2000 ਵਿਦਿਆਰਥੀਆਂ ਨੂੰ ਪ੍ਰਮੁੱਖ ਸਕੀਮ ‘ਹੁਨਰ ਸੇ ਰੋਜ਼ਗਾਰ ਤੱਕ’ ਤਹਿਤ ਦਿੱਤੀ ਜਾਏਗੀ ਸਿਖਲਾਈ

ਚੰਡੀਗੜ (ਦ ਸਟੈਲਰ ਨਿਊਜ਼)। ਕੋਵਿਡ-19 ਮਹਾਂਮਾਰੀ ਨੂੰ ਠੱਲ ਪਾਉਣ ਉਪਰੰਤ ਸੈਰ-ਸਪਾਟਾ ਅਤੇ ਪ੍ਰਾਹੁਣਾਚਾਰੀ ਖੇਤਰ ਵਿੱਚ ਆਪਣਾ ਕੈਰੀਅਰ ਬਣਾਉਣ ਦੇ ਇੱਛੁਕ ਨੌਜਵਾਨਾਂ ਨੂੰ ਪੰਜਾਬ ਸੈਰ-ਸਪਾਟਾ ਵਿਭਾਗ ਵਲੋਂ ਮੁਫਤ ਟ੍ਰੇਨਿੰਗ ਅਤੇ ਹੁਨਰ ਵਿਕਾਸ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪ੍ਰਮੁੱਖ ਸਕੀਮ ‘ਹੁਨਰ ਸੇ ਰੋਜ਼ਗਾਰ ਤੱਕ’ ਤਹਿਤ 2000 ਤੋਂ ਵੱਧ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਦੇ ਨਾਲ ਨਾਲ ਪਲੇਸਮੈਂਟ ਵਿੱਚ ਵੀ ਸਹਾਇਤਾ ਦਿੱਤੀ ਜਾਵੇਗੀ।ਇਸ ਤੋਂ ਇਲਾਵਾ ਤਕਰੀਬਨ 1000 ਵਿਦਿਆਰਥੀਆਂ ਨੂੰ ਐਂਟਰਪ੍ਰੀਨੀਓਰਸ਼ਿਪ ਪ੍ਰੋਗਰਾਮ ਤਹਿਤ ਸਕਿੱਲ ਟੈਸਟਿੰਗ ਅਤੇ ਸਰਟੀਫਿਕੇਸ਼ਨ ਦੀ ਸਿਖਲਾਈ ਵੀ ਦਿੱਤੀ ਜਾਵੇਗੀ। ਰੋਜ਼ਗਾਰ ਉਤਪਤੀ ਅਤੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਅਸੰਗਠਿਤ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਸੈਰ-ਸਪਾਟਾ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਬਿਹਤਰ ਸੇਵਾਵਾਂ ਤੇ ਉਪਭੋਗਤਾ ਸੰਤੁਸ਼ਟੀ ਮੁਹੱਈਆ ਕਰਵਾਉਣ ਲਈ ਮੁੱਢਲੀ ਸਿਖਲਾਈ ਅਤੇ ਸਰਟੀਫਿਕੇਸ਼ਨ ਦੀ ਲੋੜ ਹੁੰਦੀ ਹੈ। ਇਸ ਲਈ, ਤਕਰੀਬਨ 800 ਅਜਿਹੇ ਸੈਰ-ਸਪਾਟਾ ਸੇਵਾਵਾਂ ਦੇਣ ਵਾਲਿਆਂ ਨੂੰ ਹੁਨਰ ਸਿਖਲਾਈ ਅਤੇ ਸਰਟੀਫਿਕੇਸ਼ਨ ਲਈ ਸਿਖਲਾਈ ਦਿੱਤੀ ਜਾਏਗੀ। ਇਸ ਤੋਂ ਇਲਾਵਾ ਭਾਰਤ ਸਰਕਾਰ ਦੇ ਉੱਦਮਤਾ ਪ੍ਰੋਗਰਾਮ ਤਹਿਤ ਇਕ ਹੋਰ ਪ੍ਰੋਗਰਾਮ ਵਿਚ 400 ਵਿਅਕਤੀਆਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸ ਪ੍ਰੋਗਰਾਮ ਵਿਚ ਕੁੱਕ-ਤੰਦੂਰ, ਬਾਰਮੈਨ, ਬੇਕਰ, ਹੋਮਸਟੇਅ (ਹੁਨਰਮੰਦ ਕੇਅਰਟੇਕਰ) ਅਤੇ ਹਲਵਾਈ ਲਈ ਸ਼ਾਰਟ-ਟਰਮ ਕੁਆਲਟੀ ਟ੍ਰੇਨਿੰਗ ਦਿੱਤੀ ਜਾਵੇਗੀ।

Advertisements

ਉਨਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਪੰਜਾਬ ਹੈਰੀਟੇਜ਼ ਐਂਡ ਟੂਰੀਜ਼ਮ ਪ੍ਰਮੋਸ਼ਨ ਬੋਰਡ ਨਾਲ ਸੂਚੀਬੱਧ ਵਿੱਦਿਅਕ ਸੰਸਥਾਵਾਂ ਰਾਹੀਂ ਮੁਹਾਲੀ, ਫਤਿਹਗੜ ਸਾਹਿਬ, ਜਲੰਧਰ, ਲੁਧਿਆਣਾ, ਨਵਾਂ ਸ਼ਹਿਰ ਤੇ ਮੁਹਾਲੀ ਪ੍ਰਾਹੁਣਾਚਾਰੀ ਸੈਕਟਰ ਦੀ ਮੁਫ਼ਤ ਸਿਖਲਾਈ ਦਿੱਤੀ ਜਾਏਗੀ। ਇਸ ਦੇ ਨਾਲ ਹੀ ਗੁਰਦਾਸਪੁਰ ਤੇ ਬਠਿੰਡਾ ਦੇ ਇੰਸੀਟੀਚਿਊਟ ਆਫ਼ ਹੋਟਲ ਮੈਨੇਜਮੈਂਟ ਅਤੇ ਹੁਸ਼ਿਆਰਪੁਰ ਦੇ ਫੂਡ ਕ੍ਰਾਫਟ ਸੰਸਥਾ ਵਿਖੇ ਵੀ ਇਹ ਮੁਫ਼ਤ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ਸ. ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਹੁਨਰ ਨੂੰ ਨਿਖਾਰਨ, ਕਰੀਅਰ ਬਣਾਉਣ, ਜੀਵਨ ਵਿਚ ਬਦਲਾਅ ਦੇ ਸੰਦੇਸ਼ ਤੋਂ ਪ੍ਰੇਰਿਤ ਹੋ ਕੇ ਇਹ ਲਾਹੇਵੰਦ ਕਦਮ ਚੁੱਕੇ ਗਏ ਹਨ ਜੋ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ੀ-ਰੋਟੀ ਦੇ ਮੌਕੇ ਪ੍ਰਦਾਨ ਕਰਨ ਅਤੇ ਸੈਲਾਨੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਸਹਾਇਕ ਹੋਣਗੇ ਜਿਸ ਨਾਲ ਸੂਬੇ ਵਿਚ ਸੈਲਾਨੀਆਂ ਦੀ ਆਮਦ ਨੂੰ ਵਧਾਉਣ ਵਿਚ ਵੀ ਸਹਾਇਤਾ ਮਿਲੇਗੀ। ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਕੱਤਰ ਸ੍ਰੀ ਹੁਸਨ ਲਾਲ ਨੇ ਦੱਸਿਆ ਕਿ ਇਹ ਸਿਖਲਾਈ ਵਿਦਿਆਰਥੀਆਂ ਨੂੰ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਉਨ•ਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੁਨਰ ਨੂੰ ਨਿਖਾਰਨ ਅਤੇ ਰੁਜ਼ਗਾਰ ਪ੍ਰਾਪਤ ਕਰਨ ਲਈ ਇਨ•ਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਸਿਖਲਾਈ ਪੂਰੀ ਹੋਣ ‘ਤੇ ਵਿਦਿਆਰਥੀਆਂ ਨੂੰ 1500 ਤੋਂ 2000 ਰੁਪਏ ਤੱਕ ਦੇ ਵਜ਼ੀਫ਼ੇ ਵੀ ਦਿੱਤੇ ਜਾਣਗੇ।

LEAVE A REPLY

Please enter your comment!
Please enter your name here