ਜਿਲੇ ਦੇ ਪੇਂਡੂ ਖੇਤਰ ‘ਚ ਬਣਨਗੇ 55 ਮਾਡਲ ਖੇਡ ਮੈਦਾਨ

ਜਲੰਧਰ (ਦ ਸਟੈਲਰ ਨਿਊਜ਼)। ਪੇਂਡੂ ਖੇਤਰਾਂ ਦੇ ਨੌਜਵਾਨਾਂ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ•ਾ ਪ੍ਰਸ਼ਾਸਨ ਵਲੋਂ ਜਲੰਧਰ ਦੇ ਪੇਂਡੂ ਖੇਤਰਾਂ ਵਿੱਚ 55 ਮਾਡਲ ਖੇਡ ਮੈਦਾਨ ਬਣਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਇਹ ਮਾਡਲ ਖੇਡ ਮੈਦਾਨ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਨਾਲ ਉਹ ਲੋੜੀਂਦੇ ਬੁਨਿਆਦੀ ਢਾਂਚੇ ਨਾਲ ਖੇਡਾਂ ਦੇ ਖੇਤਰ ਵਿੱਚ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੂਹ ਸਕਣਗੇ। ਸ੍ਰੀ ਸਾਰੰਗਲ ਨੇ ਦੱਸਿਆ ਕਿ ਜ਼ਿਲੇ ਦੇ ਹਰ ਬਲਾਕ ਵਿੱਚ ਦੋ-ਦੋ ਮਾਡਲ ਖੇਡ ਮੈਦਾਨ ਬਣਾਏ ਜਾਣਗੇ ਅਤੇ ਇਸ ਹਫ਼ਤੇ 1.31 ਕਰੋੜ ਰੁਪਏ ਦੀ ਲਾਗਤ ਨਾਲ 22 ਮਾਡਲ ਖੇਡ ਮੈਦਾਨਾਂ ਨੂੰ ਬਣਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ। ਉਨਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਇਹ 22 ਮਾਡਲ ਖੇਡ ਮੈਦਾਨ ਇਕ ਏਕੜ ਜ਼ਮੀਨ ‘ਤੇ ਬਣਾਏ ਜਾਣਗੇ ਜਿਸ ਵਿੱਚ ਵਾਲੀਬਾਲ, ਕਬੱਡੀ ਅਤੇ ਬਾਸਕਟਬਾਲ ਗਰਾਉਂਡ ਤੋਂ ਇਲਾਵਾ ਸੈਰ ਦਾ ਖੇਤਰ, ਸੋਲਰ ਕੈਂਪ ਲਾਈਟਿੰਗ ਅਤੇ ਚਾਰ ਦਿਵਾਰੀ ਹੋਵੇਗੀ।

Advertisements

ਉਨਾਂ ਦੱਸਿਆ ਕਿ ਸੂਬਾ ਸਰਕਾਰ ਦੀ ਇਸ ਨਿਵੇਕਲੀ ਪਹਿਲ ਨਾਲ ਉਭਰਦੇ ਖਿਡਾਰੀਆਂ ਨੂੰ ਇਕ ਵਧੀਆ ਮੰਚ ਮਿਲੇਗਾ ਜਿਸ ਨਾਲ ਉਹ ਭਵਿੱਖ ਦੀਆਂ ਚੁਣੌਤੀਆਂ ਦਾ ਪੂਰੀ ਸਮਰੱਥਾ ਨਾਲ ਸਾਹਮਣਾ ਕਰਨ ਦੇ ਯੋਗ ਹੋ ਸਕਣਗੇ । ਸ੍ਰੀ ਸਾਰੰਗਲ ਨੇ ਦੱਸਿਆ ਕਿ ਇਨਾਂ ਖੇਡ ਮੈਦਾਨਾਂ ਰਾਹੀਂ ਸੈਂਕੜੇ ਪਿੰਡ ਵਾਸੀਆਂ ਨੂੰ  ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਮਗਨਰੇਗਾ) ਤਹਿਤ ਰੋਜ਼ਗਾਰ ਨੂੰ ਯਕੀਨੀ ਬਣਾਇਆ ਜਾ ਸਕੇਗਾ। ਉਨਾਂ ਦੱਸਿਆ ਕਿ ਇਹ ਮਾਡਲ ਖੇਡ ਮੈਦਾਨ ਜ਼ਿਲੇ ਵਿੱਚ ਖੇਡਾਂ ਅਤੇ ਹੋਰ ਸਮਾਜਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਡਾਂ ਨੌਜਵਾਨਾ ਨੂੰ ਵਿਸ਼ਵ ਪੱਧਰ ‘ਤੇ ਸੁਚਾਰੂ ਢੰਗ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣਗੀਆਂ। ਉਨਾਂ ਦੱਸਿਆ ਕਿ ਖੇਡਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨਾਂ ਕਿਹਾ ਕਿ ਨੌਜਵਾਨਾਂ ਵਿੱਚ ਖੇਡ ਭਾਵਨਾ ਨੂੰ ਉਜਾਗਰ ਕਰਕੇ ਉਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਪਾਸੇ ਲਗਾਇਆ ਜਾ ਸਕੇਗਾ। ਸ੍ਰੀ ਸਾਰੰਗਲ ਨੇ ਕਿਹਾ ਕਿ ਇਹ ਮਾਡਲ ਖੇਡ ਮੈਦਾਨ ਨੌਜਵਾਨਾਂ ਨੂੰ ਖੇਡ ਮੰਚ ਪ੍ਰਦਾਨ ਕਰਨਗੇ, ਜਿਸ ਨਾਲ ਉਹ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਸ਼ਮੂਲੀਅਤ ਕਰਕੇ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰ ਸਕਣਗੇ।

LEAVE A REPLY

Please enter your comment!
Please enter your name here