ਜਿਲੇ ਵਿੱਚ 8 ਕਰੋਨਾ ਪਾਜੇਟਿਵ ਮਰੀਜ ਮਿਲਣ ਨਾਲ ਮਰੀਜਾਂ ਦੀ ਗਿਣਤੀ 601 ਹੋਈ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 445 ਵਿਆਕਤੀਆਂ ਦੇ ਨਵੇ ਸੈਪਲ ਲੈਣ ਤੇ 266 ਸੈਪਲਾਂ ਦੀ ਲੈਬ ਤੋ ਰਿਪੋਟ ਪ੍ਰਾਪਤ ਹੋਣ ਨਾਲ 8 ਵਿਆਕਤੀਆਂ ਦੀ ਰਿਪੋਟ ਪਾਜੇਟਿਵ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ 601 ਹੋ ਗਈ ਹੈ । ਜਿਲੇ ਵਿੱਚ  ਕੁੱਲ ਸੈਪਲਾਂ ਦੀ ਗਿਣਤੀ 30140 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 28684 ਸੈਪਲ  ਨੈਗਟਿਵ,  ਜਦ ਕਿ 852 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 55 ਸੈਪਲ ਇਨਵੈਲਡ ਹਨ । ਐਕਟਿਵ ਕੇਸਾ ਦੀ ਗਿਣਤੀ 64 ਹੈ, ਠੀਕ ਹੋ ਚੁਕੇ ਮਰੀਜਾ ਦੀ ਗਿਣਤੀ 520 ਹੋ ਗਈ ਹੈ , ਮੌਤਾਂ ਦੀ ਗਿਣਤੀ 17 ਹੋ ਗਈ ਹੈ  ।

Advertisements

ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ ਅੱਜ (4) ਕੇਸ ਲੋਕਲ ਹੁਸ਼ਿਆਰਪੁਰ ਸ਼ਹਿਰ ਦੇ ਆਏ ਹਨ ਜਿਨਾਂ ਵਿੱਚ 1 ਮਾਡਲ ਕਲੋਨੀ 2 ਕੇਸ ਸ਼ਾਲੀਮਾਰ ਨਗਰ , 1 ਪ੍ਰੀਤ ਨਗਰ ਦਾ ਹੈ ਜਿਨਾ ਵਿੱਚ 2 ਬੈਕ ਵਿੱਚ ਨੋਕਰੀ ਕਰਦਾ ਹੈ ਤੇ ਇਕ ਪੁਲਿਸ ਮੈਨ ਹੈ । 1 ਕੇਸ ਪਿੰਡ ਕੂਕੇਵਾਲ ,1 ਕੇਸ ਬਹਿਬਲਮੰਝ, ਤੇ 1 ਕੇਸ ਸ਼ੀਆ ਚਠਿਆਲ ਦਾ ਹੈ  ਇਸ ਤਰਾਂ ਅੱਜ ਪਾਜੇਟਿਵ ਮਰੀਜਾਂ ਦੀ ਗਿਣਤੀ 8 ਹੈ  । ਸਿਹਤ ਐਡਵਾਈਜਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਕੋਰੋਨਾ ਨੂੰ ਹਰਾਉਣ ਲਈ ਅਤੇ ਮਿਸ਼ਨ ਫਹਿਤ ਪ੍ਰਾਪਤ ਕਰਨ ਲਈ ਸਾਨੂੰ ਸਮਾਜਿਕ ਨਿਯਮਾਂ ਦੀ ਦੂਰੀ , ਘਰ ਤੋ ਬਹਾਰ ਨਿਕਲਣ ਸਮੇ ਮੂੰਹ ਤੇ ਮਾਸਿਕ ਲਗਾਉਣ ਅਤੇ ਸਮੇ ਸਮੇ ਸਿਰ ਹੱਥਾਂ ਦੀ ਸਫਾਈ ਨੂੰ ਯਕੀਨੀ ਬਣਾਉਣ ਨਾਲ ਅਸੀ ਕੋਰੋਨਾ ਦੇ ਫੈਲਾਅ ਨੂੰ ਰੋਕ ਸਕਦੇ ਹਾਂ ।

LEAVE A REPLY

Please enter your comment!
Please enter your name here