿਤ ਹੋਣਗੀਆਂ ਜਿਸ ਨਾਲ ਹਾਨੀਕਾਰਕ ਗੈਸਾਂ ਨੂੰ ਖ਼ਤਮ ਕੀਤਾ ਜਾ ਸਕੇਗਾ ਜੋ ਜ਼ਿਲ•ੇ ਦੀ ਜਲਵਾਯ ‘ਤੇ ਬੁਰਾ ਪ੍ਰਭਾਵ ਪਾ ਰਹੀਆਂ ਹਨ।

 ਉਨਾਂ ਦੱਸਿਆ ਕਿ ਬਾਕੀ ਰਹਿੰਦੀਆਂ ਅੱਠ ਨਰਸਰੀਆਂ ਦਾ ਕੰਮ ਵੀ ਜਲਦ ਸ਼ੁਰੂ ਕਰ ਦਿੱਤਾ ਜਾਵੇਗਾ ਕਿਉਂਕਿ ਇਸ ਲਈ ਯੋਗ ਸਥਾਨਾਂ ਦੀ ਪਹਿਚਾਣ ਕਰ ਲਈ ਗਈ ਹੈ। ਉਨਾਂ ਦੱਸਿਆ ਕਿ ਇਹ ਨਰਸਰੀਆਂ ਜ਼ਿਲੇ ਵਿੱਚ ਹਰਿਆਵਲ ਹੇਠ ਘੱਟ ਰਹੇ ਰਕਬੇ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨਾਂ ਕਿਹਾ ਕਿ ਇਹ ਹਰ ਵਿਅਕਤੀ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਉਹ ਵੱਧ ਤੋਂ ਵੱਧ ਪੌਦੇ ਲਗਾਉਣ  ਤਾਂ ਜੋ ਜ਼ਿਲੇ ਵਿੱਚ ਹਰਿਆਵਲ ਹੇਠ ਰਕਬੇ ਨੂੰ ਵਧਾ ਕੇ ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ।

LEAVE A REPLY

Please enter your comment!
Please enter your name here