ਡਿਪਟੀ ਕਮਿਸ਼ਨਰ ਵਲੋਂ ਗੁਲਾਬ ਦੇਵੀ ਹਸਪਤਾਲ ਵਿਖੇ 30 ਬੈਡਾਂ ਵਾਲੀ ਕੋਵਿਡ ਸਹੂਲਤ ਦਾ ਉਦਘਾਟਨ

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲੇ ਵਿੱਚ ਕੋਵਿਡ ਦੀਆਂ ਤਿਆਰੀਆਂ ਵੱਲ ਇਕ ਹੋਰ ਕਦਮ ਪੁੱਟਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਨੋਵਲ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਚੰਗੀ ਤਰਾਂ ਦੇਖਭਾਲ ਨੂੰ ਅਤੇ ਇਲਾਜ ਨੂੰ ਯਕੀਨੀ ਬਣਾਉਂਦਿਆਂ 30 ਬੈਡਾਂ ਵਾਲੀ ਕੋਵਿਡ ਸਹੂਲਤ ਦਾ ਉਦਘਾਟਨ ਕੀਤਾ ਗਿਆ। ਮਾਨ ਮੈਡੀਸਿਟੀ, ਜੋਸ਼ੀ ਹਸਪਤਾਲ, ਗੁਲਾਬਦੇਵੀ ਹਸਪਤਾਲ ਅਤੇ ਨਿਊ ਰੂਬੀ ਹਸਪਤਾਲ ਜਿਨਾਂ ਵਲੋਂ ਗੁਲਾਬਦੇਵੀ ਹਸਪਤਾਲ ਵਿਖੇ ਕੋਵਿਡ ਦੇ ਲੈਵਲ-2 ਲਈ 22 ਅਤੇ ਲੈਵਲ-3 ਲਈ ਅੱਠ ਬੈਡਾਂ ‘ਤੇ ਚਾਰ ਵੈਂਟੀਲੇਟਰਾਂ ਨਾਲ ਕੋਵਿਡ ਦੇ ਮਰੀਜਾਂ ਦਾ ਇਲਾਜ ਕਰਨ ਦੀ ਸ਼ੁਰੂਆਤ ਕੀਤੀ ਹੈ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪਹਿਲ ਕਦਮੀ ਕੋਰੋਨਾ ਵਾਇਰਸ ਖਿਲਾਫ਼ ਜੰਗ ਦੌਰਾਨ ਅਹਿਮ ਭੂਮਿਕਾ ਨਿਭਾਏਗੀ। ਸ੍ਰੀ ਥੋਰੀ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਕੋਵਿਡ ਪ੍ਰਭਾਵਿਤ ਮਰੀਜ਼ਾਂ ਦਾ ਇਲਾਜ ਕਰਨ ਲਈ ਸ਼ੁਰੂ ਕੀਤੀ ਗਈ ਇਸ 30 ਬੈਡਾਂ ਵਾਲੀ ਸਹੂਲਤ ਲਈ ਇਨਾਂ ਦਾ ਰਿਣੀ ਰਹੇਗਾ ਅਤੇ ਇਸ ਨਾਲ ਕੋਵਿਡ ਦਾ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕੀਤਾ ਜਾ ਸਕੇਗਾ।

Advertisements

ਸ੍ਰੀ ਥੋਰੀ ਨੇ ਕਿਹਾ ਕਿ ਗੰਭੀਰ ਬਿਮਾਰੀਆਂ ਅਤੇ ਹੋਰ ਦੂਜੀਆਂ ਬਿਮਾਰੀਆਂ ਤੋਂ ਗ੍ਰਸਤ ਲੋਕਾਂ ਨੂੰ ਹਸਪਤਾਲਾਂ ਵਿੱਚ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਜ਼ਿਲੇ ਵਿਚ ਬੈਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਜ਼ਿਲਾ ਪ੍ਰਸ਼ਾਸਨ ਵਲੋਂ 24 ਘੰਟੇ ਬੈਡਾਂ ਦੀ ਉਪਲਬੱਧਤਾ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਸ੍ਰੀ ਥੋਰੀ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਬੈਡਾਂ ਅਤੇ ਵੈਂਟੀਲੇਟਰਾਂ ਦੀ ਉਪਲਬੱਧਤਾ ਸਬੰਧੀ ਜਾਣਕਾਰੀ ਵੈਬਸਾਈਟ  www.Jalandhar.nic.in .’ਤੇ ਅਪਡੇਟ ਕੀਤੀ ਜਾ ਰਹੀ ਹੈ।  ਉਨਾਂ ਦੱਸਿਆ ਕਿ ਜ਼ਿਲਾ ਵਾਸੀ ਹੈਲਪਲਾਈਨ ਨੰਬਰ 0181-2224417 ‘ਤੇ ਵੀ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਬੈਡਾਂ ਅਤੇ ਵੈਂਟੀਲੇਟਰਾਂ ਦੀ ਉਪਲਬੱਧਤਾ ਬਾਰੇ ਜਾਣਕਾਰੀ ਹਾਸਿਲ ਕਰ ਸਕਦੇ ਹਨ।
 ਸ੍ਰੀ ਥੋਰੀ ਨੇ ਕਿਹਾ ਕਿ ਹੋਰ ਜ਼ਿਆਦਾ ਪ੍ਰਾਈਵੇਟ ਹਸਪਤਾਲ ਕੋਵਿਡ ਪ੍ਰਭਾਵਿਤ ਮਰੀਜ਼ਾਂ ਦਾ ਇਲਾਜ ਕਰਨ ਲਈ ਅੱਗੇ ਆ ਰਹੇ ਹਨ ਅਤੇ ਜ਼ਿਲੇ ਵਿੱਚ ਲੈਵਲ-2 ਅਤੇ ਲੈਵਲ-3 ਦੇ ਮਰੀਜ਼ਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲ ਸਰਕਾਰ ਵਲੋਂ ਨਿਰਧਾਰਿਤ ਕੀਤੇ ਗਏ ਵੱਧ ਤੋਂ ਵੱਧ ਰੇਟ ਹੀ ਵਸੂਲ ਸਕਦੇ ਹਨ। ਇਸ ਮੌਕੇ ਮੇਅਰ ਸ੍ਰੀ ਜਗਦੀਸ਼ ਰਾਜ ਰਾਜਾ ਅਤੇ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here