73 ਮਰੀਜ਼ਾਂ ਨੂੰ ਮਿਲੀ ਛੁੱਟੀ, ਹੁਣ ਤੱਕ 1869 ਹੋਏ ਰਿਕਵਰ

ਜਲੰਧਰ (ਦ ਸਟੈਲਰ ਨਿਊਜ਼) । ਜਲੰਧਰ ਵਿਖੇ ਅੱਜ 73 ਹੋਰ ਮਰੀਜ਼ਾਂ ਜੋ ਕੋਵਿਡ-19 ਤੋਂ ਪ੍ਰਭਾਵਿਤ ਸਨ ਨੂੰ ਇਲਾਜ ਉਪਰੰਤ ਛੁੱਟੀ ਦਿੱਤੀ ਗਈ, ਇਸ ਤਰਾਂ ਜ਼ਿਲੇ ਵਿੱਚ ਹੁਣ ਤੱਕ 1869 ਮਰੀਜ਼ ਰਿਕਵਰ ਹੋ ਚੁੱਕੇ ਹਨ। ਅੱਜ ਜਿਨਾਂ ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ ਉਨਾਂ ਵਿਚੋਂ 26 ਸਿਵਲ ਹਸਪਤਾਲ, 22 ਕੋਵਿਡ ਕੇਅਰ ਸੈਂਟਰ, 12 ਮਿਲਟਰੀ ਹਸਪਤਾਲ,10 ਬੀ.ਐਸ.ਐਫ.ਹਸਪਤਾਲ ਅਤੇ ਤਿੰਨ ਪ੍ਰਾਈਵੇਟ ਹਸਪਤਾਲਾਂ ਮਰੀਜ਼ ਸ਼ਾਮਿਲ ਹਨ । ਹੁਣ ਜ਼ਿਲੇ ਵਿੱਚ ਕੋਵਿਡ-19 ਤੋਂ 678 ਸਰਗਰਮ ਕੇਸ ਹਨ ਜਦਕਿ 67 ਮੌਤਾ ਹੋ ਚੁੱਕੀਆਂ ਹਨ। ਛੁੱਟੀ ਮਿਲਣ ਉਪਰੰਤ ਸਿਵਲ ਹਸਪਤਾਲ ਅਤੇ ਕੋਵਿਡ ਕੇਅਰ ਸੈਂਟਰ ਤੋਂ ਬਾਹਰ ਆਉਣ ਸਮੇਂ ਮਰੀਜ਼ਾਂ ਵਲੋਂ ਡਾਕਟਰਾਂ ਅਤੇ ਸਿਹਤ ਅਮਲੇ ਵਲੋਂ ਉਨਾਂ ਦਾ ਚੰਗੀ ਤਰਾਂ ਇਲਾਜ ਅਤੇ ਦੇਖ ਭਾਲ ਕਰਨ ਲਈ ਧੰਨਵਾਦ ਕੀਤਾ ਗਿਆ।
ਉਹਨਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਉਨਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦੀ ਵੀ ਸ਼ਲਾਘਾ ਕੀਤੀ ਗਈ। ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲਾਂ ਪ੍ਰਸ਼ਾਸਨ ਵਲੋਂ ਜ਼ਿਲੇ ਵਿੱਚ ਕੋਵਿਡ-19 ਦੀ ਜਲਦੀ ਪਹਿਚਾਣ ਲਈ ਪੂਰੇ ਜੋਰਾਂ ਨਾਲ ਟੈਸਟ ਕਰਕੇ ਸੁਚਾਰੂ ਢੰਗ ਨਾਲ ਕਲੀਨਿਕਲ ਪ੍ਰਬੰਧ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸ੍ਰੀ ਥੋਰੀ ਨੇ ਕਿਹਾ ਕਿ ਬਿਮਾਰੀ ਦੇ ਲੱਛਣ ਦਿਖਾਈ ਦੇਣ ‘ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਲੋਕਾਂ ਦੀ ਕੀਮਤੀ ਜਾਨਾਂ ਬਚਾਉਣ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਮਾਸਕ ਪਾਉਣ ਨਾਲ ਕੋਵਿਡ-19 ਦੀ ਲਾਗ ਤੋਂ ਬਚਿਆ ਜਾ ਸਕਦਾ ਹੈ । ਉਨਾਂ ਜ਼ਿਲਾਂ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਮਾਸਕ ਲਾਜ਼ਮੀ ਪਾਇਆ ਜਾਵੇ।

 

LEAVE A REPLY

Please enter your comment!
Please enter your name here