ਵਿਜੀਲੈਂਸ ਬਿਊਰੋ ਵਲੋ ਸਿੰਚਾਈ ਵਿਭਾਗ ਦਾ ਪਟਵਾਰੀ ਤੇ ਜਿਲੇਦਾਰ ਰਿਸ਼ਵਤ ਲੈਂਦੇ ਕਾਬੂ

ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੇੰਚਾਈ ਵਿਭਾਗ ਹਰੀਕੇ ਜਿਲਾ ਮੁਕਤਸਰ ਸਾਹਿਬ ਵਿਖੇ ਤਾਇਨਾਤ ਨਹਿਰੀ ਪਟਵਾਰੀ ਸੁਖਮੰਦਰ ਸਿੰਘ ਅਤੇ ਕੋਟਕਪੂਰਾ ਵਿਖੇ ਤਾਇਨਾਤ ਨਹਿਰੀ ਜਿਲੇਦਾਰ ਪੁਰਸ਼ੋਤਮ ਦਾਸ ਨੂੰ 13000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਨਹਿਰੀ ਪਟਵਾਰੀ ਅਤੇ ਨਹਿਰੀ ਜਿਲੇਦਾਰ ਨੂੰ ਸ਼ਿਕਾਇਤਕਰਤਾ ਗੁਰਵਿੰਦਰ ਸਿੰਘ ਵਾਸੀ ਹਰੀਕੇ ਦੀ ਸ਼ਿਕਾਇਤ ਤੇ 13000  ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।

Advertisements

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਦੋਹਾਂ ਦੋਸ਼ੀਆਂ ਵਲੋਂ ਉਸ ਦੇ ਖੇਤ ਲਈ ਨਹਿਰੀ ਪਾਣੀ ਦੀ ਵਾਰੀਬੰਦੀ ਕਰਨ ਬਦਲ 30000 ਰੁਪਏ ਦੀ ਮੰਗ ਕੀਤੀ ਗਈ ਹੈ ਪਰ ਸੌਦਾ 26000  ਰੁਪਏ ਵਿਚ ਤੈਅ ਹੋਇਆ ਹੈ। ਐਸ.ਐਸ.ਪੀ ਵਿਜੀਲੈਂਸ ਬਿਓਰੋ ਬਠਿੰਡਾ ਪਰਮਜੀਤ ਸਿੰਘ ਦੀ ਨਿਗਰਾਨੀ ਹੇਠ ਵਿਜੀਲੈਂਸ ਦੀ ਟੀਮ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਨਹਿਰੀ ਪਟਵਾਰੀ ਅਤੇ ਜਿਲੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 13000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਬਠਿੰਡਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

LEAVE A REPLY

Please enter your comment!
Please enter your name here