Sunday, October 18, 2026
Home Chandigarh ਵਿਜੀਲੈਂਸ ਨੇ 10,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ 10,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ ( ਦ ਸਟੈਲਰ ਨਿਊਜ਼)। ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਥਾਣਾ ਜਮਾਲਪੁਰ ਜਿਲਾ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਜਸਵਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਅਜੈ ਤਿਵਾੜੀ ਵਾਸੀ ਜਮਾਲਪੁਰ, ਲੁਧਿਆਣਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ।

Advertisements

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇਕ ਪੁਲਿਸ ਕੇਸ ਵਿਚ ਉਸ ਨੂੰ ਬਰੀ ਕਰਾਉਣ ਵਿੱਚ ਮਦਦ ਕਰਨ ਬਦਲੇ ਉਕਤ ਏ.ਐਸ.ਆਈ ਵਲੋਂ 25,000 ਰੁਪਏ ਦੀ ਮੰਗ ਕੀਤੀ ਗਈ ਹੈ ਪਰ ਸੌਦਾ 20,000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸਤ ਦੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।   

LEAVE A REPLY

Please enter your comment!
Please enter your name here